Friday, April 19, 2024

ਵਾਹਿਗੁਰੂ

spot_img
spot_img

ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਜ਼ਿਮਨੀ ਚੋਣ ਜਿੱਤਕੇ ‘ਆਪ’ ਦਾ ਕਿਲਾ ਫ਼ਤਹਿ ਕੀਤਾ; ਅਕਾਲੀ ਦਲ ਪੰਜਵੇਂ ਸਥਾਨ ’ਤੇ – ਵੇਖ਼ੋ ਮੁਕੰਮਲ ਨਤੀਜਾ

- Advertisement -

ਯੈੱਸ ਪੰਜਾਬ
ਸੰਗਰੂਰ, 26 ਜੂਨ, 2022:
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਾਬਕਾ ਐਮ.ਪੀ. ਸ: ਸਿਮਰਨਜੀਤ ਸਿੰਘ ਮਾਨ ਸੰਗਰੂਰ ਜ਼ਿਮਨੀ ਚੋਣ ਜਿੱਤ ਗਏ ਹਨ। ਉਨ੍ਹਾਂ ਨੇ ਆਪਣੇ ਨਜ਼ਦੀਕੀ ਵਿਰੋਧੀ ‘ਆਮ ਆਦਮੀ ਪਾਰਟੀ’ ਦੇ ਸ: ਗੁਰਮੇਲ ਸਿੰਘ ਘਰਾਂਚੋਂ ਨੂੰ 5822 ਵੋਟਾਂ ਦੇ ਫ਼ਰਕ ਨਾਲ ਹਰਾਇਆ ਹੈ।

ਇਸ ਮੁਕਾਬਲੇ ਵਿੱਚਲੀਆਂ ਹੋਰ ਪ੍ਰਮੁੱਖ ਸਿਆਸੀ ਧਿਰਾਂ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਕਾਫ਼ੀ ਪੱਛੜ ਗਏ। ਇਸ ਚੋਣ ਵਿੱਚ ਸ: ਮਾਨ ਵੱਲੋਂ ਸ: ਗੁਰਮੇਲ ਸਿੰਘ ਨੂੰ ਹਰਾਇਆ ਗਿਆ ਤਾਂ ਕਾਂਗਰਸ ਤੀਜੇ ਸਥਾਨ ’ਤੇ, ਭਾਜਪਾ ਚੌਥੇ ਸਥਾਨ ’ਤੇ ਅਤੇ ਅਕਾਲੀ ਦਲ ਬਾਦਲ ਪੰਜਵੇਂ ਸਥਾਨ ’ਤੇ ਰਿਹਾ।

ਇਨ੍ਹਾਂ ਸਾਰਿਆਂ ਨੂੰ ਮਿਲੀਆਂਵੋਟਾਂ ਦੀ ਪਾਰਟੀਵਾਰ ਸਥਿਤੀ ਹੇਠ ਅਨੁਸਾਰ ਹੈ:

253154 – ਸਿਮਰਨਜੀਤ ਸਿੰਘ ਮਾਨ – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ

247332 – ਗੁਰਮੇਲ ਸਿੰਘ ਘਰਾਂਚੋਂ – ‘ਆਮ ਆਦਮੀ ਪਾਰਟੀ’

79668 -ਦਲਵੀਰ ਸਿੰਘ ਗੋਲਡੀ – ਕਾਂਗਰਸ

66298 – ਕੇਵਲ ਸਿੰਘ ਢਿੱਲੋਂ – ਭਾਜਪਾ

44428 – ਕਮਲਦੀਪ ਕੌਰ ਰਾਜੋਆਣਾ – ਸ਼੍ਰੋਮਣੀ ਅਕਾਲੀ ਦਲ ਬਾਦਲ

ਇਸ ਤਰ੍ਹਾਂ ਸ: ਸਿਮਰਨਜੀਤ ਸਿੰਘ ਮਾਨ 1999 ਤੋਂ ਬਾਅਦ ਇਕ ਵਾਰ ਫ਼ਿਰ ਪਾਰਲੀਮੈਂਟ ਦੀ ਚੋਣ ਜਿੱਤ ਕੇ ਸੰਸਦ ਮੈਬਰ ਬਣੇ ਹਨ।

ਇਸ ਹਾਰ ਨਾਲ ‘ਆਮ ਆਦਮੀ ਪਾਰਟੀ’ ਨੂੰ ਵੱਡਾ ਝਟਕਾ ਲੱਗਾ ਹੈ ਕਿਉਂਕਿ ਨਾ ਕੇਵਲ ਸ:ਭਗਵੰਤ ਸਿੰਘ ਮਾਨ ਵੱਲੋਂ ਖ਼ਾਲੀ ਕੀਤੀ ਗਈ ਸੀਟ ਪਾਰਟੀ ਜਿੱਤਣ ਵਿੱਚ ਅਸਫ਼ਲ ਰਹੀ ਸਗੋਂ ਲੋਕ ਸਭਾ ਵਿੱਚ ਹੁਣ ‘ਆਪ’ ਦਾ ਕੋਈ ਨੁਮਾਇੰਦਾ ਨਹੀਂ ਹੋਵੇਗਾ।

ਇਸ ਵਾਰ ਅਕਾਲ ਤਖ਼ਤ ਦੇ ਆਦੇਸ਼ ’ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਮੁੱਦਾ ਬਣਾ ਕੇ ਪੰਥਕ ਧਿਰਾਂ ਨੂੰ ਇਹ ਚੋਣ ਲੜਨ ਲਈ ਕਿਹਾ ਗਿਆ ਸੀ ਅਤੇ ਇਸ ਬਾਬਤ ਸ: ਸੁਖ਼ਬੀਰ ਸਿੰਘ ਬਾਦਲ ਅਤੇ ਸ: ਸਿਮਰਨਜੀਤ ਸਿੰਘ ਮਾਨ ਵਿਚਾਲੇ ਮੁਲਾਕਾਤ ਵੀ ਹੋਈ ਸੀ ਪਰ ਸਹਿਮਤੀ ਨਾ ਬਣਨ ਕਾਰਨ ਸ: ਮਾਨ ਖ਼ੁਦ ਆਪਣੀ ਪਾਰਟੀ ਵੱਲੋਂ ਖੜ੍ਹੇ ਹੋਏ ਜਦਕਿ ਅਕਾਲੀ ਦਲ ਬਾਦਲ ਨੇ ਪਟਿਆਲਾ ਦੀ ਜੇਲ੍ਹ ਵਿੱਚ ਕੈਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ ਉਮੀਦਵਾਰ ਐਲਾਨਿਆ ਸੀ।

ਜ਼ਿਕਰਯੋਗ ਹੈ ਕਿ ਇਹ ਸੀਟ ਪੰਜਾਬ ਦੇ ਮੁੱਖ ਮੰਤਰੀ ਅਤੇ ਇਸ ਹਲਕੇ ਤੋਂ ਦੋ ਵਾਰ ਵੱਡੇ ਫ਼ਰਕ ਨਾਲ ਚੋਣ ਜਿੱਤੇ ‘ਆਮ ਆਦਮੀ ਪਾਰਟੀ’ ਪੰਜਾਬ ਦੇ ਪ੍ਰਧਾਨ ਸ: ਭਗਵੰਤ ਸਿੰਘ ਮਾਨ ਦੇ ਅਸਤੀਫ਼ੇ ਸਦਕਾ ਖ਼ਾਲੀ ਹੋਈ ਸੀ ਅਤੇ ਪਾਰਟੀ ਨੇ ਜ਼ਿਮਨੀ ਚੋਣ ਲਈ ਮੁੱਢ ਤੋਂ ਪਾਰਟੀ ਨਾਲ ਜੁੜੇ ਜ਼ਿਲ੍ਹਾ ਸੰਗਰੂਰ ਦੇ ਇੰਚਾਰਜ ਸ: ਗੁਰਮੇਲ ਸਿੰਘ ਨੂੰ ਉਮੀਦਵਾਰ ਬਣਾਇਆ ਸੀ ਪਰ ਉਹ ਇਹ ਚੋਣ ਹਾਰ ਗਏ।

‘ਆਮ ਆਦਮੀ ਪਾਰਟੀ’ ਵੱਲੋਂ ਪਾਰਟੀ ਦੇ ਕੌਮੀ ਕਨੀਵਨਰ ਸ੍ਰੀ ਅਰਵਿੰਦ ਕੇਜਰੀਵਾਲ ਸਣੇ ਦਿੱਲੀ ਪ੍ਰਮੁੱਖ ਆਗੂਆਂ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਕਈ ਦਿਨ ਲਗਾਤਾਰ ਸੰਗਰੂਰ ਹਲਕੇ ਵਿੱਚ ਸ: ਗੁਰਮੇਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਪਰ ਸਰਕਾਰ ਬਣਨ ਦੇ ਤਿੰਨ ਮਹੀਨਿਆਂ ਦੇ ਅੰਦਰ ਹੀ ਪਾਰਟੀ ਨੂੰ ਮੁੱਖ ਮੰਤਰੀ ਦੇ ਆਪਣੇ ਹਲਕੇ ਵਿੱਚ ਹੀ ਸ਼ਿਕਸਤ ਦ ਮੂੰਹ ਵੇਖ਼ਣਾ ਪਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...