Thursday, March 28, 2024

ਵਾਹਿਗੁਰੂ

spot_img
spot_img

ਸਾਰੇ ਅਧਿਕਾਰ ਸੁਖ਼ਬੀਰ ਬਾਦਲ ਨੂੰ: ਵਰਕਿੰਗ ਕਮੇਟੀ ਤੇ ਹਲਕਾ ਇੰਚਾਰਜਾਂ ਨੇ ਪਾਰਟੀ ਦੀ ਮਜ਼ਬੂਤੀ ਤੇ ਅਨੁਸ਼ਾਸ਼ਨ ਕਾਇਮ ਰੱਖਣ ਦੇ ਅਧਿਕਾਰ ‘ਪ੍ਰਧਾਨ ਜੀ’ ਨੂੰ ਸੌਂਪੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 11 ਅਗਸਤ, 2022:
ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਅੱਜ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਨਾਲੋ ਨਾਲ ਪਾਰਟੀ ਦਾ ਅੰਦਰੂਨੀ ਅਨੁੁਸ਼ਾਸਨ ਕਾਇਮ ਰੱਖਣ ਵਾਸਤੇ ਕਦਮ ਚੁੱਕਣ ਦੇ ਅਧਿਕਾਰ ਅਕਾਲੀ ਦਲ ਦੇ ਪ੍ਰਧਾਨ ਨੂੰ ਸੌਂਪੇ।

ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਹਲਕਾ ਇੰਚਾਰਜਾਂ ਤੇ ਵਰਕਿੰਗ ਕਮੇਟੀ ਦੀਆਂ ਦੋ ਲੰਬੀਆਂ ਮੀਟਿੰਗਾਂ ਨੂੰ ਸੰਬੋਧਨ ਕੀਤਾ ਜਿਸ ਦੌਰਾਨ ਪਾਰਟੀ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਜੋ ਕੋਈ ਵੀ ਅਨੁਸ਼ਾਸਨ ਭੰਗ ਕਰਨਾ ਹੈ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ। ਸੀਨੀਅਰ ਲੀਡਰਸ਼ਿਪ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਤੇ ਪੂਰਨ ਭਰੋਸਾ ਪ੍ਰਗਟਾਇਆ ਅਤੇ ਜ਼ੋਰ ਦੇ ਕੇ ਕਿਹਾ ਕਿ ਇਸ ਮੌਕੇ ਪਾਰਟੀ ਦੀ ਅਗਵਾਈ ਕਰਨ ਲਈ ਉਹ ਹੀ ਸਭ ਤੋਂ ਬੇਹਤਰੀਨ ਬੰਦੇ ਹਨ।

ਦੋਵਾਂ ਮੀਟਿੰਗਾਂ ਵਿਚ ਪਾਰਟੀ ਦੇ ਆਗੂਆਂ ਨੇ ਪਾਰਟੀ ਨੂੰ ਮਜ਼ਬੂਤ ਕਰਨ ਵਾਸਤੇ ਠੋਸ ਸੁਝਾਅ ਦਿੱਤੇ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਆਗੂਆਂ ਨੂੰ ਭਰੋਸਾ ਦੁਆਇਆ ਕਿ ਉਹਨਾਂ ਦੇ ਸਾਰੇ ਸੁਝਾਅ ਵਿਚਾਰੇ ਜਾਣਗੇ ਅਤੇ ਪਾਰਟੀ ਕਦੇ ਵੀ ਆਪਣੇ ਸਿਧਾਂਤਾਂ ’ਤੇ ਸਮਝੌਤਾ ਨਹੀਂ ਕਰੇਗੀ। ਉਹਨਾਂ ਕਿਹਾ ਕਿ ਜਿਹੜੇ ਵਿਚਾਰਾਂ ਨਾਲ ਪਾਰਟੀ ਮਜ਼ਬੂਤ ਹੋਵੇਗੀ, ਉਹ ਸਾਰੇ ਲਾਗੂ ਕੀਤੇ ਜਾਣਗੇ। ਉਹਨਾਂ ਨਾਲ ਹੀ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਤੇ ਪੰਜਾਬੀਅਤ ਦੀ ਮਜ਼ਬੂਤੀ ਵਾਸਤੇ ਕੰਮ ਕਰੇਗਾ। ਉਹਨਾਂ ਕਿਹਾ ਕਿ ਅਸੀਂ ਪੰਜਾਬੀਆਂ ਦੇ ਹਿੱਤਾਂ ਦੀ ਹਮੇਸ਼ਾ ਰਾਖੀ ਕਰਾਂਗੇ ਭਾਵੇਂ ਜੋ ਮਰਜ਼ੀ ਹੋ ਜਾਵੇ।

ਪਾਰਟੀ ਆਗੂਆਂ ਨੂੰ ਜਾਣਕਾਰੀ ਦਿੰਦਿਆਂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਸਪਸ਼ਟ ਕਿਹਾ ਕਿ ਝੂੰਦਾ ਕਮੇਟੀ ਦੀ ਰਿਪੋਰਟ ਵਿਚ ਲੀਡਰਸ਼ਿਪ ਤਬਦੀਲੀ ਦੀ ਕੋਈ ਗੱਲ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਕਮੇਟੀ ਨੇ 42 ਸੁਝਾਅ ਦਿੱਤੇ ਹਨ ਤੇ ਉਹ ਸਾਰੇ ਵਿਚਾਰੇ ਜਾ ਰਹੇ ਹਨ। ਉਹਨਾਂ ਇਹ ਵੀ ਦੱਸਿਆ ਕਿ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਸਤੇ ਅਕਾਲੀ ਦਲ ਦੇ ਪ੍ਰਧਾਨ ’ਤੇ ਹਮਲੇ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਕਿਉਂਕਿ ਪਾਰਟੀ ਹਮੇਸ਼ਾ ਖੇਤਰੀ ਇੱਛਾਵਾਂ ਦੀ ਪੂਰਤੀ ਵਾਸਤੇ ਡਟਦੀ ਰਹੀ ਹੈ।

ਬਾਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਆਗੂਆਂ ਸਰਦਾਰ ਬਲਵਿੰਦਰ ਸਿੰਘ ਭੂੰਦੜ ਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬੀਆਂ ਨੂੰ ਆਪ ਸਰਕਾਰ ਦੀਆਂ ਦਿਸ਼ਾਹੀਣ ਨੀਤੀਆਂ ਦਾ ਸੰਤਾਪ ਝੱਲਣਾ ਪੈ ਰਿਹਾ ਹੈ ਤੇ ਸਰਕਾਰ ਨੇ ਲੋਕਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਹੈ।

ਉਹਨਾਂ ਕਿਹਾ ਕਿ ਕਿਸਾਨ ਨੂੰ ਹੋਈ ਪੀੜਾ ਨੂੰ ਵੇਖਦਿਆਂ ਅਸੀਂ ਚੁੱਪ ਨਹੀਂ ਬੈਠਾਂਗੇ ਕਿਉਂਕਿ ਕਿਸਾਨਾਂ ਨੂੰ ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਜਾਂ ਐਮ ਐਸ ਪੀ ਨਾਲੋਂ ਘੱਟ ਰੇਟ ’ਤੇ ਮੂੰਗੀ ਦੀ ਫਸਲ ਵੇਚਣ ਦਾ ਕੋਈ ਮੁਆਵਜ਼ਾ ਨਹੀਂ ਮਿਲਿਆ। ਉਹਨਾਂ ਕਿਹਾ ਕਿ ਪਾਰਟੀ ਇਸ ਮਕਸਦ ਵਾਸਤੇ ਛੇਤੀ ਹੀ ਪ੍ਰੋਗਰਾਮ ਲਿਆਵੇਗੀ।

ਇਹਨਾਂ ਆਗੂਆਂ ਨੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਜ਼ਿਲ੍ਹਿਆਂ ਵਿਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇ ਕੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਜੋ ਆਜ਼ਾਦੀ ਕਾ ਮਹਾਉਤਸਵ ਵਜੋਂ ਮਨਾਈ ਜਾ ਰਹੀ ਹੈ, ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਨ ਦੇ ਯਤਨਾਂ ਦੀ ਡਟਵੀਂ ਹਮਾਇਤ ਕਰਨ।

ਦੋਵਾਂ ਮੀਟਿੰਗਾਂ ਵਿਚ ਮਤੇ ਪਾਸ ਕਰ ਕੇ ਸੀਨੀਅਰ ਆਗੂਆਂ ਜਥੇਦਾਰ ਤੋਤਾ ਸਿੰਘ ਅਤੇ ਸਰਦਾਰ ਨਿਰਮਲ ਸਿੰਘ ਕਾਹਲੋਂ ਦੇ ਨਾਲ ਨਾਲ ਸੀਨੀਅਰ ਆਗੂ ਸਰਦਾਰ ਬਲਬੀਰ ਸਿੰਘ ਬਾਠ ਦੀ ਧਰਮ ਪਤਨੀ ਸਰਦਾਰਨੀ ਸਰਬਜੀਤ ਕੌਰ ਅਤੇ ਨਾਮੀ ਵਿਦਵਾਨ ਡਾ. ਸਰੂਪ ਸਿੰਘ ਅਲੱਗ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...