Friday, April 19, 2024

ਵਾਹਿਗੁਰੂ

spot_img
spot_img

ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਪਾਕਿਸਤਾਨ ਲਿਜਾਏਗੀ ਵਿਸ਼ੇਸ਼ ਜਥਾ: ਐਡਵੋਕੇਟ ਧਾਮੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਮਈ, 2022 –
ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੇ 100 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ ਬੈਠਕ ਦੌਰਾਨ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਇਕ ਵਿਸ਼ੇਸ਼ ਜਥਾ ਲੈ ਕੇ ਜਾਣ ਦੇ ਨਾਲ-ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਵਿਸ਼ੇਸ਼ ਸਮਾਗਮ ਸਜਾਉਣ ਦਾ ਫੈਸਲਾ ਕੀਤਾ ਗਿਆ ਹੈ।

ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼ਤਾਬਦੀ ਕਮੇਟੀ ਦੀ ਇਕੱਤਰਤਾ ਦੌਰਾਨ ਇਸ ਇਤਿਹਾਸਕ ਮੌਕੇ ’ਤੇ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਤੈਅ ਕਰਦਿਆਂ ਭਾਰਤ ਅਤੇ ਪਾਕਿਸਤਾਨ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਤੋਂ ਇਲਾਵਾ ਵੱਖ-ਵੱਖ ਭਾਸ਼ਾਵਾਂ ਵਿਚ ਸ੍ਰੀ ਪੰਜਾ ਸਾਹਿਬ ਸਾਕੇ ਦੇ ਸ਼ਹੀਦਾਂ ਸਬੰਧੀ ਕਿਤਾਬਚੇ ਤਿਆਰ ਕਰਵਾ ਕੇ ਵੰਡਣ ਅਤੇ ਸਕੂਲਾਂ ਕਾਲਜਾਂ ਵਿਚ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਉਣ ’ਤੇ ਮੋਹਰ ਲਗਾਈ ਗਈ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 30 ਅਕਤੂਬਰ 2022 ਨੂੰ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਪੰਥਕ ਜਾਹੋ-ਜਲਾਲ ਮਨਾਈ ਜਾਵੇਗੀ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਆਰੰਭੀਆਂ ਹਨ।

ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਸ਼ਾਮਲ ਹੋਵੇਗਾ। ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਸਬੰਧੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਕਾਰ ਦੇ ਸਬੰਧਤ ਵਿਭਾਗ ਨਾਲ ਵਿਚਾਰ-ਵਟਾਂਦਰੇ ਲਈ ਇਕ ਵਫ਼ਦ ਪਾਕਿਸਤਾਨ ਭੇਜਿਆ ਜਾਵੇਗਾ। ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਵੀਜ਼ਾ ਫੀਸ ਆਦਿ ਦੇ ਖਰਚੇ ਧਰਮ ਪ੍ਰਚਾਰ ਕਮੇਟੀ ਕਰੇਗੀ।

ਉਨ੍ਹਾਂ ਕਿਹਾ ਕਿ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਸਬੰਧੀ 29 ਤੇ 30 ਅਕਤੂਬਰ ਨੂੰ ਦੋ ਦਿਨਾਂ ਵਿਸ਼ਾਲ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਵੀ ਕਰਵਾਇਆ ਜਾਵੇਗਾ, ਜਿਸ ਵਿਚ ਪੰਥ ਦੀ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਇਸੇ ਤਰ੍ਹਾਂ ਇਕ ਸਮਾਗਮ 22 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸੇ ਤਰ੍ਹਾਂ ਗੁਰਦੁਆਰਾ ਗੁਰੂ ਕੇ ਬਾਗ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਵੀ ਵਿਸ਼ਾਲ ਪੱਧਰ ’ਤੇ ਮਨਾਈ ਜਾਵੇਗੀ, ਜਿਸ ਸਬੰਧ ਵਿਚ 30 ਅਗਸਤ 2022 ਨੂੰ ਗੁਰਦੁਆਰਾ ਗੁਰੂ ਕਾ ਬਾਗ ਘੁਕੇਵਾਲੀ ਅੰਮ੍ਰਿਤਸਰ ਵਿਖੇ ਸਮਾਗਮ ਹੋਵੇਗਾ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਹਾਂ ਸ਼ਤਾਬਦੀਆਂ ਦੇ ਸਬੰਧ ਵਿਚ ਵਿਸ਼ੇਸ਼ ਇਤਿਹਾਸਕ ਕਿਤਾਬਚੇ ਵੱਖ-ਵੱਖ ਭਾਸ਼ਾਵਾਂ ਵਿਚ ਤਿਆਰ ਕਰਕੇ ਵੰਡੇ ਜਾਣਗੇ ਅਤੇ ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ ਕਾਲਜਾਂ ਵਿਚ ਧਾਰਮਿਕ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਵੇਗਾ। ਇਸੇ ਤਰ੍ਹਾਂ ਸ਼ਤਾਬਦੀ ਨੂੰ ਸਮਰਪਿਤ ਇਤਿਹਾਸਕ ਚਿੱਤਰਪ੍ਰਦਰਸ਼ਨੀ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਜਾਵੇਗੀ, ਜਿਸ ਵਿਚ ਉਸ ਸਮੇਂ ਦੇ ਵਾਕਿਆਤ ਨੂੰ ਤਸਵੀਰਾਂ ਰਾਹੀਂ ਦਰਸਾਇਆ ਜਾਵੇਗਾ।

ਗੁਰਦੁਆਰਾ ਗੁਰੂ ਕਾ ਬਾਗ ਮੋਰਚਾ ਅਤੇ ਸਾਕਾ ਸ੍ਰੀ ਪੰਜਾ ਸਾਹਿਬ ਦੇ ਇਤਿਹਾਸ ਬਾਰੇ ਦਸਤਾਵੇਜੀ ਡਾਕੂਮੈਂਟਰੀਆਂ ਵੀ ਤਿਆਰ ਕੀਤੀਆਂ ਜਾਣਗੀਆਂ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿ: ਸੁਰਿੰਦਰ ਸਿੰਘ, ਅੰਤ੍ਰਿੰਗ ਮੈਂਬਰ ਸ. ਅਮਰਜੀਤ ਸਿੰਘ ਬੰਡਾਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸਕੱਤਰ ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਯਾਤਰਾ ਵਿਭਾਗ ਦੇ ਇੰਚਾਰਜ ਸ. ਬਲਵਿੰਦਰ ਸਿੰਘ ਖੈਰਾਬਾਦ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...