Friday, December 27, 2024
spot_img
spot_img
spot_img

ਸਾਬਕਾ ਪ੍ਰਧਾਨ ਮੰਤਰੀ Dr. Manmohan Singh ਚੱਲ ਵੱਸੇ, 92 ਸਾਲ ਦੀ ਉਮਰ ਵਿੱਚ ਲਏ ਆਖ਼ਰੀ ਸਾਹ

ਯੈੱਸ ਪੰਜਾਬ
26 ਦਸੰਬਰ, 2024:
India ਦੇ ਆਰਥਿਕ ਸੁਧਾਰਾਂ ਦੇ ਨਿਰਮਾਤਾ ਅਤੇ ਉੱਘੇ ਅਰਥ ਸ਼ਾਸਤਰੀ, Former Prime Minister Dr. Manmohan Singh ਦਾ ਵੀਰਵਾਰ ਨੂੰ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਹਨਾਂ ਨੂੰ ਇੱਥੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (AIIMS) ਵਿੱਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਉਹਨਾਂ ਨੇ ਦਮ ਤੋੜ ਦਿੱਤਾ।

ਏਮਜ਼ ਨੇ ਇੱਥ ਬਿਆਨ ਜਾਰੀ ਕਰਕੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਅੱਜ ਉਹਨਾਂ ਨੂੰ ਘਰ ਵਿੱਚ ਬੇਹੋਸ਼ ਹੋਣ ਮਗਰੋਂ ਇੱਥੇ ਲਿਆਂਦਾ ਗਿਆ ਸੀ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਉਹ ਰਾਤ 9.51 ਮਿੰਟ ’ਤੇ ਤਿਮ੍ਰਤਕ ਐਲਾਨ ਦਿੱਤੇ ਗਏ।

ਉਹਨਾਂ ਨੇ ਸਾਲ 2004 ਤੋਂ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਈ।

ਉਹਨਾਂ ਦੇ ਕਾਰਜਕਾਲ ਨੂੰ ਅਕਸਰ 1991 ਵਿੱਚ ਵੱਡੇ ਆਰਥਿਕ ਸੁਧਾਰਾਂ ਦੀ ਸ਼ੁਰੂਆਤ ਕਰਨ ਦਾ ਸਿਹਰਾ ਦਿੱਤਾ ਜਾਂਦਾ ਹੈ। ਉਹਨਾਂ ਨੇ ਭਾਰਤ ਦੀ ਆਰਥਿਕਤਾ ਨੂੰ ਆਧੁਨਿਕ ਬਣਾਉਣ ਅਤੇ ਇਸਨੂੰ ਵਿਸ਼ਵ ਬਜ਼ਾਰ ਵਿੱਚ ਏਕੀਕ੍ਰਿਤ ਕਰਨ ਵਿੱਚ ਮਦਦ ਕੀਤੀ।

ਆਪਣੇ ਨਿਮਰ ਸੁਭਾਅ ਅਤੇ ਉੱਤਮ ਬੁੱਧੀ ਕਰਕੇ ਜਾਣੇ ਜਾਂਦੇ ਡਾ: ਸਿੰਘ ਭਾਰਤ ਅਤੇ ਵਿਸ਼ਵ ਦੀ ਇੱਕ ਸਤਿਕਾਰਤ ਹਸਤੀ ਸਨ। ਉਨ੍ਹਾਂ ਦੀ ਅਗਵਾਈ ਹੇਠ ਭਾਰਤ ਨੇ ਲਗਾਤਾਰ ਆਰਥਿਕ ਵਿਕਾਸ ਵੇਖ਼ਿਆ, ਗਰੀਬੀ ਘਟਾਈ ਅਤੇ ਵਿਸ਼ਵ ਪੱਧਰ ’ਤੇ ਦੇਸ਼ ਦੀ ਸਥਿਤੀ ਨੂੰ ਮਜ਼ਬੂਤ ਕੀਤਾ।

ਉਹ ਆਪਣੇ ਪਿੱਛੇ ਆਪਣੀ ਪਤਨੀ ਸ੍ਰੀਮਤੀ ਗੁਰਸ਼ਰਨ ਕੌਰ ਅਤੇ ਤਿੰਨ ਧੀਆਂ ਛੱਡ ਗਏ ਹਨ। ਅੰਤਿਮ ਸੰਸਕਾਰ ਦੇ ਸਮੇਂ ਅਤੇ ਪ੍ਰਬੰਧਾਂ ਦਾ ਛੇਤੀ ਹੀ ਐਲਾਨ ਕੀਤੇ ਜਾਣ ਦੀ ਉਮੀਦ ਹੈ। ਉਨ੍ਹਾਂ ਦੀ ਮੌਤ ਨਾਲ ਭਾਰਤੀ ਰਾਜਨੀਤੀ ਦੇ ਇੱਕ ਯੁਗ ਦਾ ਅੰਤ ਹੋ ਗਿਆ ਹੈ। ਉਨ੍ਹਾਂ ਦੀ ਅਗਵਾਈ ਅਤੇ ਵਿਰਾਸਤ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।

ਡਾ: ਮਨਮੋਹਨ ਸਿੰਘ ਇਯ ਸਾਲ ਅਪ੍ਰੈਲ ਵਿੱਚ ਰਾਜ ਸਭਾ ਤੋਂ ਸੇਵਾਮੁਕਤ ਹੋਏ ਸਨ। ਉਹ 1991 ਤੋਂ 96 ਦੌਰਾਨ ਪੀ.ਵੀ.ਨਰਸਿਮਹਾ ਰਾਓ ਦੀ ਅਗਵਾਈ ਵਾਲੀ ਸਰਕਾਰ ਵਿੱਚ ਦੇਸ਼ ਦੇ ਵਿੱਤ ਮੰਤਰੀ ਵਜੋਂ ਸੇਵਾ ਵਿੱਚ ਰਹੇ ਅਤੇ ਆਰਥਿਕਤਾ ਨੂੰ ਬਦਲ ਦੇਣ ਵਾਲੇ ਵਿਆਪਕ ਸੁਧਾਰ ਕੀਤੇ।

ਯੂ.ਪੀ.ਏ. ਵੱਲੋਂ ਉਹ ਦੋ ਵਾਰ ਪ੍ਰਧਾਨ ਮੰਤਰੀ ਬਣੇ। ਉਹ 2004 ਤੋਂ 2014 ਤਕ ਪ੍ਰਧਾਨ ਮੰਤਰੀ ਦੇ ਅਹੁਦੇ ’0ਤੇ ਰਹੇ ਅਤੇ ਇਸ ਸਾਲ ਦੇ ਸ਼ੁਰੂ ਤੱਕ ਰਾਜ ਸਭਾ ਮੈਂਬਰ ਰਹੇ।

1991 ਤੋਂ ਰਾਜ ਸਭਾ ਦੇ ਮੈਂਬਰ ਚੱਲੇ ਆਏ ਡਾ: ਮਨਮੋਹਨ ਸਿੰਘ 1998 ਤੋਂ 2004 ਤਕ ਵਿਰੋਧੀ ਧਿਰ ਦੇ ਨੇਤਾ ਰਹੇ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ