Friday, March 29, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਪੁਸਤਕ ‘ਗੁਰੂ ਨਾਨਕ ਕੀ ਵਡਿਆਈ’ ਸੰਗਤ ਅਰਪਣ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਪਟਿਆਲਾ, 10 ਜਨਵਰੀ, 2021:
ਸ਼ੋ੍ਰਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 500 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿਆਰ ਕੀਤੀ ਪੁਸਤਕ ‘ਗੁਰੂ ਨਾਨਕ ਕੀ ਵਡਿਆਈ’ ਨੂੰ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਜਾਰੀ ਕਰਦਿਆਂ ਸੰਗਤ ਅਰਪਣ ਕੀਤੀ ਗਈ।

ਪੁਸਤਕ ‘ਗੁਰੂ ਨਾਨਕ ਕੀ ਵਡਿਆਈ’ ਦੀ ਮੁੱਖ ਸੰਪਾਦਨਾ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਕੀਤੀ ਗਈ ਹੈ।

ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ਮੌਕੇ ਗਠਿਤ ਸੈਮੀਨਾਰ ਕਮੇਟੀ ਵੱਲੋਂ ਪ੍ਰਬੰਧ ਅਧੀਨ ਸਕੂਲਾਂ-ਕਾਲਜਾਂ ’ਚ ਕਰਵਾਏ ਗਏ ਸੈਮੀਨਾਰਾਂ ਦੌਰਾਨ ਵੱਖ-ਵੱਖ ਬੁੱਧਜੀਵੀਆਂ ਅਤੇ ਵਿਦਵਾਨਾਂ ਵੱਲੋਂ ਪੇਪਰ ਪੜ੍ਹੇ ਗਏ, ਜਿਸ ਨੂੰ ਪੁਸਤਕ ਰੂਪ ’ਚ ਛਪਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਪੁਸਤਕ ਗੁਰੂ ਸਾਹਿਬ ਦੀ ਬਾਣੀ, ਇਤਿਹਾਸ ਅਤੇ ਜੀਵਨ ਬਿਰਤਾਂਤਾਂ ਨੂੰ ਸਦੀਵੀ ਰੂਪ ਵਿਚ ਸੰਭਾਲਣ ਲਈ ਸਹਾਈ ਹੋਵੇਗੀ।

ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੁਸਤਕ ‘ਗੁਰੂ ਨਾਨਕ ਕੀ ਵਡਿਆਈ’ ’ਚ ਗੁਰੂ ਸਾਹਿਬ ਦਾ ਜੀਵਨ, ਵਿਚਾਰਧਾਰਾ ਅਤੇ ਉਦੇਸ਼ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਸ਼ੋ੍ਰਮਣੀ ਕਮੇਟੀ ਵੱਲੋਂ ਕੀਤਾ ਇਹ ਉਦਮ ਸ਼ਲਾਘਾਯੋਗ ਹੈ।

ਉਨ੍ਹਾਂ ਕਿਹਾ ਕਿ 500 ਸਾਲਾ ਪ੍ਰਕਾਸ਼ ਪੁਰਬ ਮੌਕੇ ਸੈਮੀਨਾਰ ਕਮੇਟੀ ਵੱਲੋਂ 51 ਦੇ ਕਰੀਬ ਕਰਵਾਏ ਗਏ ਸੈਮੀਨਾਰਾਂ ’ਚ ਵੱਖ-ਵੱਖ ਪਹਿਲੂਆਂ ’ਤੇ ਵਿਦਵਾਨਾਂ ਵੱਲੋਂ ਪੇਸ਼ ਕੀਤੇ ਵਿਚਾਰਾਂ ਨਾਲ ਤਿਆਰ ਕੀਤੀ ਇਹ ਪੁਸਤਕ ਮਹੱਤਵਪੂਰਨ ਦਸਤਾਵੇਜ਼ ਬਣੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਗੁਰਚਰਨ ਸਿੰਘ ਗਰੇਵਾਲ, ਜਥੇਦਾਰ ਗੁਰਮੀਤ ਸਿੰਘ ਬੂਹ, ਬੀਬੀ ਕੁਲਦੀਪ ਕੌਰ ਟੌਹੜਾ, ਮੀਤ ਸਕੱਤਰ ਸਿਮਰਜੀਤ ਸਿੰਘ, ਡਾਇਰੈਕਟਰ ਤੇਜਿੰਦਰ ਕੌਰ ਧਾਲੀਵਾਲ, ਭਗਵੰਤ ਸਿੰਘ ਧੰਗੇੜਾ, ਡਾ. ਸੁਖਬੀਰ ਸਿੰਘ, ਡਾ. ਪਰਮਵੀਰ ਸਿੰਘ, ਡਾ. ਸਰਬਜਿੰਦਰ ਸਿੰਘ, ਲੇਖਕ ਗੁਰਤੇਜ ਸਿੰਘ ਠੀਕਰੀਵਾਲ, ਕਸ਼ਮੀਰ ਸਿੰਘ ਤੋਂ ਇਲਾਵਾ ਵੱਖ-ਵੱਖ ਕਾਲਜਾਂ ਦੇ ਪਿ੍ਰੰਸੀਪਲ ਸਾਹਿਬਾਨ ਵੀ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...