Friday, April 19, 2024

ਵਾਹਿਗੁਰੂ

spot_img
spot_img

ਸਾਈਬਰ ਕ੍ਰਾਈਮ ਦੇ ਸ਼ਿਕਾਰ ਆਪਣੀ ਸ਼ਿਕਾਇਤ ਨੈਸ਼ਨਲ ਸਾਈਬਰ ਕ੍ਰਾਈਮ ਹੈਲਪਲਾਈ ਨੰਬਰ ’ਤੇ ਦਰਜ ਕਰਵਾਉਣ: ਜਸਲੀਨ ਕੌਰ ਭੁੱਲਰ

- Advertisement -

ਯੈੱਸ ਪੰਜਾਬ
ਲੁਧਿਆਣਾ, 28 ਜੂਨ, 2022 –
ਅੱਜ ਦੇ ਆਧੁਨਿਕ ਯੁੱਗ ਵਿਚ ਅਪਰਾਧੀਆਂ ਦੁਆਰਾ ਮੋਬਾਇਲ ‘ਤੇ ਆਧੁਨਿਕ ਢੰਗ ਨਾਲ ਠੱਗੀ ਮਾਰਨ ਨੂੰ ਸਾਈਬਰ ਕ੍ਰਾਈਮ ਕਿਹਾ ਜਾਂਦਾ ਹੈ। ਸਾਈਬਰ ਕ੍ਰਾਈਮ ਵਿਚ ਦੋਸ਼ੀਆਂ ਦੁਆਰਾ ਇੰਟਰਨੈਟ ਅਤੇ ਮੋਬਾਇਲ ਫੋਨ ਦੀ ਮੱਦਦ ਨਾਲ ਭੋਲੇ ਭਾਲੇ ਬੱਚਿਆਂ ਅਤੇ ਔਰਤਾਂ ਨੂੰ ਮੂਰਖ ਬਣਾਕੇ ਉਨ੍ਹਾਂ ਦੇ ਡੈਬਿਟ/ਕ੍ਰੈਡਿਟ ਕਾਰਡ ਦਾ ਪਿੰਨ/ਸੀ.ਵੀ.ਵੀ. ਨੰਬਰ ਜਾਂ ਓ.ਟੀ.ਪੀ. ਪ੍ਰਾਪਤ ਕਰਕੇ ਪੈਸੇ ਦੀ ਠੱਗੀ ਕੀਤੀ ਜਾਂਦੀ ਹੈ।

ਇਨ੍ਹਾਂ ਸਾਈਬਰ ਅਪਰਾਧਾਂ ਦੀ ਗਿਣਤੀ ਵਿਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ। ਜੇਕਰ ਠੱਗੀ ਦਾ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਧੋਖਾਧੜੀ ਦੇ ਸ਼ਿਕਾਰ ਹੋਏ ਵਿਅਕਤੀ ਦੇ ਪੈਸੇ ਉਸਨੂੰ ਵਾਪਸ ਦਿਵਾਉਣ ਵਿੱਚ ਪੁਲਿਸ ਨੂੰ ਕਾਫ਼ੀ ਮੱਦਦ ਮਿਲਦੀ ਹੈ।

ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਲੁਧਿਆਣਾ ਸ੍ਰੀਮਤੀ ਜਸਲੀਨ ਕੌਰ ਭੁੱਲਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਾਈਬਰ ਅਪਰਾਧਾਂ ਦੇ ਸਬੰਧੀ ਆਮ ਜਨਤਾ ਨੂੰ ਵੱਧ ਤੋਂ ਵੱਧ ਸੁਚੇਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਤਾਂ ਕਿ ਸਾਈਬਰ ਅਪਰਾਧਾਂ ਨੂੰ ਘਟਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਪ੍ਰਸ਼ਾਸ਼ਨ ਵੱਲੋ ਸੋਸ਼ਲ਼ ਮੀਡੀਆ ਅਤੇ ਵੱਖ-ਵੱਖ ਥਾਵਾਂ ‘ਤੇ ਸੈਮੀਨਾਰ ਲਗਾ ਕੇ ਨੈਸ਼ਨਲ ਸਾਈਬਰ ਕਰਾਈਮ ਹੈਲਪਲਾਈਨ ਨੰਬਰ 1930 ਬਾਰੇ ਜਾਗਰੂਕਤਾ ਫੈਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਹੈਲਪਲਾਈਨ ਨੰਬਰ 24 ਘੰਟੇ ਚਲਦਾ ਹੈ ਅਤੇ ਧੋਖੇ ਦਾ ਸ਼ਿਕਾਰ ਵਿਅਕਤੀ ਕਿਸੇ ਵੀ ਸਮੇਂ ਇਸ ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮਾਂ ਵਿੱਚ ‘ਗੋਲਡਨ ਆਰਜ’ ਪ੍ਰਤੀ ਵੀ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾ ਰਹੀ ਹੈ ਜਿਹੜੀ ਕਿ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਧੋਖਾਧੜੀ ਹੋੋਣ ਦੇ ਬਾਅਦ 24 ਘੰਟੇ ਦਾ ਸਮਾਂ ਗੋਲਡਨ ਆਰਜ ਵਿੱਚ ਗਿਣਿਆ ਜਾਂਦਾ ਹੈ ਕਿਉਂਕਿ ਜੇਕਰ ਧੋਖਾਧੜੀ ਦਾ ਸ਼ਿਕਾਰ ਵਿਅਕਤੀ ਇਨ੍ਹਾਂ ਘੰਟਿਆਂ ਵਿੱਚ ਆਪਣੀ ਸ਼ਿਕਾਇਤ ਦਰਜ ਕਰਵਾ ਦਿੰਦਾ ਹੈ ਤਾਂ ਅਪਰਾਧੀਆਂ ਦਾ ਪਤਾ ਜਲਦ ਲਗਾਇਆ ਜਾ ਸਕਦਾ ਹੈ।

ਸ੍ਰੀਮਤੀ ਭੁੱਲਰ ਵੱਲੋਂ ਬੱਚਿਆਂ ਅਤੇ ਖ਼ਾਸ ਕਰਕੇ ਔਰਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਾਈਬਰ ਅਪਰਾਧ ਸਬੰਧੀ ਹੁੰਦੀਆਂ ਠੱਗੀਆਂ ਤੋਂ ਸੁਚੇਤ ਰਹਿਣ ਪਰ ਫਿਰ ਵੀ ਜੇਕਰ ਕਿਸੇ ਵੀ ਵਿਅਕਤੀ ਨਾਲ ਸਾਈਬਰ ਸਬੰਧੀ ਠੱਗੀ ਵੱਜਦੀ ਹੈ ਤਾਂ ਉਹ ਸਮਾਂ ਵਿਅਰਥ ਕੀਤੇੇ ਬਿਨ੍ਹਾਂ 24 ਘੰਟੇ ਦੇ ਅੰਦਰ-ਅੰਦਰ ਇਸ ਸਬੰਧੀ ਆਪਣੀ ਸ਼ਿਕਾਇਤ ਨੈਸ਼ਨਲ ਸਾਈਬਰ ਕਰਾਈਮ ਹੈਲਪਲਾਈਨ ਨੰਬਰ 1930 ‘ਤੇ ਤੁਰੰਤ ਦਰਜ਼ ਕਰਵਾਏ ਤਾਂ ਜੋ ਉਨ੍ਹਾਂ ਦੀ ਸ਼ਿਕਾਇਤ ਦਾ ਜਲਦ ਨਿਪਟਾਰਾ ਕੀਤਾ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...