Friday, April 26, 2024

ਵਾਹਿਗੁਰੂ

spot_img
spot_img

ਸਾਬਕਾ ਕਮਾਂਡੈਂਟ ਨੇ ਆਪਣੇ ਪੈਨਸ਼ਨ ਖਾਤੇ `ਚੋਂ ਮੁੱਖ ਮੰਤਰੀ ਰਾਹਤ ਵੰਡ ਵਿੱਚ 5 ਲੱਖ ਰੁਪਏ ਦਾ ਯੋਗਦਾਨ ਦਿੱਤਾ

- Advertisement -

ਚੰਡੀਗੜ੍ਹ; 5 ਅਪ੍ਰੈਲ, 2020:

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨੋਵਲ ਕੋਰਨਾਵਾਇਰਸ ਨਾਲ ਨਜਿੱਠਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਸਾਬਕਾ ਕਮਾਂਡੈਂਟ ਸ੍ਰੀ ਮਹਿੰਦਰ ਸਿੰਘ ਨੇ ਅੱਜ ਕੋਵੀਡ -19 ਮਹਾਂਮਾਰੀ ਨਾਲ ਟਾਕਰੇ ਲਈ 5 ਲੱਖ ਰੁਪਏ ਦਾ ਡਿਮਾਂਡ ਡਰਾਫਟ ਸੌਂਪਿਆ।

ਸ੍ਰੀ ਮਹਿੰਦਰ ਸਿੰਘ ਸਾਬਕਾ ਕਮਾਂਡੈਂਟ ਅਤੇ ਲੀਡਰ-ਮਾਉਂਟ ਐਵਰੇਸਟ 96 ਵੱਲੋਂ ਇਹ ਰਕਮ ਪੰਜਾਬ ਮੁੱਖ ਮੰਤਰੀ ਕੋਰੋਨਾਵਾਇਰਸ ਰਾਹਤ ਫੰਡ ਵਿੱਚ ਦਾਨ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਅੱਜ ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰਾਂ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੂੰ ਉਨ੍ਹਾਂ ਦੀ ਰਿਹਾਇਸ਼ ਵਿਖੇ ਬੈਂਕ ਡਰਾਫਟ ਸੌਂਪਿਆ।.

ਜਿਕਰਯੋਗ ਹੈ ਕਿ ਸ੍ਰੀ ਮਹਿੰਦਰ ਸਿੰਘ ਨੇ ਇਹ ਰਾਸ਼ੀ ਆਪਣੇ ਪੈਨਸ਼ਨ ਬੈਂਕ ਖਾਤੇ ਵਿੱਚੋਂ ਦਾਨ ਕੀਤੀ ਹੈ।

76 ਸਾਲਾ ਸ੍ਰੀ ਮਹਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਹਰ ਜ਼ਿੰਮੇਵਾਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਇਸ ਮਾਰੂ ਵਾਇਰਸ ਨਾਲ ਲੜਨ ਲਈ ਸੂਬੇ ਨੂੰ ਯੋਗਦਾਨ ਦੇਣ ਤਾਂ ਜੋ ਅਸੀਂ ਹਰ ਇੱਕ ਦੀ ਜਾਨ ਬਚਾ ਸਕੀਏ ਅਤੇ ਆਪਣੇ ਦੇਸ਼ ਵਿੱਚ ਹਾਲਾਤ ਮੁੜ ਆਮ ਵਾਂਗ ਕਰ ਸਕੀਏ ।

ਉਨ੍ਹਾਂ ਇਸ ਵਾਇਰਸ ਵਿਰੁੱਧ ਜੰਗ `ਚ ਮੋਹਰਲੀ ਕਤਾਰ ਵਿੱਚ ਖੜੇ ਸਿਪਾਹੀਆਂ, ਡਾਕਟਰਾਂ, ਪੁਲਿਸ ਮੁਲਾਜ਼ਮਾਂ, ਪ੍ਰਸ਼ਾਸਨ ਅਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ ਜੋ ਆਪਣੀ ਜਾਨ ਨੂੰ ਜੋਖਮ ਵਿੱਚ ਪਾ ਕੇ ਸਥਿਤੀ ਨੂੰ ਕੰਟਰੋਲ ਕਰਨ ਲਈ ਅਣਥੱਕ ਮਿਹਨਤ ਕਰ ਰਹੇ ਹਨ।

ਸ੍ਰੀ ਆਸ਼ੂ ਨੇ ਕਿਹਾ ਕਿ 24 ਮਾਰਚ 2020 ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ 19 ਰੀਲੀਫ ਫੰਡ ਸਥਾਪਤ ਕੀਤਾ ਸੀ ਅਤੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਇਸ ਵਿਚ ਹਿੱਸਾ ਪਾਉਣ। ਉਨ੍ਹਾਂ ਲੋਕਾਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਇਸ ਮੁਸ਼ਕਲ ਦੌਰ ਵਿਚ ਵੱਧ ਚੜ੍ਹ ਕੇ ਹਿੱਸਾ ਪਾਉਣ ਦੀ ਅਪੀਲ ਕੀਤੀ।

ਉਨ੍ਹਾਂ ਪੰਜਾਬ ਵਿੱਚ ਵਸਦੇ ਭੈਣਾਂ ਤੇ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਜ ਸਰਕਾਰ ਦੀ ਇਸ ਮੁਸ਼ਕਲ ਘੜੀ ਵਿਚ ਵੱਧ ਤੋਂ ਵੱਧ ਵਿੱਤੀ ਮਦਦ ਕਰਨ ਤਾਂ ਜ਼ੋ ਮੋਜੂਦਾ ਸਥਿਤੀ ਕਾਰਨ ਔਖਾ ਕਰ ਰਹੇ ਲੋਕਾਂ ਦੀ ਲੰਮੇ ਸਮੇਂ ਲਈ ਮਦਦ ਕੀਤੀ ਜਾ ਸਕੇ।

ਉਨ੍ਹਾ ਕਿਹਾ ਕਿ ਇਸ ਕਾਰਜ ਲਈ ਮੁੱਖ ਮੰਤਰੀ ਰਾਹਤ ਫੰਡ ਕੋਵਿਡ 19 ਅਕਾਊ ਨੰਬਰ 50100333026124, ਅਕਾਊਂਟ ਟਾਈਪ : ਸੇਵਿੰਗ, ਆਈ.ਐਫ.ਐਸ.ਸੀ. ਕੋਡ :ਐਚ.ਡੀ.ਐਫ.ਸੀ.0000213, ਸਵਿਟ ਕੋਡ : .ਐਚ.ਡੀ.ਐਫ.ਸੀ.ਆਈ.ਐਨ.ਬੀ.ਬੀ., ਬ੍ਰਾਂਚ ਕੋਡ 0213, ਬ੍ਰਾਂਚ ਨਾਮ ਸੈਕਟਰ 17-ਸੀ, ਚੰਡੀਗੜ੍ਹ ਰਾਹੀਂ ਜਾਂ ਫਿਰ ਆਨਲਾਈਨ http://cmrf.punjab.gov.in ਤੇ ਕੀਤੀ ਜਾ ਸਕਦੀ ਹੈ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...