Monday, May 6, 2024

ਵਾਹਿਗੁਰੂ

spot_img
spot_img

ਸਾਂਝੇ ਕਿਸਾਨ ਘੋਲ਼ ਦੀ ਜਿੱਤ ਨੇ ਸਾਬਤ ਕੀਤਾ “ਇੱਕੋ ਇੱਕ ਠੀਕ ਠਾਕ ਰਾਹ, ਏਕੇ ਤੇ ਸੰਘਰਸ਼ ਦਾ”: ਸ਼ਿੰਗਾਰਾ ਸਿੰਘ ਮਾਨ

- Advertisement -

ਦਲਜੀਤ ਕੌਰ ਭਵਾਨੀਗੜ੍ਹ
ਨਵੀਂ ਦਿੱਲੀ, 20 ਨਵੰਬਰ, 2021:
ਇਤਿਹਾਸ ਗਵਾਹ ਹੈ ਕਿ ਲੋਕ ਤਾਕਤ ਅੱਗੇ ਕੋਈ ਵੀ ਲੋਕਾਂ ਦੀ ਦੁਸ਼ਮਣ ਤਾਕਤ ਖੜ੍ਹ ਨਹੀਂ ਸਕਦੀ ਭਾਵੇਂ ਉਹ ਕਿੰਨੀ ਵੀ ਤਾਕਤਵਰ, ਅੜੀਖੋਰ ਅਤੇ ਜਾਬਰ ਹੋਵੇ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਟਿੱਕਰੀ ਬਾਰਡਰ ਦੀ ਸਟੇਜ ਤੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ, ਬਿਜਲੀ ਐਕਟ 2020 ਅਤੇ ਪਰਾਲੀ ਵਾਲੇ ਕਾਨੂੰਨਾਂ ਖ਼ਿਲਾਫ਼ ਡੇਢ ਸਾਲ ਤੋਂ ਭਾਰਤ ਦੇ ਲੱਖਾਂ ਕਿਸਾਨਾਂ ਮਜ਼ਦੂਰਾਂ ਤੇ ਹੋਰ ਲੋਕਾਂ ਦੇ ਸੰਘਰਸ਼ ਅਤੇ ਵਿਦੇਸ਼ਾਂ ਵਿੱਚ ਹੋ ਰਹੇ ਰੋਸ ਪ੍ਰਦਰਸ਼ਨਾਂ ਦੇ ਬਾਵਜੂਦ ਮੋਦੀ ਹਕੂਮਤ ਵੱਲੋਂ ਕਾਰਪਰੇਟਾਂ ਦੇ ਹਿੱਤਾਂ ਵਿੱਚ ਸਵਾ ਸਾਲ ਅੜੇ ਰਹਿਣ ਤੋਂ ਬਾਅਦ ਅਖ਼ੀਰ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਨਾ ਸੰਯੁਕਤ ਕਿਸਾਨ ਮੋਰਚੇ ਦੀ ਸੁਚੱਜੀ ਅਗਵਾਈ ਹੇਠ ਸ਼ਾਂਤਮਈ ਅਤੇ ਦ੍ਰਿੜ੍ਹ ਇਰਾਦੇ ਨਾਲ ਮੋਰਚੇ ਵਿੱਚ ਲੱਖਾਂ ਕਿਸਾਨਾਂ ਮਜ਼ਦੂਰਾਂ ਅਤੇ ਔਰਤਾਂ ਦਾ ਲਗਾਤਾਰ ਡਟੇ ਰਹਿਣਾ, 700 ਦੇ ਕਰੀਬ ਕਿਸਾਨਾਂ ਮਜ਼ਦੂਰਾਂ ਅਤੇ ਔਰਤਾਂ ਦੀਆਂ ਸ਼ਹਾਦਤਾਂ ਅਤੇ ਦੇਸ਼ਾਂ ਪ੍ਰਦੇਸ਼ਾਂ ਤੋਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਉੱਠ ਰਹੀਆਂ ਆਵਾਜ਼ਾਂ ਦਾ ਹੀ ਸਿੱਟਾ ਹੈ, ਜਿਨ੍ਹਾਂ ਨੇ ਮੋਦੀ ਸਰਕਾਰ ਜਿਹੜੀ ਆਪਣੇ ਆਪ ਨੂੰ ਵੱਡੀ ਤਾਕਤ ਵਜੋਂ ਚਿਤਵਦੀ ਸੀ ਉਸ ਤਾਕਤ ਦੀ ਗੋਡਣੀ ਲਵਾਂ ਦਿੱਤੀ।

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪੰਜਾਬ ਦੇ ਸੰਘਰਸ਼ਸ਼ੀਲ ਕਿਰਤੀ ਲੋਕਾਂ ਦੇ ਸੰਘਰਸ਼ ਸਦਕਾ ਸੁਪਰੀਮ ਕੋਰਟ ਵੱਲੋਂ ਇਕ ਕਿਸਾਨ ਆਗੂ ਨੂੰ ਕੀਤੀ ਝੂਠੀ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣਾ ਅਤੇ ਭਾਰਤੀ ਹਕੂਮਤ ਵੱਲੋਂ ਕਿਸਾਨਾਂ ਦੀਆਂ ਧੱਕੇ ਨਾਲ ਖੋਹੀਆਂ ਜਾ ਰਹੀਆਂ ਜਮੀਨਾਂ ਮਖ਼ਿਲਾਫ਼ ਉਨ੍ਹਾਂ ਦੀ ਸਹਿਮਤੀ ਨਾਲ ਜ਼ਮੀਨਾਂ ਅਕਵਾਇਰ ਕਰਨ ਵਾਲਾ ਕਾਨੂੰਨ ਬਣਾਉਣਾ ਲੋਕ ਤਾਕਤ ਦੇ ਕ੍ਰਿਸ਼ਮੇ ਹੋਏ ਹਨ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਲੰਮੀ ਲੜਾਈ ਲਈ ਤਿਆਰ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਅਸਲ ਵਿੱਚ ਇਹ ਤਾਂ ਵੱਡੀ ਲੜਾਈ ਦੀ ਸ਼ੁਰੂਆਤ ਹੈ।

ਮਾਰੂਤੀ ਸੁਜ਼ੂਕੀ ਸਨਅਤੀ ਮਜ਼ਦੂਰ ਗੁੜਗਾਉਂ ਦੇ ਆਗੂ ਸੰਤੋਸ਼ ਕੁਮਾਰ ਨੇ ਕਿਸਾਨ ਸੰਘਰਸ਼ ਨੂੰ ਸਲਾਮ ਕਰਦਿਆਂ ਕਿਹਾ ਕਿ ਕਿਸਾਨ ਮੋਰਚੇ ਦੌਰਾਨ ਕਿਸਾਨ ਆਗੂਆਂ ਵੱਲੋਂ ਸਨਅਤੀ ਅਤੇ ਖੇਤ ਮਜ਼ਦੂਰਾਂ ਨਾਲ ਸਾਂਝ ਹੋਰ ਗੂੜ੍ਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਸਾਂਝ ਨੂੰ ਲਗਾਤਾਰ ਹੋਰ ਵਧਾਉਂਦੇ ਰਹਾਂਗੇ ਅਤੇ ਲੋਕ ਵਿਰੋਧੀ ਨੀਤੀਆਂ ਖਿਲਾਫ਼ ਸਾਂਝੇ ਸੰਘਰਸ਼ ਜਾਰੀ ਰੱਖਾਂਗੇ।

ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਮਨਜੀਤ ਸਿੰਘ ਨਿਆਲ ਅਤੇ ਸੰਗਰੂਰ ਜ਼ਿਲ੍ਹੇ ਦੇ ਆਗੂ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਕਿਸਾਨ ਮੋਰਚੇ ਦੇ ਤਿੰਨੇ ਖੇਤੀ ਕਾਲੇ ਕਾਨੂੰਨਾਂ, ਬਿਜਲੀ ਐਕਟ 2020 ਅਤੇ ਪਰਾਲੀ ਵਾਲੇ ਕਾਨੂੰਨ ਨੂੰ ਪੂਰੀ ਤਰ੍ਹਾਂ ਰੱਦ ਕਰਾਉਣ ਦਾ ਅਮਲੀ ਜਾਮਾ ਪਹਿਨਾਉਣ , ਐੱਮਐੱਸਪੀ ਦੀ ਗਾਰੰਟੀ ਵਾਲਾ ਕਾਨੂੰਨ ਬਣਾਉਣ , ਅੰਦੋਲਨ ਦੌਰਾਨ ਕਿਸਾਨਾਂ ਤੇ ਪਾਏ ਝੂਠੇ ਪੁਲਿਸ ਕੇਸ ਰੱਦ ਕਰਵਾਉਣ ਆਦਿ ਫ਼ੈਸਲੇ ਕਰਵਾਉਣੇ ਬਾਕੀ ਹਨ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਤੱਕ ਇਹ ਸੰਘਰਸ਼ ਜਾਰੀ ਰਹੇਗਾ।

ਜ਼ਿਲ੍ਹਾ ਮੋਗਾ ਦੇ ਆਗੂ ਗੁਰਦੇਵ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੁਣ ਵੋਟ ਪਾਰਟੀਆਂ ਤੋਂ ਪੂਰੀ ਤਰ੍ਹਾਂ ਉੱਠ ਚੁੱਕਿਆ ਹੈ। ਦਿੱਲੀ ਮੋਰਚੇ ਨੇ ਹੁਣ ਲੋਕਾਂ ਨੂੰ ਪੂਰੀ ਆਸ ਜਗਾਈ ਹੈ ਕਿ ਜੋ ਵੀ ਆਪਣੇ ਮੰਗਾਂ ਮਸਲੇ ਹਨ ਉਹ ਲੋਕਾਂ ਦੇ ਏਕੇ ਦੀ ਤਾਕਤ ਅਤੇ ਸੰਘਰਸ਼ ਦੇ ਜ਼ੋਰ ਹੀ ਹੱਲ ਹੋ ਸਕਦੇ ਹਨ। ਆਓ ਵੱਡੀ ਲੋਕ ਤਾਕਤ ਦੀ ਉਸਾਰੀ ਕਰੀਏ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,143FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...