Thursday, April 18, 2024

ਵਾਹਿਗੁਰੂ

spot_img
spot_img

ਸਿਰਸਾ ਆਪਣੀ ਭੁੱਲ ਦਾ ਸੁਧਾਰ ਕਰਦੇ ਹੋਏ ਭਾਜਪਾ ਨੂੰ ਅਲਵਿਦਾ ਕਹਿਕੇ ਅਕਾਲੀ ਦਲ ਵਿੱਚ ਵਾਪਸ ਪਰਤਣ: ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 2 ਦਸੰਬਰ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਭਾਜਪਾ ’ਚ ਸ਼ਾਮਲ ਹੋਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ. ਸਿਰਸਾ ਦੇ ਇਸ ਕਦਮ ਦੀ ਆਲੋਚਨਾ ਕੀਤੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦਿੱਲੀ ਦੀਆਂ ਸਿੱਖ ਸੰਗਤਾਂ ਨੇ ਸ. ਸਿਰਸਾ ਨੂੰ ਵੱਡਾ ਮਾਣ ਬਖ਼ਸ਼ਿਆ ਅਤੇ ਪਾਰਟੀ ਨੇ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਪ੍ਰਧਾਨ ਬਣਾਇਆ।

ਉਨ੍ਹਾਂ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਵਿਚ ਭਾਵੇਂ ਸ. ਸਿਰਸਾ ਚੋਣ ਹਾਰ ਗਏ ਸਨ, ਪਰ ਫਿਰ ਵੀ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਗੁਰਦੁਆਰਾ ਕਮੇਟੀ ਲਈ ਮੈਂਬਰ ਦੇ ਤੌਰ ’ਤੇ ਨਾਮਜ਼ਦ ਕਰਨ ਲਈ ਉਨ੍ਹਾਂ ਦਾ ਨਾਂ ਭੇਜਿਆ। ਉਨ੍ਹਾਂ ਕਿਹਾ ਕਿ ਸ. ਸਿਰਸਾ ਦੇ ਇਸ ਕਦਮ ਨਾਲ ਸਿੱਖ ਸੰਗਤਾਂ ਅੰਦਰ ਰੋਸ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਕਾਨੂੰਨਾਂ ਕਾਰਨ ਕਿਸਾਨਾਂ ਨੂੰ ਕਰੀਬ ਇਕ ਸਾਲ ਤੋਂ ਸੜਕਾਂ ’ਤੇ ਬੈਠਣਾ ਪਿਆ, ਜਿਸ ਦੌਰਾਨ 700 ਤੋਂ ਵੱਧ ਕਿਸਾਨਾਂ ਦੀਆਂ ਜਾਨਾਂ ਵੀ ਗਈਆਂ।

ਉਨ੍ਹਾਂ ਕਿਹਾ ਕਿ ਅਜਿਹੀ ਪਾਰਟੀ ਵਿਚ ਸ਼ਾਮਲ ਹੋ ਕੇ ਸ. ਸਿਰਸਾ ਨੇ ਕਿਸਾਨਾਂ ਦੇ ਨਾਲ-ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੀ ਸੱਟ ਮਾਰੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸਿਰਸਾ ਨੂੰ ਕਿਹਾ ਕਿ ਉਹ ਆਪਣੀ ਗਲਤੀ ਨੂੰ ਸੁਧਾਰਦੇ ਹੋਏ ਭਾਜਪਾ ਨੂੰ ਤੁਰੰਤ ਅਲਵਿਦਾ ਕਹਿ ਕੇ ਵਾਪਸ ਆਪਣੀ ਪਾਰਟੀ ਵਿਚ ਆਉਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...