Saturday, April 27, 2024

ਵਾਹਿਗੁਰੂ

spot_img
spot_img

ਸਾਬਕਾ ਚੇਅਰਮੈਨ ਸਮੇਤ ਭਾਜਪਾ, ਕਾਂਗਰਸ ਤੇ ਆਪ ਦੇ ਆਗੂ ਸੁਖਬੀਰ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਹੋਏ ਸ਼ਾਮਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਜਨਵਰੀ, 2022 –
ਸ਼੍ਰੋਮਣੀ ਅਕਾਲੀ ਦਲ ਨੁੰ ਪਟਿਆਲਾ ਜ਼ਿਲ੍ਹੇ ਤੇ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਮਾਰਕੀਟ ਕਮੇਟੀ ਸਮਾਣਾ ਦੇ ਸਾਬਕਾ ਚੇਅਰਮੈਨ ਸਮੇਤ ਭਾਜਪਾ, ਕਾਂਗਰਸ ਤੇ ਆਪ ਦੇ ਸੈਂਕੜੇ ਵਰਕਰ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਸਰਦਾਰ ਬਾਦਲ ਨੇ ਇਹਨਾਂ ਆਗੂਆਂ ਨੂੰ ਸਿਰੋਪੇ ਪਾ ਕੇ ਪਾਰਟੀ ਵਿਚ ਜੀ ਆਇਆਂ ਕਿਹਾ ਤੇ ਭਰੋਸਾ ਦੁਆਇਆ ਕਿ ਇਹਨਾਂ ਨੁੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।

ਉਹਨਾਂ ਕਿਹਾ ਕਿ ਸੁਬੇ ਦੇ ਲੋਕਾਂ ਨੇ ਅੱਜ ਵੇਖ ਲਿਆ ਹੈ ਕਿ ਇਹ ਸਿਰਫ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਹੀ ਹੈ ਜੋ ਪੰਜਾਬੀਆਂ ਦੀਆਂ ਆਸਾਂ ਮੁਤਾਬਕ ਸਰਕਾਰ ਦੇ ਸਕਦਾ ਹੈ ਤੇ ਪੰਜਾਬ ਦਾ ਸਰਵ ਪੱਖੀ ਵਿਕਾਸ ਕਰ ਸਕਦਾ ਹੈ ਤੇ ਵੱਖ ਵੱਖ ਵਰਗਾਂ ਲਈ ਲੋਕ ਭਲਾਈ ਸਕੀਮਾਂ ਲਾਗੂ ਕਰ ਸਕਦਾ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਦੇ ਗਠਨ ਮਗਰੋਂ ਵਿਕਾਸ ਦੇ ਕੰਮ ਨਵੇਂ ਸਿਰੇ ਤੋਂ ਮੁੜ ਸ਼ੁਰੂ ਕੀਤੇ ਜਾਣਗੇ ਜੋ ਕਾਂਗਰਸ ਨੇ ਪੰਜ ਸਾਲਾਂ ਤੋਂ ਠੱਪ ਕੀਤੇ ਹੋਏ ਹਨ।

ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਮਾਰਕੀਟ ਕਮੇਟੀ ਸਮਾਣਾ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਟੋਡਰਪੁਰ ਤੇ ਉਹਨਾਂ ਦੇ ਸਾਥੀ, ਹੁਸ਼ਿਆਰਪੁਰ ਤੋਂ ਆਪ ਦੇ ਕਨਵੀਨਰ ਸੁਨੀਲ ਚੌਹਾਨ ਪੁੱਤਰ ਭਗਤ ਰਾਮ, ਹਰੀ ਓਮ ਪ੍ਰਧਾਨ ਭਾਜਪਾ, ਰਮੇਸ਼ ਕੁਮਾਰ ਆਪ, ਸੁਖਬਿੰਦਰ ਸਿੰਘ ਕਾਂਗਰਸ, ਗੌਰਵ ਸਿੰਘ ਕਾਂਗਰਸ, ਸੰਦੀਪ ਕੁਮਾਰ ਆਪ, ਮਨਜੀਤ ਸਿੰਘ ਆਪ, ਜਸਬੀਰ ਚੰਦ ਕਾਂਗਰਸ, ਅਸ਼ਵਨੀ ਕੁਮਾਰ ਭਾਜਪਾ, ਇੰਦਰਪ੍ਰੀਤ ਸਿੰਘ ਭਾਜਪਾ ਤੇ ਗੜ੍ਹਸ਼ੰਕਰ ਇਲਾਕੇ ਦੇ ਹੋਰ ਆਗੂ ਵੀ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...