Thursday, April 25, 2024

ਵਾਹਿਗੁਰੂ

spot_img
spot_img

ਸਾਰੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਪ੍ਰਕਿਰਿਆ ਜੰਗੀ ਪੱਧਰ ’ਤੇ ਜਾਰੀ: ਭਾਰਤ ਭੂਸ਼ਨ ਆਸ਼ੂ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 12 ਅਪ੍ਰੈਲ, 2021 –
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਕੈਬਨਿਟ ਦੀ ਉਚ ਤਾਕਤੀ ਕਮੇਟੀ ਵਲੋਂ ਇਸ ਸੰਦਰਭ ਵਿੱਚ ਉਲੀਕੀ ਜਾਣ ਵਾਲੀ ਯੋਜਨਾ ਸਬੰਧੀ ਜਲਦ ਹੀ ਫੈਸਲੇ ਲਏ ਜਾ ਰਹੇ ਹਨ।
ਸਥਾਨਕ ਨਗਰ ਨਿਗਮ ਕੰਪਲੈਕਸ ਵਿੱਚ ਮੇਅਰ ਦੀ ਚੋਣ ਉਪਰੰਤ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਕ ਸਵਾਲ ਦੇ ਜਵਾਬ ਵਿੱਚ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਾਲੇ ਮਾਮਲੇ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੂਰੀ ਤਰ੍ਹਾਂ ਜਾਣੂ ਹਨ ਅਤੇ ਇਸ ਮਕਸਦ ਲਈ ਕੈਬਨਿਟ ਦੀ ਉਚ ਤਾਕਤੀ ਕਮੇਟੀ ਬਣਾਈ ਗਈ ਹੈ ਜਿਸ ਵਲੋਂ ਜਲਦ ਹੀ ਆਪਣਾ ਫੈਸਲਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਮਹੀਨੇ ਦੋ ਮਹੀਨੇ ਵਿੱਚ ਫੈਸਲਾ ਲੈ ਲਿਆ ਜਾਵੇਗਾ। ਇਕ ਹੋਰ ਸਵਾਲ ਦੇ ਜਵਾਬ ਵਿੱਚ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ ਜੋ ਕਿ ਸੁਚੱਜੇ ਢੰਗ ਨਾਲ ਜਾਰੀ ਹੈ ਅਤੇ ਮੰਡੀਆਂ ਵਿੱਚ ਪੰਜਾਬ ਸਰਕਾਰ ਵਲੋਂ ਹਰ ਪੱਧਰ ’ਤੇ ਲੋੜੀਂਦੇ ਪ੍ਰਬੰਧ ਅਮਲ ਵਿੱਚ ਲਿਆਂਦੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਜਿਥੇ-ਜਿਥੇ ਵੀ ਕਣਕ ਦੀ ਆਮਦ ਹੋ ਰਹੀ ਹੈ, ਉਥੇ ਆੜਤੀਆਂ ਵਲੋਂ ਸਬੰਧਤ ਏਜੰਸੀਆਂ ਰਾਹੀਂ ਕਿਸਾਨਾਂ ਦੀ ਫ਼ਸਲ ਦਾ ਭਾਅ ਲਗਵਾਇਆ ਜਾ ਰਿਹਾ ਹੈ ਅਤੇ ਕਿਤੇ ਵੀ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਹੈ।
ਮੰਡੀਆਂ ਵਿੱਚ ਬਾਰਦਾਨੇ ਦੀ ਕਮੀ ਸਬੰਧੀ ਇਕ ਸਵਾਲ ਦੇ ਜਵਾਬ ਵਿੱਚ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਨੇ ਦੱਸਿਆ ਕਿ ਭਾਵੇਂ ਬਾਰਦਾਨੇ ਦੀ ਪੂਰੇ ਭਾਰਤ ਵਿੱਚ ਘਾਟ ਦਰਪੇਸ਼ ਹੈ ਪਰ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਲੋੜੀਂਦੇ ਅਤੇ ਢੁਕਵੇਂ ਇੰਤਜ਼ਾਮ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਪਲਾਸਟਿਕ ਦੇ ਬੈਗਾਂ ਦਾ ਵੀ ਸਟਾਕ ਰੱਖਿਆ ਗਿਆ ਹੈ ਜੋ ਕਿ ਲੋੜ ਪੈਣ ’ਤੇ ਵਰਤਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਸਾਨਾਂ ਅਤੇ ਆੜਤੀਆਂ ਨੂੰ ਭਰੋਸਾ ਦੁਆਇਆ ਕਿ ਖਰੀਦ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਫ਼ਸਲ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀਆਂ ਸਮੇਂ ਸਿਰ ਹੋਣਗੀਆਂ।
ਇਸ ਉਪਰੰਤ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸਥਾਨਕ ਦਾਣਾ ਮੰਡੀ, ਰਹੀਮਪੁਰ ਵਿਖੇ ਪਹੁੰਚ ਕੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪਿੰਡ ਸਲੇਮਪੁਰ ਦੇ ਕਿਸਾਨ ਮਨਜਿੰਦਰ ਸਿੰਘ ਦੀ ਫਸਲ ਦੀ ਬੋਲੀ ਲਗਵਾ ਕੇ ਖਰੀਦ ਕਰਵਾਈ। ਇਸ ਮੌਕੇ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਕਿਸਾਨਾਂ ਅਤੇ ਆੜਤੀਆਂ ਦੀ ਸਹੂਲਤ ਦੇ ਮੱਦੇਨਜ਼ਰ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਢੁਕਵੇਂ ਇੰਤਜ਼ਾਮ ਕੀਤੇ ਗਏ ਹਨ ਅਤੇ ਕੋਵਿਡ-19 ਦੀਆਂ ਹਦਾਇਤਾਂ ਦਾ ਖਾਸ ਤੌਰ ’ਤੇ ਧਿਆਨ ਰੱਖਿਆ ਜਾ ਰਿਹਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ, ਚੇਅਰਮੈਨ ਮਾਰਕੀਟ ਕਮੇਟੀ ਰਾਜੇਸ਼ ਗੁਪਤਾ, ਪੰਜਾਬ ਵੱਡੇ ਉਦਯੋਗ ਵਿਕਾਸ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਰਮੇਸ਼ ਜੋਸ਼ੀ, ਲਾਲ ਜਨਕ ਰਾਜ, ਰਾਹੁਲ ਗੋਹਿਲ, ਅਨਿਲ ਕੁਮਾਰ, ਤਿਲਕ ਰਾਜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...