Saturday, May 25, 2024

ਵਾਹਿਗੁਰੂ

spot_img
spot_img

ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਛੱਡੀ ਕਾਂਗਰਸ, ਚੇਅਰਮੈਨੀ ਅਤੇ ਕੈਬਨਿਟ ਰੈਂਕ; ਕੈਪਟਨ ਤੇ ਸਿੱਧੂ ’ਤੇ ਲਾਏ ਗੰਭੀਰ ਦੋਸ਼

- Advertisement -

ਯੈੱਸ ਪੰਜਾਬ
ਫ਼ਗਵਾੜਾ, 14 ਜਨਵਰੀ, 2022:
ਸਾਬਕਾ ਕੇਂਦਰੀ ਮੰਤਰੀ ਸਵਰਗੀ ਸ: ਬੂਟਾ ਸਿੰਘ ਦੇ ਪਰਿਵਾਰ ਨਾਲ ਸੰਬੰਧਤ ਪੰਜਾਬ ਦੇ ਸਾਬਕਾ ਮੰਤਰੀ ਸ: ਜੋਗਿੰਦਰ ਸਿੰਘ ਮਾਨ ਨੇ ਅੱਜ ਆਪਣਾ ਕੈਬਨਿਟ ਰੈਂਕ, ਚੇਅਰਮੈਨੀ ਅਤੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ।

ਸ: ਜੋਗਿੰਦਰ ਸਿੰਘ ਮਾਨ, ਜੋੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੇਨ ਸਨ ਅਤੇ ਜਿਨ੍ਹਾਂ ਨੂੰ ਰਾਜ ਸਰਕਾਰ ਨੇ ਕੈਬਨਿਟ ਰੈਂਕ ਨਾਲ ਨਿਵਾਜਿਆ ਸੀ, ਨੇ ਅੱਜ ਸਾਰੇ ਅਹੁਦੇ ਤਿਆਗਣ ਅਤੇ ਕਾਂਗਰਸ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ।

ਪਿਛਲੇ 50 ਸਾਲ ਤੋਂ ਪਾਰਟੀ ਦੇ ਵਫ਼ਾਦਾਰ ਰਹੇ ਅਤੇ ਪੰਜਾਬ ਦੀ ਦਲਿਤ ਸਿਆਸਤ ਦਾ ਇਕ ਵੱਡਾ ਚਿਹਰਾ ਸ: ਜੋਗਿੰਦਰ ਸਿੰਘ ਮਾਨ ਤਿੰਨ ਵਾਰ ਦੇ ਵਿਧਾਇਕ ਸਨ। ਉਹ 1985, 1992 ਅਤੇ 2002 ਵਿੱਚ ਫ਼ਗਵਾੜਾ ਤੋ ਵਿਧਾਇਕ ਬਣੇ ਸਨ ਅਤੇ ਉਹ ਚਾਰ ਮੁੱਖ ਮੰਤਰੀਆਂ ਦੀਆਂ ਵਜ਼ਾਰਤਾਂ ਵਿੱਚ ਮੰਤਰੀ ਰਹੇ ਸਨ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀਆਂ ਬੇਅੰਤ ਸਿੰਘ, ਹਰਚਰਨ ਸਿੰਘ ਬਰਾੜ, ਰਜਿੰਦਰ ਕੌਰ ਭੱਠਲ ਅਤੇ ਕੈਪਟਨ ਅਮਰਿੰਦਰ Çੰਸਘ ਨਾਲ ਮੰਤਰੀ ਵਜੋਂ ਸੇਵਾ ਨਿਭਾਈ ਸੀ।

ਸ: ਮਾਨ ਨੇ ਕਿਹਾ ਹੈ ਕਿ ਕਾਂਗਰਸ ਵੱਲੋਂ ਡਾ: ਬੀ.ਆਰ.ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਅਤੇ ਫ਼ਗਵਾੜਾ ਨੂੰ ਜ਼ਿਲ੍ਹਾ ਨਾ ਬਣਾਉਣ ਦੇ ਫ਼ੈਸਲੇ ਤੋਂ ਦੁਖ਼ੀ ਸਨ।

ਉਹਨਾਂ ਆਖ਼ਿਆ ਕਿ ਉਹ ਚਾਹੁਦੇ ਸਨ ਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਲਾਸ਼ ਕਾਂਗਰਸ ਦੇ ਝੰਡੇ ’ਚ ਲਿਪਟੇ ਪਰ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਰਗੇ ਮਹਾਰਾਜਿਆਂ, ਅਮੀਰਾਂ ਅਤੇ ਮੌਕਾਂਪ੍ਰਸਤਾਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮਾਂ ਦੇ ਦੋਸ਼ੀਆਂ ਨੂੂੰ ਪਾਰਟੀ ’ਚ ਪਨਾਹ ਦੇਣ ਕਾਰਨ ਮੇਰਾ ਜ਼ਮੀਰ ਹੁਣ ਪਾਰਟੀ ਵਿੱਚ ਰਹਿਣ ਦੀ ਇਜਾਜ਼ਤ ਨਹੀਂ ਦਿੰਦਾ।

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,102FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...