ਯੈੱਸ ਪੰਜਾਬ
ਅੰਮ੍ਰਿਤਸਰ, 31 ਦਸੰਬਰ, 2024
ਇਸ ਦੇ ਨਾਲ ਹੀ ਇਕ ਮਤਾ ਪਾਸ ਕਰਕੇ 19 ਦਸੰਬਰ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਵਿਚ ਜਥੇਦਾਰ Giani Harpreet Singh ਸਬੰਧੀ ਬਣਾਈ ਗਈ ਜਾਂਚ ਕਮੇਟੀ ਦੀ ਮਿਆਦ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਫਿਲਹਾਲ ਇਕ ਮਹੀਨੇ ਦਾ ਵਾਧਾ ਕੀਤਾ ਗਿਆ ਹੈ।
ਇਸ ਮਤੇ ਰਾਹੀਂ ਇਹ ਵਚਨਬੱਧਤਾ ਵੀ ਪ੍ਰਗਟਾਈ ਗਈ ਹੈ ਕਿ ਇਸ ਮਾਮਲੇ ਦੀ ਜਾਂਚ ਬਿਲਕੁਲ ਨਿਰਪੱਖ ਹੋਵੇਗੀ।
ਇਸ ਦਾ ਸਿੱਧਾ ਮਤਲਬ ਇਹ ਕੱਢਿਆ ਜਾ ਸਕਦਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਵਾਪਸ ਲੈਣ ਵਜੋਂ ਉਨ੍ਹਾਂ ਦੀ ਕੀਤੀ ਗਈ ਮੁਅੱਤਲੀ ਦੇ ਸਮੇਂ ਵਿੱਚ ਹੀ ਇੱਕ ਮਹੀਨੇ ਦਾ ਹੋਰ ਵਾਧਾ ਹੋ ਗਿਆ ਹੈ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਚਲਾਣੇ ’ਤੇ ਵੀ ਸ਼ੋਕ ਮਤਾ ਪਾਸ ਕੀਤਾ ਗਿਆ ਅਤੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਅੰਤ੍ਰਿੰਗ ਕਮੇਟੀ ਦੀ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਲਜੀਤ ਸਿੰਘ ਭਿੰਡਰ,
ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੈਣ ਤੇ ਸ. ਪਰਮਜੀਤ ਸਿੰਘ ਰਾਏਪੁਰ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ, ਐਕਸੀਅਨ ਸ. ਜਤਿੰਦਰਪਾਲ ਸਿੰਘ ਆਦਿ ਮੌਜੂਦ ਸਨ।