Wednesday, April 2, 2025
spot_img
spot_img
spot_img

ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਚੋਣਾਂ ਦੀਆਂ ਤਾਰੀਖਾਂ ਦਾ ਕੀਤਾ ਐਲਾਨ

ਯੈੱਸ ਪੰਜਾਬ
ਚੰਡੀਗੜ, 29 ਮਾਰਚ, 2025

Shiromani Akali Dal ਦੀ ਅੱਜ ਪਾਰਟੀ ਦੇ ਮੁੱਖ ਦਫਤਰ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ. Balwinder Singh Bhunder ਦੀ ਅਗਵਾਈ ਹੇਠ ਹੋਈ ਪਾਰਲੀਮੈਂਟਰੀ ਬੋਰਡ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪਾਰਟੀ ਦੀਆਂ ਜਥੇਬੰਦਕ ਚੋਣਾਂ 2 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਅਤੇ ਪਹਿਲੇ ਪੜਾਅ ਵਿੱਚ ਜਿਲਾ ਅਤੇ ਸੂਬਾ ਡੈਲੀਗੇਟਾਂ ਦੀਆਂ ਚੋਣਾਂ 6 ਅਪ੍ਰੈਲ ਤੱਕ ਸੰਪੂਰਨ ਹੋ ਜਾਣਗੀਆਂ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. Daljit Singh Cheema ਨੇ ਦੱਸਿਆ ਕਿ ਅੱਜ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜਿਸ ਕਿਸੇ ਨੇ ਵੀ ਆਪਣੀ ਭਰਤੀ ਹਾਲੇ ਤੱਕ ਪਾਰਟੀ ਦਫਤਰ ਵਿੱਚ ਜਮਾ ਨਹੀ ਕਰਵਾਈ ਉਹਨਾਂ ਨੂੰ 31 ਮਾਰਚ ਨੂੰ ਭਰਤੀ ਜਮਾ ਕਰਵਾਉਣ ਦਾ ਆਖਰੀ ਮੌਕਾ ਦਿੱਤਾ ਜਾਂਦਾ ਹੈ ਅਤੇ 31 ਮਾਰਚ ਨੂੰ ਸ਼ਾਮ 5 ਵਜੇ ਤੋਂ ਬਾਅਦ ਕਿਸੇ ਦੀ ਵੀ ਭਰਤੀ ਜਮਾ ਨਹੀ ਕੀਤੀ ਜਾਵੇਗੀ।

ਉਹਨਾਂ ਅੱਗੇ ਦੱਸਿਆ ਕਿ 1 ਅਪ੍ਰੈਲ ਨੂੰ ਪਾਰਟੀ ਦੇ ਸਾਰੇ ਅਬਜਰਵਰ ਸਹਿਬਾਨ ਦੀ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਵਿੱਚ ਹੋਵੇਗੀ ਜਿਸ ਵਿੱਚ ਉਹਨਾਂ ਨੂੰ ਚੋਣ ਪ੍ਰਕ੍ਰਿਆ ਸਬੰਧੀ ਹਦਾਇਤਾਂ ਦੇਣ ਦੇ ਨਾਲ-ਨਾਲ ਹਲਕਾਵਾਈਜ਼ ਸਰਕਲ ਡੈਲੀਗੇਟਾਂ ਦੀ ਲਿਸਟਾਂ ਸੌਂਪੀਆਂ ਜਾਣਗੀਆਂ।

ਇਹਨਾਂ ਅਧਿਕਾਰਤ ਲਿਸਟਾਂ ਦੇ ਆਧਾਰ ਤੇ 2 ਅਪ੍ਰੈਲ ਤੋਂ ਲੈ ਕੇ 6 ਅਪ੍ਰੈਲ ਤੱਕ ਹਲਕਾਵਾਈਜ਼ ਸਾਰੇ ਜਿਲਾ ਅਤੇ ਸੂਬਾ ਡੈਲੀਗੇਟਸ ਦੀ ਚੋਣ ਕੀਤੀ ਜਾਵੇਗੀ ਅਤੇ 7 ਅਪ੍ਰੈਲ 2025 ਨੂੰ ਸਾਰੇ ਅਬਜਰਵਰ ਸਹਿਬਾਨ ਵੱਲੋਂ ਜਿਲਾ ਅਤੇ ਸਟੇਟ ਡੈਲੀਗੇਟਸ ਦੀਆਂ ਲਿਸਟਾਂ ਪਾਰਟੀ ਦੇ ਮੁੱਖ ਦਫਤਰ ਵਿੱਚ ਸੌਂਪਣ ਦੀ ਆਖਰੀ ਮਿਤੀ ਰੱਖੀ ਗਈ ਹੈ।

ਅੱਜ ਦੀ ਪਾਰਲੀਮੈਂਟਰੀ ਬੋਰਡ ਦੀ ਮੀਟਿੰਗ ਵਿੱਚ ਸ. ਗੁਲਜਾਰ ਸਿੰਘ ਰਾਣੀਕੇ, ਸ. ਜਨਮੇਜਾ ਸਿੰਘ ਸੇਖੋਂ, ਡਾ. ਦਲਜੀਤ ਸਿੰਘ ਚੀਮਾ ਅਤੇ ਸ. ਹੀਰਾ ਸਿੰਘ ਗਾਬੜੀਆ ਹਾਜਰ ਸਨ ਅਤੇ ਸ. ਮਹੇਸ਼ਇਦਰ ਸਿੰਘ ਗਰੇਵਾਲ ਆਨਲਾਈਨ ਮੀਟਿੰਗ ਵਿੱਚ ਸ਼ਾਮਲ ਹੋਏ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ