Friday, March 29, 2024

ਵਾਹਿਗੁਰੂ

spot_img
spot_img

ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ ਦੀ ਮਹੱਤਤਾ ਬਾਰੇ ਦਸਤਾਵੇਜ਼ੀ, ਪੋਰਟਰੇਟ ਅਤੇ ਬਰੋਸ਼ਰ ਲਾਂਚ

- Advertisement -

ਯੈੱਸ ਪੰਜਾਬ
ਬੰਗਾ, 18 ਮਈ, 2022:
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਸੀਨੀਅਰ ਪੁਲਿਸ ਕਪਤਾਨ ਸੰਦੀਪ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕੌਮਾਂਤਰੀ ਮਿਊਜ਼ੀਅਮ ਦਿਵਸ ਮੌਕੇ ਖਟਕੜ ਕਲਾਂ ਵਿਖੇ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ ਅਤੇ ਜੱਦੀ ਘਰ ਦੀ ਮਹੱਤਤਾ ਨੂੰ ਦਰਸਾਉਂਦੀ ਵਿਸ਼ੇਸ਼ ਡਾਕੂਮੈਂਟਰੀ, ਤਸਵੀਰ ਅਤੇ ਬਰੋਸ਼ਰ ਲਾਂਚ ਕੀਤਾ।

ਉਨ੍ਹਾਂ ਦਸਤਾਵੇਜ਼ੀ ਫ਼ਿਲਮ, ਪੋਰਟਰੇਟ ਅਤੇ ਬਰੋਸ਼ਰ ਤਿਆਰ ਕਰਨ ਲਈ ਐਡਵੋਕੇਟ, ਲੇਖਕ ਅਤੇ ਕੁਦਰਤ ਪ੍ਰੇਮੀ ਫੋਟੋਗਰਾਫ਼ਰ ਹਰਪ੍ਰੀਤ ਸੰਧੂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਖਾਸ ਕਰਕੇ ਨੌਜਵਾਨਾਂ ਵਿੱਚ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਪਰਿਵਾਰ ਦੇ ਜੱਦੀ ਪਿੰਡ ਖਟਕੜ ਕਲਾਂ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਮਦਦ ਮਿਲੇਗੀ, ਜਿਸ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਇਤਿਹਾਸਕ ਵਸਤਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ। ਜਿਸ ਵਿੱਚ ਦੇਸ਼ ਦੀ ਆਜ਼ਾਦੀ ਦੀ ਲਹਿਰ ਦੇ ਇਨ੍ਹਾਂ ਮਹਾਨ ਨਾਇਕਾਂ ਦੀ ਮੌਤ ਦੀ ਸਜ਼ਾ ‘ਤੇ ਦਸਤਖਤ ਕਰਨ ਲਈ ਵਰਤੀ ਗਈ ਇੱਕ ਕਲਮ, ਸ਼ਹੀਦ ਭਗਤ ਸਿੰਘ ਦੀ ਹੱਥ ਲਿਖਤ ਵਿੱਚ ਜੇਲ੍ਹ ਡਾਇਰੀ ਦੇ ਦੋ ਅਸਲ ਪੰਨੇ ਵੀ ਸ਼ਾਮਿਲ ਹਨ।

ਉਨ੍ਹਾਂ ਅੱਗੇ ਕਿਹਾ ਕਿ ਸਾਡੀ ਮਾਤ ਭੂਮੀ ਦੇ ਇਨ੍ਹਾਂ ਮਹਾਨ ਸਪੂਤਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਅਤੇ ਇਨ੍ਹਾਂ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਸ਼ਹੀਦਾਂ ਨੂੰ ਅਸਲ ਸ਼ਰਧਾਂਜਲੀ, ਉਨ੍ਹਾਂ ਦੇ ਦਰਸਾਏ ਨਕਸ਼ੇ-ਕਦਮਾਂ ‘ਤੇ ਚੱਲ ਕੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਹੈ।

ਉਨ੍ਹਾਂ ਕਿਹਾ ਕਿ ਅਜਾਇਬ ਘਰ ਸਭਿਆਚਾਰਕ ਅਦਾਨ-ਪ੍ਰਦਾਨ ਅਤੇ ਆਪਸੀ ਸਮਝ, ਸਹਿਯੋਗ ਦੇ ਵਿਕਾਸ ਦਾ ਮਹੱਤਵਪੂਰਨ ਸਾਧਨ ਹਨ।

ਇਸ ਮੌਕੇ ਐਡਵੋਕੇਟ ਹਰਪ੍ਰੀਤ ਸੰਧੂ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਅਜਾਇਬ ਘਰ ਦਾ ਦੌਰਾ ਜ਼ਰੂਰ ਕਰਨਾ ਚਾਹੀਦਾ ਹੈ ਤਾਂ ਜੋ ਦੇਸ਼ ਪ੍ਰਤੀ ਦੇਸ਼ ਭਗਤੀ ਦਾ ਜਜ਼ਬਾ ਆਪਣੇ ਮਨਾਂ ਵਿੱਚ ਵਸਾਇਆ ਜਾ ਸਕੇ ਅਤੇ ਭਾਰਤ ਦੇ ਮਹਾਨ ਸ਼ਹੀਦਾਂ ਦੇ ਜੀਵਨ ਅਤੇ ਫਲਸਫੇ ਨੂੰ ਜਾਣਿਆ ਜਾ ਸਕੇ।

ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਸਰਹਾਲ, ਏ ਡੀ ਸੀ ਅਮਰਦੀਪ ਸਿੰਘ ਬੈਂਸ ਤੇ ਅਮਿਤ ਸਰੀਨ, ਐਸ ਡੀ ਐਮ ਬੰਗਾ ਨਵਨੀਤ ਕੌਰ ਬੱਲ, ਘਾਨਾ ਤੋਂ ਆਏ ਉਦਯੋਗਪਤੀ ਅਮਰਦੀਪ ਸਿੰਘ ਹਰੀ,ਡੀਡੀਪੀਓ ਦਵਿੰਦਰ ਸ਼ਰਮਾ, ਤਹਿਸੀਲਦਾਰ ਲਕਸ਼ੇ ਗੁਪਤਾ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਅਤੇ ਪਿੰਡ ਦੀ ਪੰਚਾਇਤ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਬਾਬਾ ਗੋਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੀ ਦੀਵਿਆਂਗ ਵਿਦਿਆਰਥਣ ਸਿਮਰਨ ਅਤੇ ਸੱਤਵੀਂ ਕਲਾਸ ਦੀ ਵਿਦਿਆਰਥਣ ਕੋਮਲ ਨੇ ਦੇਸ਼ ਭਗਤੀ ਨਾਲ ਸਬੰਧਤ ਗੀਤ ਅਤੇ ਕਵਿਤਾ ਪੇਸ਼ ਕਰਕੇ ਹਾਜ਼ਰੀਨ ਅਧਿਕਾਰੀਆਂ ਪਾਸੋਂ ਉਤਸ਼ਾਹ ਅਤੇ ਇਨਾਮ ਹਾਸਲ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...