Tuesday, April 23, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਵਿਚ ਸਾਰੀਆਂ ਪੇਂਡੂ ਡਿਸਪੈਂਸਰੀਆਂ ਬੰਦ ਕਰਨ ਵਾਸਤੇ ਨੋਟੀਫਿਕੇਸ਼ਨ ਜਾਰੀ ਕਰਨ ’ਤੇ ਆਪ ਸਰਕਾਰ ਦੀ ਕੀਤੀ ਨਿਖੇਧੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 31 ਜਨਵਰੀ, 2023:
ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਪ੍ਰਧਾਨ ਸਰਦਾਰ ਅਰਦਸ਼ਦੀਪ ਸਿੰਘ ਕਲੇਰ ਨੇ ਅੱਜ ਸੂਬੇ ਦੀਆਂ ਸਾਰੀਆਂ ਪੇਂਡੂ ਡਿਸਪੈਂਸਰੀਆਂ ਬੰਦ ਕਰਨ ਵਾਸਤੇ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਡਾਕਟਰਾਂ ਤੇ ਸਾਰੇ ਸਟਾਫ ਨੂੰ ਆਮ ਆਦਮੀ ਕਲੀਨਿਕਾਂ ਵਿਚ ਤਬਦੀਲ ਕਰਨ ’ਤੇ ਆਮ ਆਦਮੀ ਪਾਰਟੀ ਸਰਕਾਰ ਦੀ ਨਿਖੇਧੀ ਕੀਤੀ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਪ੍ਰਧਾਨ ਨੇ ਕਿਹਾ ਕਿ ਇਸ ਫੈਸਲੇ ਨਾਲ ਨਾ ਸਿਰਫ ਪੇਂਡੂ ਖੇਤਰਾਂ ਵਿਚ ਸਿਹਤ ਦਾ ਬੁਨਿਆਦੀ ਢਾਂਚਾ ਤਬਾਹ ਹੋਵੇਗਾ ਜੋ ਦਹਾਕਿਆਂ ਤੋਂ ਬਹੁਤ ਮੁਸ਼ਕਿਲਾਂ ਨਾਲ ਤਬਾਹ ਕੀਤਾ ਗਿਆ ਹੈ ਬਲਕਿ ਇਸ ਨਾਲ ਪੇਂਡੂ ਲੋਕ ਸਿਹਤ ਸਹੂਲਤਾਂ ਤੋਂ ਵਾਂਝੇ ਹੋ ਜਾਣਗੇ ਜੋ ਪਹਿਲਾਂ ਉਹਨਾਂ ਦੇ ਦਰਾਂ ’ਤੇ ਮਿਲਦੀਆਂ ਸਨ।

ਸਰਦਾਰ ਅਰਸ਼ਦੀਪ ਸਿੰਘ ਕਲੇਕਰ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ’ਤੇ ਅੰਮ੍ਰਿਤਸਰ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪੰਜ ਪਿਆਰਿਆਂ ਦੇ ਨਾਂ ’ਤੇ ਬਣੇ ਸੈਟੇਲਾਈਟ ਸੈਂਟਰਾਂ ਦੇ ਨਾਂ ਬਦਲਣ ਵਾਸਤੇ ਅਰਵਿੰਦ ਕੇਜਰੀਵਾਲ ਦੀ ਸਾਜ਼ਿਸ਼ ਦਾ ਹਿੱਸਾ ਬਣਨ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਨੇ ਇਹਨਾਂ ਸੈਟੇਲਾਈਟ ਕੇਂਦਰਾਂ ਵਿਚ ਆਪਣੀ ਤਸਵੀਰ ਲੱਗਵਾ ਕੇ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਮਾਰੀ ਹੈ।

ਉਹਨਾਂ ਕਿਹਾ ਕਿ ਇਸੇ ਵਿਅਕਤੀ ਨੇ ਆਪਣੇ ਆਪ ਨੂੰ ਆਪਣੀਆਂ ਤਸਵੀਰਾਂ ਲਗਵਾਉਣ ਦੀ ਰਾਜਨੀਤੀ ਦੇ ਵਿਰੋਧ ਵਿਚ ਪੇਸ਼ ਕੀਤਾ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇੰਨੇ ਹੇਠਾਂ ਡਿੱਗ ਗਏ ਹਨ ਕਿ ਉਹਨਾਂ ਇਸ ਸਾਲ ਸੂਬਾ ਸਰਕਾਰਦੇ ਕੈਲੰਡਰ ਵਿਚੋਂ ਸ੍ਰੀ ਦਰਬਾਰ ਸਾਹਿਬ ਦੀਆਂ ਤਸਵੀਰਾਂ ਹਟਵਾ ਕੇ ਆਪਣੀਆਂ ਤਸਵੀਰਾਂ ਲੱਗਵਾ ਲਈਆਂ ਹਨ।

ਲੀਗਲ ਵਿੰਗ ਦੇ ਪ੍ਰਧਾਨ ਨੇ ਨੌਜਵਾਨਾਂ ਨੂੰ ਸੂਬੇ ਦੀ ਵਿਲੱਖਣ ਵਿਰਾਸਤ ਨੂੰ ਤਬਾਹ ਕਰਨ ਦੇ ਆਪ ਦੇ ਕਦਮਾਂ ਦਾ ਜ਼ੋਰਦਾਰ ਵਿਰੋਧ ਕਰਨ ਦਾ ਸੱਦਾ ਦਿੰਦਿਆਂ ਮੰਗ ਕੀਤੀ ਕਿ ਮੁੱਖ ਮੰਤਰੀ ਪੰਜ ਪਿਆਰਿਆਂ ਦੀ ਯਾਦ ਦੇ ਅਪਮਾਨ ਵਾਸਤੇ ਮੁਆਫੀ ਮੰਗਣ।ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ 10 ਕਰੋੜ ਰੁਪਏ ਦੀ ਲਾਗਤ ਨਾਲਬਣਾਏ ਆਮ ਆਦਮੀ ਕਲੀਨਿਕਾਂ ਦੇ ਪ੍ਰਚਾਰ ਵਾਸਤੇ 30 ਕਰੋੜ ਰੁਪਏ ਬਰਬਾਦ ਕਰਨ ਦੀ ਯੋਜਨਾ ਬਣਾਈ ਸੀ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਦਾਅਵਾ ਕਰ ਰਹੇ ਹਨ ਕਿ 10 ਲੱਖ ਲੋਕਾਂ ਨੇ ਮੁਹੱਲਾ ਕਲੀਨਿਕਾਂ ਦਾ ਲਾਭ ਲਿਆ ਹੈ। ਉਹਨਾਂ ਕਿਹਾ ਕਿ ਜੇਕਰਅਜਿਹਾ ਹੈ ਤਾਂ ਫਿਰ ਸਰਕਾਰ ਨੂੰ ਇਸ ਪਹਿਲਕਦਮੀ ਦੇ ਪ੍ਰਚਾਰ ’ਤੇ 30 ਕਰੋੜ ਰੁਪਏ ਖਰਚ ਕਰਨ ਦੀ ਜ਼ਰੂਰਤ ਕਿਉਂ ਹੈ।

ਉਹਨਾਂ ਮੰਗ ਕੀਤੀ ਕਿ ਸਾਰੀ ਸਕੀਮ ਦੀ ਨਵੇਂ ਸਿਰੇ ਤੋਂ ਸਮੀਖਿਆ ਕੀਤੀ ਜਾਵੇ ਅਤੇ ਕਿਹਾ ਕਿ ਦਿੱਲੀ ਵਿਚ ਮੁਹੱਲਾ ਕਲੀਨਿਕ ਪਹਿਲਾਂ ਹੀ ਫੇਲ੍ਹ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿਚ ਇਸ ਮਾਡਲ ਦੀ ਪੇਸ਼ਕਾਰੀ ਵਾਸਤੇ ਜਨਤਕ ਫੰਡਾਂ ਦੀ ਦੁਰਵਰਤੋਂ ਨਹੀਂ ਹੋਣੀ ਚਾਹੀਦੀ। ਉਹਨਾਂ ਨੇ ਸਰਕਾਰ ਵੱਲੋਂ ਡਾਕਟਰਾਂ ਨੂੰ ਰੁਝੇਵਿਆਂ ਵਾਲੇ ਹਸਪਤਾਲਾਂ ਤੋਂ ਆਮ ਆਦਮੀ ਕਲੀਨਿਕਾਂ ਵਿਚ ਤਬਦੀਲ ਕਰਨ ਦੀ ਵੀ ਨਿਖੇਧੀ ਕੀਤੀ।

ਸਰਦਾਰ ਕਲੇਰ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰ‌ਿਆਣਾ ਸਰਕਾਰ ਵੱਲੋਂ ਵੀ ਵੀ ਆਈ ਪੀ ਸਹੂਲਤ ਦੇਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾਕਿ ਇਹ ਤਾਂ ਹੀ ਸੰਭਵ ਹੈ ਜੇਕਰ ਇਸਦਾ ਸਿਆਸੀ ਲਾਭ ਹੋਵੇ। ਉਹਨਾਂ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਦਾ ਓ ਐਸ ਡੀ ਅਤੇ ਸੀਨੀਅਰ ਐਮ ਪੀ ਰਾਮ ਰਹੀਮ ਨੂੰ ਸੂਬਾ ਪੱਧਰੀ ਸਰਕਾਰੀ ਸਮਾਗਮਾਂ ਦਾ ਵੀ ਸੱਦਾ ਦੇ ਰਿਹਾ ਹੈ।

ਲੀਗਲ ਵਿੰਗ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਵਜੋਂ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ’ਤੇ ਰਿਹਾਅ ਕੀਤਾ ਹੈ ਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਉਸਦੇ ਸਤਿਸੰਗਤ ਕਰਵਾਉਣ ਵਿਚ ਮਦਦ ਕਰ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...