Tuesday, April 23, 2024

ਵਾਹਿਗੁਰੂ

spot_img
spot_img

ਸਾਰਾਗੜ੍ਹੀ ਜੰਗ ਸਬੰਧੀ ਸਚਿੱਤਰ ਪੁਸਤਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਹੋਰ ਅਹੁਦੇਦਾਰਾਂ ਨੂੰ ਭੇਟ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 23 ਨਵੰਬਰ, 2022:
ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਡਾ. ਗੁਰਿੰਦਰਪਾਲ ਸਿੰਘ ਜੋਸਨ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਸਾਰਾਗੜ੍ਹੀ ਜੰਗ ਨਾਲ ਸਬੰਧਤ ਸਚਿੱਤਰ ਪੁਸਤਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਮੁੱਚੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਭੇਟ ਕੀਤੀ ਗਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ. ਗੁਰਿੰਦਰਪਾਲ ਸਿੰਘ ਜੋਸਨ ਵੱਲੋਂ ਸਾਰਾਗੜ੍ਹੀ ਜੰਗ ਦੇ ਇਤਿਹਾਸ ਨੂੰ ਸੰਗਤਾਂ ਤੱਕ ਲਿਜਾਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਸਮੇਂ ਡਾ. ਜੋਸਨ ਨੇ ਕਿਹਾ ਕਿ ਸਾਰਾਗੜ੍ਹੀ ਜੰਗ ਵਿਸ਼ਵ ਇਤਿਹਾਸ ਦਾ ਉਹ ਪੰਨਾ ਹੈ, ਜਿਸ ਨੇ ਸਿੱਖ ਫ਼ੌਜੀਆਂ ਦੀ ਬਹਾਦਰੀ ਨੂੰ ਪੂਰੀ ਦੁਨੀਆਂ ਵਿਚ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਣ ਦੀ ਗੱਲ ਹੈ ਕਿ ਅਸੀਂ ਅਜਿਹੇ ਸਿੱਖ ਬਹਾਦਰਾਂ ਦੇ ਵਾਰਸ ਹਾਂ।

ਉਨ੍ਹਾਂ ਦੱਸਿਆ ਕਿ ਕੋਫੀ ਟੇਬਲ ਬੁੱਕ ਦੇ ਰੂਪ ਵਿਚ ਤਿਆਰ ਕੀਤੀ ਗਈ ਇਹ ਪੁਸਤਕ ਸਾਰਾਗੜ੍ਹੀ ਜੰਗ ਦੇ ਇਤਿਹਾਸ ਨੂੰ ਉਭਾਰਨ ਦੇ ਨਾਲ-ਨਾਲ ਸਿੱਖ ਕੌਮ ਦੀ ਪ੍ਰਾਪਤੀਆਂ ਤੋਂ ਸੰਗਤ ਨੂੰ ਜਾਣੂ ਕਰਵਾਏਗੀ। ਉਨ੍ਹਾਂ ਦੱਸਿਆ ਕਿ ਇਸ ਵਿਚ ਬੇਮਿਸਾਲ ਬਹਾਦਰੀ ਦੀ ਗਾਥਾ ਲਿਖਣ ਵਾਲੇ ਛੱਤੀ ਸਿੱਖ ਰੈਜੀਮੈਂਟ ਦੇ 21 ਸਿੱਖ ਸਿਪਾਹੀਆਂ ਦੀਆਂ ਤਸਵੀਰਾਂ ਅਤੇ ਉਨ੍ਹਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਫਾਊਂਡੇਸ਼ਨ ਦਾ ਯਤਨ ਸਾਰਾਗੜ੍ਹੀ ਦੀ ਜੰਗ ਦਾ ਇਤਿਹਾਸ ਵੱਧ ਤੋਂ ਵੱਧ ਪ੍ਰਚਾਰਨਾ ਅਤੇ ਭਵਿੱਖ ਦੀਆਂ ਪੀੜ੍ਹੀਆਂ ਤੱਕ ਲਿਜਾਣਾ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਸ. ਮੋਹਨ ਸਿੰਘ ਬੰਗੀ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਗੁਰਨਾਮ ਸਿੰਘ ਜੱਸਲ, ਸ. ਪਰਮਜੀਤ ਸਿੰਘ ਖਾਲਸਾ, ਸ. ਸ਼ੇਰ ਸਿੰਘ ਮੰਡਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਸ. ਭੁਪਿੰਦਰ ਸਿੰਘ ਅਸੰਧ ਤੇ ਸ. ਮਲਕੀਤ ਸਿੰਘ ਚੰਗਾਲ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,192FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...