Thursday, March 28, 2024

ਵਾਹਿਗੁਰੂ

spot_img
spot_img

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਨਾਂਅ ਮੋਹਾਲੀ ਅਤੇ ਸ਼ਹੀਦ ਭਗਤ ਸਿੰਘ ਨਗਰ ਦਾ ਨਾਂਅ ਨਵਾਂ ਸ਼ਹਿਰ ਕੀਤਾ ਜਾਵੇ: ਰਜਿੰਦਰ ਸਿੰਘ ਬਡਹੇੜੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 7 ਅਗਸਤ, 2020:
ਪੰਜਾਬ ਕਾਂਗਰਸ ਦੇ ਆਗੂ, ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਅਤੇ ਜੱਟ ਮਹਾਂਸਭਾ ਦੇ ਕੌਮੀ ਡੈਲੀਗੇਟ ਤੇ ਸੂਬਾ ਪ੍ਰਧਾਨ ਸ:ਰਜਿੰਦਰ ਸਿੰਘ ਬਡਹੇੜੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖ਼ ਕੇ ਮੰਗ ਕੀਤੀ ਹੈ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਨਾਂਅ ਬਦਲ ਕੇ ਵਾਪਿਸ ਮੋਹਾਲੀ ਅਤੇ ਸ਼ਹੀਦ ਭਗਤ ਸਿੰਘ ਨਗਰ ਦਾ ਨਾਂਅ ਨਵਾਂ ਸ਼ਹਿਰ ਕੀਤਾ ਜਾਵੇ।

ਸ: ਬਡਹੇੜੀ ਨੇ ਕਿਹਾ ਹੈ ਕਿ ਦੋਹਾਂ ਜ਼ਿਲਿ੍ਹਆਂ ਦੇ ਪਹਿਲਾਂ ਪ੍ਰਚੱਲਤ ਨਾਂਅ ਹੀ ਵਰਤੇ ਜਾ ਰਹੇ ਹਨ ਅਤੇ ਨਵੇਂ ਨਾਂਅ ਕਾਗਜ਼ਾਂ ਤਕ ਹੀ ਸੀਮਤ ਹੋ ਕੇ ਰਹਿ ਗਏ ਹਨ ਜਿਸ ਨਾਲ ਸਾਹਿਬਜ਼ਾਦਾ ਅਜੀਤ ਸਿੰਘ ਅਤੇ ਸ਼ਹੀਦ ਭਗਤ ਸਿੰਘ ਦੇ ਨਾਂਵਾਂ ਦਾ ਨਿਰਾਦਰ ਹੋ ਰਿਹਾ ਹੈ।

ਸ:ਬਡਹੇੜੀ ਵੱਲੋਂ ਮੁੱਖ ਮੰਤਰੀ ਨੂੰ ਲਿਖ਼ਿਆ ਪੱਤਰ ਹੇਠ ਲਿਖ਼ੇ ਅਨੁਸਾਰ ਹੈ:

ਮਾਨਯੋਗ ਮੁੱਖ ਮੰਤਰੀ ਪੰਜਾਬ

ਸੇਵਾ ਵਿਖੇ,
ਕੈਪਟਨ ਅਮਰਿੰਦਰ ਸਿੰਘ ਜੀ,
ਮਾਨਯੋਗ ਮੁੱਖ ਮੰਤਰੀ, ਪੰਜਾਬ ਸਰਕਾਰ

ਵਿਸ਼ਾ: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਨਾਂ ਮੋਹਾਲ਼ੀ

ਸ਼ਹੀਦ ਭਗਤ ਸਿੰਘ ਨਗਰ ਦਾ ਨਾਂ ਮੁੜ ਤੋਂ ਨਵਾਂ ਸ਼ਹਿਰ ਕਰਨ ਸੰਬੰਧੀ ਮੰਗ ।

ਸ੍ਰੀ ਮਾਨ ਜੀ,
ਬੇਨਤੀ ਹੈ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜੋ ਲੱਗਭੱਗ ਪੰਜਾਹ ਸਾਲ ਪਹਿਲਾਂ ਰੋਪੜ ਜ਼ਿਲ੍ਹੇ ਦੇ ਪਿੰਡਾਂ ਮੋਹਾਲ਼ੀ,ਮਦਨਪੁਰ,ਮਟੌਰ,ਸਾਹੀਮਾਜਰਾ,ਕੁੰਭੜਾ,ਸੋਹਾਣਾ, ਲੰਬਿਆਂ,ਕੰਬਾਲ਼ਾ ਅਤੇ ਕੰਬਾਲ਼ੀ ਦੀ ਜ਼ਮੀਨ ਗ੍ਰਹਿਣ ਕਰਕੇ ਵਸਾਇਆ ਗਿਆ ਸੀ ਅਤੇ ਉਸ ਸਮੇਂ ਦੇ ਮੁੱਖ ਮੰਤਰੀ ਨੇ ਇਸ ਸ਼ਹਿਰ ਦਾ ਨਾਂ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਅਜੀਤ ਸਿੰਘ ਦੇ ਨਾਂ ਤੇ ਰੱਖਿਆ ਸੀ ਜਿੱਥੋਂ ਇਸ ਨਗਰ ਦੀ ਸ਼ੁਰੂਆਤ ਚੰਡੀਗੜ੍ਹ ਲੁਧਿਆਣਾ ਮੁੱਖ ਮਾਰਗ ‘ਤੇ ਸਥਿਤ ਪਿੰਡ ਮੋਹਾਲ਼ੀ ਤੋਂ ਕੀਤੀ ਗਈ ਜਿੱਥੇ ਪਿੰਡ ਦਾ ਬੱਸ ਅੱਡਾ ਸਥਿਤ ਸੀ ਬਾਕੀ ਪਿੰਡ ਮੁੱਖ ਮਾਰਗ ਤੋਂ ਦੂਰੀ ‘ਤੇ ਸਨ ਇਹ ਹੀ ਕਾਰਨ ਸੀ ਸ਼ਹਿਰ ਦਾ ਨਾਂ ਮੋਹਾਲ਼ੀ ਹੀ ਪ੍ਰਚੱਲਤ ਹੋ ਗਿਆ ਜੋ ਇਸ ਸ਼ਹਿਰ ਦਾ ਨਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਿਰਫ ਕਾਗ਼ਜ਼ਾਂ ਤੱਕ ਹੀ ਸੀਮਿਤ ਹੋ ਕੇ ਰਹਿ ਗਿਆ ਅਤੇ ਐੱਸ.ਏ.ਐੱਸ.ਨਗਰ (ਮੋਹਾਲ਼ੀ) ਲਿਖਿਆ ਜਾਣ ਲੱਗਾ ।

ਇਸ ਤਰ੍ਹਾਂ ਹੀ ਨਵਾਂ ਸ਼ਹਿਰ ਦਾ ਨਾਂ ਬਾਦਲ ਸਰਕਾਰ ਨੇ ਸ਼ਹੀਦ ਭਗਤ ਸਿੰਘ ਨਗਰ ਰੱਖ ਦਿੱਤਾ ਪਰ ਦਸ ਸਾਲ ਬੀਤ ਜਾਣ ਤੋਂ ਬਾਅਦ ਵੀ ਪ੍ਰਚੱਲਤ ਨਹੀਂ ਹੋ ਸਕਿਆ ਅੱਜ ਐੱਸ.ਬੀ.ਐੱਸ. ਨਗਰ(ਨਵਾਂ ਸ਼ਹਿਰ) ਜਾ ਰਿਹਾ ਹੈ ਪਰ ਨਵਾਂ ਸ਼ਹਿਰ ਹੀ ਬੋਲਿਆ ਜਾਂਦਾ ਹੈ । ਉਦਾਹਰਣ ਦੇ ਤੌਰ ‘ਤੇ ਜਦੋਂ ਕਿਸੇ ਵਿਅਕਤੀ ਨੂੰ ਸਾਵਣ ਸਿੰਘ ਦੀ ਥਾਂ ਸੌਣ ਸਿੰਘ ਕਹਿ ਕੇ ਬੁਲਾਇਆ ਜਾਵੇ ਤਾਂ ਉਹ ਬੁਰਾ ਮਨਾਉਂਦਾ ਹੈ ਅਤੇ ਜਵਾਬ ਦਿੰਦਾ ਹੈ ਕਿ ਮੇਰਾ ਨਾਂ ਸੌਣ ਸਿੰਘ ਨਹੀਂ ਸਾਵਣ ਸਿੰਘ ।

ਸ੍ਰੀ ਮਾਨ ਜੀ ਮੈਂ ਅਤੇ ਮੇਰੇ ਵਰਗੇ ਹੋਰ ਹਜ਼ਾਰਾਂ ਸਿੱਖ ਅਤੇ ਪੰਜਾਬੀ ਇਹ ਮਹਿਸੂਸ ਕਰਦੇ ਹਨ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਨਾਂ ਮੋਹਾਲ਼ੀ ਕਹਿ ਕੇ ਹੀ ਬੋਲਿਆ ਜਾਂਦਾ ਹੈ ਇਸ ਤਰ੍ਹਾਂ ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਨਾਂ ਦਾ ਨਿਰਾਦਰ ਹੋ ਰਿਹਾ ਹੈ ਇਸੇ ਤਰ੍ਹਾਂ ਸ਼ਹੀਦ ਭਗਤ ਸਿੰਘ ਨਗਰ ਨੂੰ ਨਵਾਂ ਸ਼ਹਿਰ ਹੀ ਬੋਲਿਆ ਜਾਂਦਾ ਹੈ ਜਿਸ ਸ਼ਹੀਦ ਭਗਤ ਸਿੰਘ ਦਾ ਨਿਰਾਦਰ ਹੋ ਰਿਹਾ ਹੈ ।

ਉਪਰੋਕਤ ਵਿਸਥਾਰ ਪੂਰਵਕ ਜਾਣਕਾਰੀ ਦੇਣ ਨਾਲ਼ ਬੇਨਤੀ ਕਰਦਾ ਹਾਂ ਕਿ ਇਸ ਵਿਸ਼ੇ ‘ਤੇ ਧਿਆਨ ਦਿੱਤਾ ਜਾਵੇ ਵਿਚਾਰਿਆ ਜਾਵੇ ਦੋਨਾਂ ਸ਼ਹਿਰਾਂ ਦੇ ਨਾਮ ਬਦਲਣ ਦਾ ਫੈਸਲਾ ਤੁਰੰਤ ਕੀਤਾ ਜਾਵੇ ਅਤੇ ਲੋੜੀਂਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ ਜੀ ।

ਧੰਨਵਾਦ ਸਹਿਤ

ਆਪ ਜੀ ਦਾ ਵਿਸ਼ਵਾਸ ਪਾਤਰ,
ਰਾਜਿੰਦਰ ਸਿੰਘ ਬਡਹੇੜੀ
ਡਾਇਰੈਕਟਰ
ਪੰਜਾਬ ਮੰਡੀ ਬੋਰਡ,
ਕੌਮੀ ਡੈਲੀਗੇਟ ਅਤੇ ਸੂਬਾ ਪ੍ਰਧਾਨ
ਆਲ ਇੰਡੀਆ ਜੱਟ ਮਹਾਂ ਸਭਾ
ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ
# 2162 ਸੁਪਰ ਐਨਕਲੇਵ ਸੈਕਟਰ -49-ਸੀ,
ਚੰਡੀਗੜ੍ਹ -160047
ਸੰਪਰਕ- 9815084825


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...