Thursday, April 25, 2024

ਵਾਹਿਗੁਰੂ

spot_img
spot_img

ਸਾਧੂ ਸਿੰਘ ਧਰਮਸੋਤ ਵੱਲੋਂ ਕ੍ਰਿਸ਼ਨ ਕੁਮਾਰ ਬਾਵਾ ਦੀ ਸਵੈ-ਜੀਵਨੀ ‘ਸੰਘਰਸ਼ ਦੇ 45 ਸਾਲ’ ਲੋਕ ਅਰਪਣ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 9 ਅਪਰੈਲ, 2021 –
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ, ਘੱਟ ਗਿਣਤੀ ਤੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਵੱਲੋਂ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਦੀ ਸਵੈ-ਜੀਵਨੀ ‘ਸੰਘਰਸ਼ ਦੇ 45 ਸਾਲ’ ਦਾ ਲੋਕ ਅਰਪਣ ਕੀਤਾ ਗਿਆ।

ਅੱਜ ਇਥੇ ਪੰਜਾਬ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਇਸ ਪੁਸਤਕ ਦਾ ਲੋਕ ਅਰਪਣ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਉਨ੍ਹਾਂ ਦੀ ਸ੍ਰੀ ਬਾਵਾ ਨਾਲ 35 ਵਰ੍ਹਿਆਂ ਦੀ ਸਾਂਝ ਹੈ ਜਦੋਂ ਉਹ ਯੂਥ ਕਾਂਗਰਸ ਦੇ ਦਿਨਾਂ ਤੋਂ ਇਕੱਠੇ ਹੁੰਦੇ ਸਨ।

ਉਨ੍ਹਾਂ ਕਿਹਾ ਕਿ ਅਤਿਵਾਦ ਦੇ ਕਾਲੇ ਦਿਨਾਂ ਖਿਲਾਫ ਲੜਾਈ ਲੜਨ ਤੋਂ ਲੈ ਕੇ ਕੁੜੀਆਂ ਦੀ ਲੋਹੜੀ ਮਨਾਉਣ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਅਤੇ ਅਮੀਰ ਵਿਰਸੇ ਤੋਂ ਸਮਾਜ ਨੂੰ ਜਾਣੂੰ ਕਰਵਾਉਣ ਦਾ ਸ੍ਰੀ ਬਾਬਾ ਵੱਲੋਂ ਚੁੱਕਿਆ ਬੀੜਾ ਖੁੱਲ੍ਹੀ ਕਿਤਾਬ ਵਾਂਗ ਹੈ।

ਉਨ੍ਹਾਂ ਕਿਹਾ ਕਿ ਇਹ ਪਾਠਕਾਂ ਲਈ ਨਿਵੇਕਲਾ ਤੋਹਫਾ ਹੈ ਜਿੱਥੇ ਉਨ੍ਹਾਂ ਨੂੰ ਸ੍ਰੀ ਬਾਵਾ ਦੇ ਜੀਵਨ ਦਾ ਹਰ ਪਹਿਲੂ ਉਨ੍ਹਾਂ ਦੀ ਹੀ ਲਿਖਤ ਰਾਹੀਂ ਪੜ੍ਹਨ ਲਈ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਪੁਸਤਕ ਨੌਜਵਾਨਾਂ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸ੍ਰੋਤ ਹੋਵੇਗਾ ਜਿਸ ਰਾਹੀਂ ਉਨ੍ਹਾਂ ਨੂੰ ਸੰਘਰਸ਼ਮਈ ਜੀਵਨ ਦਾ ਪਤਾ ਲੱਗੇਗਾ।ਉਹਨਾ ਕਿਹਾ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸਰੀਰ ਤੇ ਗੋਲ਼ੀਆਂ ਖਾਣ ਵਾਲੇ ਬਾਵਾ ਜੀ ਜ਼ਿੰਦਾ ਸ਼ਹੀਦ ਹਨ ।

ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਉਨ੍ਹਾਂ ਇਹ ਪੁਸਤਕ ਲਿਖਦਿਆਂ ਕੋਈ ਵੀ ਪਹਿਲੂ ਲੁਕਾਇਆ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਸ ਵੇਲੇ ਉਨ੍ਹਾਂ ਕੁੜੀਆਂ ਦੀ ਲੋਹੜੀ ਮਨਾਉਣੀ ਸ਼ੁਰੂ ਕੀਤੀ ਤਾਂ ਲੋਕਾਂ ਨੇ ਬੜੀ ਹੈਰਾਨੀ ਪ੍ਰਗਟਾਈ ਸੀ ਅਤੇ ਅੱਜ ਉਨ੍ਹਾਂ ਨੂੰ ਖੁਸ਼ੀ ਹੁੰਦੀ ਹੈ ਕਿ ਜਦੋਂ ਕੋਈ ਕੁੜੀਆਂ ਦੀ ਲੋਹੜੀ ਮਨਾਉਂਦਾ ਹੈ ਤਾਂ ਉਸ ਨੂੰ ਵਿਸ਼ੇਸ਼ ਮਹਿਮਾਨ ਵਜੋਂ ਬੁਲਾਇਆ ਜਾਂਦਾ ਹੈ।

ਉਨ੍ਹਾਂ ਨੂੰ ਇਸ ਗੱਲ ਉਤੇ ਮਾਣ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਕੌਮਾਂਤਰੀ ਫਾਊਂਡੇਸ਼ਨ ਜ਼ਰੀਏ ਮਹਾਨ ਸਿੱਖ ਯੋਧੇ ਦੀ ਜੀਵਨ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਦਾ ਸਬੱਬ ਮਿਲਿਆ ਅਤੇ ਪੰਡਿਤ ਸ਼ਰਧਾ ਰਾਮ ਫਿਲੌਰੀ ਦਾ ਦਿਨ ਪਹਿਲੀ ਵਾਰ ਮਨਾਇਆ।

ਪ੍ਰਿੰਸੀਪਲ ਕੁਲਦੀਪ ਸਿੰਘ ਨੇ ਕਿਹਾ ਕਿ ਲੇਖਕ ਜੋ ਸਿਆਸਤਦਾਨ ਵੀ ਹੈ ਤੇ ਸਮਾਜ ਸੇਵੀ ਵੀ, ਨੇ ਖੁੱਲ੍ਹੇ ਦਿਲ ਨਾਲ ਆਪਣੀ ਜ਼ਿੰਦਗੀਆਂ ਦੀਆਂ ਘਟਨਾਵਾਂ ਲਿਖੀਆਂ ਹਨ। ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਕਿ ਇਸ ਪੁਸਤਕ ਰਾਹੀਂ ਸ੍ਰੀ ਬਾਵਾ ਵੱਲੋਂ ਅਮੀਰ ਵਿਰਸੇ ਦੀਆਂ ਬਾਤਾਂ ਵੀ ਪਾਈਆਂ ਗਈਆਂ ਹਨ।

ਹਰਿੰਦਰ ਸਿੰਘ ਹੰਸ ਨੇ ਕਿਹਾ ਕਿ ਇਹ ਪੁਸਤਕ ਨਾ ਸਿਰਫ ਇਕ ਸਖਸ਼ੀਅਤ ਦੀ ਜੀਵਨੀ ਹੈ ਸਗੋਂ ਪੰਜਾਬ ਦੇ ਪੰਜ ਦਹਾਕਿਆਂ ਦਾ ਇਤਿਹਾਸ ਵੀ ਸਾਂਭੀ ਬੈਠੀ ਹੈ। ਬਾਵਾ ਰਵਿੰਦਰ ਨੰਦੀ ਨੇ ਕਿਹਾ ਕਿ ਕ੍ਰਿਸ਼ਨ ਕੁਮਾਰ ਬਾਵਾ ਨਰਮ ਸੁਭਾਅ ਦੇ ਧਰਤੀ ਨਾਲ ਜੁੜੇ ਹੋਏ ਇਨਸਾਨ ਹਨ । ਉਮਰਾਓ ਸਿੰਘ ਛੀਨਾ ਨੇ ਕਿਹਾ ਕਿ ਇਹ ਕ੍ਰਿਸ਼ਨ ਕੁਮਾਰ ਬਾਵਾ ਨੇ ਲਿਖਤੀ ਰੂਪ ਵਿੱਚ ਇਤਿਹਾਸ ਸਾਂਭ ਕੇ ਵੱਡਾ ਉਪਰਾਲਾ ਕੀਤਾ ਹੈ ।

ਪੁਸਤਕ ਦੀ ਜਾਣ ਪਹਿਚਾਣ ਕਰਵਾਉਦਿਆਂ ਉਘੇ ਰੰਗਕਰਮੀ ਡਾ. ਨਿਰਮਲ ਜੌੜਾ ਨੇ ਕਿਹਾ ਕਿ ਕ੍ਰਿਸ਼ਨ ਕੁਮਾਰ ਬਾਵਾ ਨੇ ਜ਼ਿੰਦਗੀ ਦੇ ਹਰ ਪਹਿਲੂ ਨੂੰ ਜਿਵੇਂ ਬੇਬਾਕੀ ਨਾਲ ਲਿਖਿਆ ਹੈ, ਉਹ ਕਾਬਲੇ ਤਰੀਫ ਹੈ।

ਇਸ ਮੌਕੇ ਰਵਿੰਦਰ ਸਿੰਘ ਰੰਗੂਵਾਲ ਨੇ ਬੋਲਦਿਆਂ ਕਿਹਾ ਕਿ ਇਹ ਪੁਸਤਕ ਜ਼ਿੰਦਗੀ ਦੇ ਸੰਘਰਸ਼ ਦੇ ਨਾਲ ਸਮਾਜਿਕ, ਧਾਰਮਿਕ, ਰਾਜਨੀਤਿਕ ਜੀਵਨ ‘ਤੇ ਵੀ ਝਾਤੀ ਪਾਉਂਦੀ ਹੈ। ਰਿਸ ਸਮਾਗਮ ਵਿੱਚ ਹਰਿੰਦਰ ਸਿੰਘ ਹੰਸ, ਪਰਮਿੰਦਰ ਜੀਤ ਸਿੰਘ ਚੀਮਾ , ਅਰਜਨ ਬਾਵਾ , ਮਨੋਜ ਸੁਆਮੀ , ਸੰਜੀਵ ਭਾਵਰੀ , ਸੁਰਿੰਦਰ ਬੈਰਾਗੀ , ਵਿਕਰਮ ਸਿੰਘ , ਅਨਿਲ ਵਰਮਾ , ਬੂਟਾ ਸਿੰਘ ਬੈਰਾਗੀ ਤੇ ਪਵਨ ਗਰਗ ਸਮੇਤ ਬਾਵਾ ਦੇ ਦੋਸਤ ਮਿੱਤਰ ਸ਼ਾਮਲ ਸਨ ।

ਅੰਤ ਵਿੱਚ ਕ੍ਰਿਸ਼ਨ ਕੁਮਾਰ ਬਾਵਾ ਨੇ ਸਭਨਾਂ ਦਾ ਧੰਨਵਾਦ ਕੀਤਾ ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...