Friday, March 29, 2024

ਵਾਹਿਗੁਰੂ

spot_img
spot_img

ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੇ ਪੰਜਾਬ ਦੀ ਅਣਖ਼ ਨੂੰ ਦੁਨਿਆ ਚ ਜ਼ਿੰਦਾ ਰੱਖਿਆ: ਬੱਬੀ ਬਾਦਲ

- Advertisement -

ਯੈੱਸ ਪੰਜਾਬ
ਮੋਹਾਲੀ, 1 ਅਗਸਤ, 2021:
ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਇਹਨਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਕਰ ਕੇ ਅਸੀਂ ਅੱਜ ਅਜਾਦੀ ਦਾ ਨਿੱਘ ਮਾਣ ਰਹੇ ਹਾਂ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੇ ਪੰਜਾਬ ਦੀ ਅਣਖ਼ ਨੂੰ ਦੁਨੀਆ ਚ ਜ਼ਿੰਦਾ ਰੱਖਿਆ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਰਨਲ ਸਕੱਤਰ ਨੋਜਵਾਨ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੇ ਮੋਹਾਲੀ ਵਿਖੇ ਊਧਮ ਵੈਲਫੇਅਰ ਸੁਸਾਇਟੀ ਵੱਲੋਂ ਡਾਕਟਰ ਸੰਜੀਵ ਦੀ ਅਗਵਾਈ ਵਿੱਚ ਕਰਵਾਏ ਗਏ ਸਮਾਗਮ ਮੌਕੇ ਬੋਲਦਿਆਂ ਆਖੇ ਉਨ੍ਹਾਂ ਸ਼ਹੀਦ ਊਧਮ ਸਿੰਘ ਨੂੰ ਸਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਊਧਮ ਸਿੰਘ, ਵਿਅਕਤੀ ਤੋਂ ਬਦਲੇ ਲੈਣ ਦਾ ਨਹੀਂ ਸਗੋਂ ਇਨਕਲਾਬੀ ਸਮਾਜਕ ਤਬਦੀਲੀ ਰਾਹੀਂ ਦੇਸੀ-ਬਦੇਸੀ ਹਰ ਵੰਨਗੀ ਦੇ ਦਾਬੇ, ਲੁੱਟ, ਅਨਿਆ ਤੋਂ ਮੁਕਤ ਆਜ਼ਾਦ, ਖੁਸ਼ਹਾਲ, ਧਰਮ-ਨਿਰਪੱਖ ਅਤੇ ਸਾਂਝੀਵਾਲਤਾ ਵਾਲੇ ਸਮਾਜ ਦੀ ਸਿਰਜਣਾ ਦਾ ਮਾਰਗ-ਦਰਸ਼ਕ ਹੈ।

ਬੱਬੀ ਬਾਦਲ ਨੇ ਕਿਹਾ ਕਿ ਊਧਮ ਸਿੰਘ ਦੇ ਸਫ਼ਰ ਦੀਆਂ ਪੈੜਾਂ ਤੋਂ ਸਾਨੂੰ ਰੌਸ਼ਨੀ ਲੈਣ ਦੀ ਲੋੜ ਹੈ। ਇਤਿਹਾਸ ਦੀਆਂ ਲੜੀਆਂ ਦਾ ਅਜੇਹਾ ਨਾਇਕ ਹੈ ਜੋ ਸਾਡੇ ਭਵਿੱਖ ਦਾ ਚਮਕਦਾ ਸਿਤਾਰਾ ਹੈ।ਉਨ੍ਹਾਂ ਕਿਹਾ ਕਿ ਮੁਹੰਮਦ ਸਿੰਘ ਆਜ਼ਾਦ ਆਪਣਾ ਨਾਮ ਰੱਖਣ ਤੋਂ ਵੀ ਊਧਮ ਸਿੰਘ ਦੀ ਵਿਸ਼ਾਲ ਸੋਚ ਦ੍ਰਿਸ਼ਟੀ ਦਾ ਪਤਾ ਲੱਗਦਾ ਹੈ।

ਬੱਬੀ ਬਾਦਲ ਨੇ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਕੇਂਦਰ ਤੇ ਸੂਬਾ ਸਰਕਾਰ ਕੋਲੋਂ ਮੰਗ ਕੀਤੀ ਕਿ ਜਲ੍ਹਿਆਂਵਾਲਾ ਬਾਗ਼ ਨੂੰ ਆਮ ਜਨਤਾ ਲਈ ਤੁਰੰਤ ਖੋਲ੍ਹਿਆ ਜਾਏ ਅਤੇ ਉਸਦੀ ਇਤਿਹਾਸਕਤਾ ਦੇ ਮੂਲ ਸਰੂਪ ਨੂੰ ਬਰਕਰਾਰ ਰੱਖਿਆ ਜਾਏ। ਖੇਤੀ ਕਾਨੂੰਨ ਅਤੇ ਕਿਰਤ ਕਾਨੂੰਨਾਂ ਨੂੰ ਮੂਲੋਂ ਰੱਦ ਕਰਨ ਦੀ ਕਿਸਾਨ ਮਜ਼ਦੂਰ ਅੰਦੋਲਨ ਦੀ ਹੱਕੀ ਮੰਗ ਪ੍ਰਵਾਨ ਕੀਤੀ ਜਾਏ।

ਦੇਸ਼ ਧ੍ਰੋਹ ਦੇ ਬਣਾਏ ਕਾਨੂੰਨ ਖ਼ਤਮ ਕੀਤੇ ਜਾਣ ਕਿਉਂਕਿ ਇਹ ਬਰਤਾਨਵੀ ਰਾਜ ਵੇਲੇ ਦੇ ਕਲੰਕਤ ਕਾਨੂੰਨ ਅੱਜ ਵੀ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਗਲ ਗੂਠਾ ਦੇਣ ਲਈ ਵਰਤੇ ਜਾ ਰਹੇ ਹਨ।ਇਸ ਮੌਕੇ ਗੋਰਵ ਰਾਣਾ, ਅਨੀਸਾ ਥਿੰਦ, ਰਿਸਹਬ, ਰਾਜ ਘਈ,ਹਰਿੰਦਰ ਜੋਹਨੀ, ਅਨਕੁੰਸ ਕਬੋਜ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਕੁਲਵਿੰਦਰ ਸਿੰਘ, ਜਵਾਲਾ ਸਿੰਘ, ਬੀਬੀ ਮਨਜੀਤ ਕੌਰ, ਅਮਰਜੀਤ ਕੌਰ,ਅਮਨਜੀਤ ਕੌਰ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...