Thursday, March 28, 2024

ਵਾਹਿਗੁਰੂ

spot_img
spot_img

ਸਾਮਰਾਜੀ ਦੇਸ਼ਾਂ ਵੱਲੋਂ ਐਮ.ਐਸ.ਪੀ. ਖ਼ਤਮ ਕਰਨ ਦੀਆਂ ਵਿਉਂਤਾਂ ਘੜੀਆਂ ਜਾ ਰਹੀਆਂ, ਭਾਰਤ ਵਿਸ਼ਵ ਵਪਾਰ ਸੰਸਥਾ ਵਿੱਚੋਂ ਬਾਹਰ ਆਵੇ: ਸ਼ਿੰਗਾਰਾ ਸਿੰਘ ਮਾਨ

- Advertisement -

ਦਲਜੀਤ ਕੌਰ ਭਵਾਨੀਗੜ੍ਹ
ਨਵੀਂ ਦਿੱਲੀ, 25 ਨਵੰਬਰ, 2021:
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਟਿਕਰੀ ਬਾਰਡਰ ਦੀ ਸਟੇਜ ਤੋਂ ਸੰਬੋਧਨ ਕਰਦਿਆਂ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਪ੍ਰਧਾਨ ਮੰਤਰੀ ਦੇ ਬਿਆਨ ਤੋਂ ਬਾਅਦ ਤਿੰਨੇ ਖੇਤੀ ਸੰਬੰਧੀ ਕਾਲੇ ਕਾਨੂੰਨ ਰੱਦ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪਰ ਬਾਕੀ ਰਹਿੰਦੀਆਂ ਮੰਗਾਂ ਜਿਸ ਵਿਚ ਐੱਮਐੱਸਪੀ ਤੇ ਕਮੇਟੀ ਬਣਾਉਣ ਦੀ ਗੱਲ ਕੀਤੀ ਜਾ ਰਹੀ ਹੈ ਉਸ ਸਬੰਧੀ ਪਹਿਲਾਂ ਸਭ ਤੋਂ ਵੱਡੀਆਂ ਦਿੱਕਤਾਂ ਦੂਰ ਕਰਨ ਦੀ ਜ਼ਰੂਰਤ ਹੈ।

ਸ਼੍ਰੀ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਵਿੱਚ ਸ਼ਾਮਲ ਸਾਮਰਾਜੀ ਦੇਸ਼ਾਂ ਵੱਲੋਂ ਵਿਕਾਸਸ਼ੀਲ ਅਤੇ ਪਛੜੇ ਮੁਲਕਾਂ ਤੇ ਸ਼ਰਤਾਂ ਮੜੀਆਂ ਜਾਂਦੀਆਂ ਹਨ ਅਤੇ ਜ਼ਬਰੀ ਮੰਨਣ ਲਈ ਮਜਬੂਰ ਕੀਤਾ ਜਾਂਦਾ ਹੈ, ਜਿਸ ਦਾ ਭਾਰਤ ਵੀ ਮੈਂਬਰ ਹੈ। ਉਨ੍ਹਾਂ ਮੰਗ ਕੀਤੀ ਕਿ ਭਾਰਤ ਵਿਸ਼ਵ ਵਪਾਰ ਸੰਸਥਾ ਵਿੱਚੋਂ ਬਾਹਰ ਆਵੇ। ਉਨ੍ਹਾਂ ਕਿਹਾ ਕਿ ਹੁਣ ਵਿਸ਼ਵ ਵਪਾਰ ਸੰਸਥਾ ਦੀ ਹੋਣ ਵਾਲੀ ਮੀਟਿੰਗ ਵਿੱਚ ਸਾਮਰਾਜੀ ਦੇਸ਼ਾਂ ਵੱਲੋਂ ਐੱਮਐੱਸਪੀ ਖ਼ਤਮ ਕਰਨ ਦੀਆਂ ਵਿਉਂਤਾਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ 2014 ਵਿੱਚ ਨਰਿੰਦਰ ਮੋਦੀ ਵੱਲੋਂ ਕੇਂਦਰ ਦੀ ਗੱਦੀ ਤੇ ਬੈਠਦਿਆਂ ਹੀ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਤਹਿਤ ਸ਼ਾਂਤਾ ਕੁਮਾਰ ਦੀ ਅਗਵਾਈ ਹੇਠ ਕਮੇਟੀ ਬਣਾਈ ਗਈ ਹੈ ਜਿਸ ਵੱਲੋਂ ਐੱਮਐੱਸਪੀ, ਜਨਤਕ ਵੰਡ ਪ੍ਰਣਾਲੀ ਨੂੰ ਖਤਮ ਕਰਨ, ਖੇਤੀ ਨੂੰ ਮਿਲਦੀਆਂ ਸਬਸਿਡੀਆਂ ਬੰਦ ਕਰਨ ਅਤੇ ਖੇਤੀ ਲਈ ਬਜਟ ਘੱਟ ਕਰਨ ਦੀਆਂ ਸਿਫ਼ਾਰਸ਼ਾਂ ਕੀਤੀਆਂ ਗਈਆਂ ਹਨ। ਇਨ੍ਹਾਂ ਸਿਫ਼ਾਰਸ਼ਾਂ ਨੂੰ ਲਾਗੂ ਕਰਦਿਆਂ ਹੀ ਭਾਜਪਾ ਵੱਲੋਂ ਤਿੰਨ ਨਵੇਂ ਖੇਤੀ ਕਾਨੂੰਨ ਲਿਆਂਦੇ ਗਏ ਸਨ।

ਉਨ੍ਹਾਂ ਮੰਗ ਕੀਤੀ ਕਿ ਭਾਰਤ ਵਿਚ ਐੱਮਐੱਸਪੀ ਜਾਰੀ ਰੱਖਣ ਲਈ ਸ਼ਾਂਤਾ ਕੁਮਾਰ ਦੀ ਅਗਵਾਈ ਵਾਲੀ ਕਮੇਟੀ ਭੰਗ ਕੀਤੀ ਜਾਵੇ ਤੇ ਉਸ ਦੀਆਂ ਸਿਫਾਰਸ਼ਾਂ ਰੱਦ ਕੀਤੀਆਂ ਜਾਣ।

ਹਰਿਆਣਾ ਤੋਂ ਆਤਮਾ ਰਾਮ ਝੋਰੜ, ਵਰਿੰਦਰ ਹੁੱਡਾ ਅਤੇ ਜਸਵੀਰ ਭੱਟੀ ਨੇ ਕਿਸਾਨ ਮੋਰਚੇ ਦੀ ਪਹਿਲੀ ਜਿੱਤ ਤੇ ਕਿਰਤੀ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਾਕੀ ਰਹਿੰਦੀਆਂ ਮੰਗਾਂ ਤੇ ਵੀ ਸੰਘਰਸ਼ ਜਾਰੀ ਰੱਖਣ ਦੀ ਲੋੜ ਹੈ ਅਤੇ ਹਰਿਆਣੇ ਦੇ ਕਿਸਾਨਾਂ ਵੱਲੋਂ ਬਣਦਾ ਯੋਗਦਾਨ ਜਾਰੀ ਰਹੇਗਾ।

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਉਨ੍ਹਾਂ 26 ਨਵੰਬਰ ਨੂੰ ਕਿਸਾਨ ਮੋਰਚੇ ਦੀ ਵਰ੍ਹੇਗੰਢ ਮੌਕੇ ਟਿਕਰੀ ਬਾਰਡਰ ਤੇ ਪਕੌੜਾ ਚੌਕ ਕੋਲ ਕੀਤੇ ਜਾ ਰਹੇ ਵਿਸ਼ਾਲ ਇਕੱਠ ਵਿਚ ਸਭਨਾ ਮੀਡੀਆ ਨਾਲ ਸਬੰਧਤ ਇਲੈਕਟ੍ਰੋਨਿਕ, ਪ੍ਰਿੰਟ ਮੀਡੀਆ ਅਤੇ ਕੈਮਰਾਮੈਨ ਸਮੇਤ ਸਭ ਕਿਰਤੀ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ।

ਉੱਘੇ ਲੋਕ ਗਾਇਕ ਪੰਮੀ ਬਾਈ ਨੇ ਕਿਹਾ ਕਿ ਇਸ ਮੋਰਚੇ ਨੇ ਸਪਸ਼ਟ ਕਰ ਦਿੱਤਾ ਹੈ ਕਿ ਲੋਕਾਂ ਦੇ ਮੰਗਾਂ ਮਸਲੇ ਵੋਟ ਪਾਰਟੀਆਂ ਤੋਂ ਝਾਕ ਛੱਡ ਕੇ ਲੋਕਾਂ ਦੇ ਹੱਕੀ ਸੰਘਰਸ਼ ਨਾਲ ਹੀ ਹੱਲ ਹੋਣਗੇ।

ਮਾਸਟਰ ਮੇਘ ਰਾਜ ਰੱਲਾ ਦੀ ਨਿਰਦੇਸ਼ਨਾ ਹੇਠ ਲੋਕ ਸੰਗਰਾਮ ਕਲਾਮੰਚ ਰੱਲਾ ਵੱਲੋਂ ਮੋਰਚੇ ਨਾਲ ਸਬੰਧਤ ਭੰਗੜਾ ਤੇ ਬੰਬੀਹਾ ਪੇਸ਼ ਕੀਤਾ ਗਿਆ। ਅੱਜ ਦੀ ਸਟੇਜ ਤੋਂ ਹਰਿਆਣਾ ਦੇ ਆਗੂ ਜਜਬੀਰ ਝੱਜਰ ਅਤੇ ਪੰਜਾਬ ਤੋਂ ਗੁਰਦੇਵ ਸਿੰਘ ਗੱਜੂਮਾਜਰਾ, ਸੁਖਵੰਤ ਸਿੰਘ ਵਲਟੋਹਾ ਅਤੇ ਹਰਜੀਤ ਸਿੰਘ ਮਹਿਲਾ ਨੇ ਵੀ ਸੰਬੋਧਨ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...