Monday, May 20, 2024

ਵਾਹਿਗੁਰੂ

spot_img
spot_img

ਸਿਰਸਾ ਜੀ ਦੇ ਬਚਨ: 550 ਸਾਲਾ ਪ੍ਰਕਾਸ਼ ਪੁਰਬ ’ਤੇ ਹਰ ਸਿੱਖ ਸਵੈ ਪੜਚੋਲ ਕਰੇ

- Advertisement -

ਨਵੀਂ ਦਿੱਲੀ, 25 ਅਪ੍ਰੈਲ, 2019 –

” ਗੁਰੂ ਗ੍ਰੰਥ ਸਾਹਿਬ ਦੇ ਫਲਸਫੇ ਨੂੰ ਪੂਰੀ ਦੁਨੀਆਂ ‘ਚ ਪ੍ਰਚਾਰਨ ਤੇ ਪ੍ਰਸਾਰਨ ਦੀ ਲੋੜ ” ਇਹ ਵਿਚਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਮਾਤਾ ਸੁੰਦਰੀ ਕਾਲਜ ਦੇ ਸਾਲਾਨਾ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।

ਸ. ਸਿਰਸਾ ਨੇ ਕਿਹਾ ਕਿ ਅਸੀਂ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਾਂ ਤੇ ਸਾਰੇ ਧਰਮਾਂ ਦੀਆਂ ਸਿੱਖਿਆਵਾਂ ਬਹੁਮੁਲੀਆਂ ਹਨ ਪਰ ਸਿੱਖ ਧਰਮ ਸਭ ਤੋਂ ਨਵਾਂ ਤੇ ਨਵੀਂ ਸੋਚ ਦਾ ਹਾਣੀ ਹੈ। ਉਨ੍ਹਾਂ ਕਿਹਾ ਗੁਰੂ ਗ੍ਰੰਥ ਸਾਹਿਬ ਦਾ ਫਲਸਫਾ ਜੋ ਮਨੁੱਖੀ ਏਕਤਾ ਦੀ ਗੱਲ ਕਰਦਾ ਹੈ, ਬਰਾਬਰੀ ਦੀ ਗੱਲ ਕਰਦਾ ਹੈ ਅਤੇ ਨੈਤਿਕ ਕਦਰਾਂ ਕੀਮਤਾਂ ਦੀ ਗੱਲ ਕਰਦਾ ਹੈ। ਇਸ ਫਲਸਫੇ ਦਾ ਪ੍ਰਚਾਰ ਤੇ ਪ੍ਰਸਾਰ ਪੂਰੀ ਦੁਨੀਆਂ ‘ਚ ਹੋਣਾ ਚਾਹੀਦਾ ਹੈ ਤਾਂ ਜੋ ਸਾਰਾ ਸੰਸਾਰ ਇਸਤੋਂ ਲਾਹਾ ਲੈ ਸਕੇ।

ਉਹਨਾਂ ਨੇ ਕਿਹਾ ਕਿ ਜੇਕਰ ਅਸੀਂ ਸਹੀ ਢੰਗ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਤੇ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦਾ ਪ੍ਰਚਾਰ ਕਰੀਏ ਤਾਂ ਪੂਰੀ ਦੁਨੀਆਂ ਦੇ ਲੋਕ ਸਿੱਖ ਧਰਮ ਨੂੰ ਅਪਣਾ ਲੈਣਗੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਹੋਰ ਅੱਗੇ ਕਿਹਾ ਕਿ ਅਸੀਂ ਸਾਲ 2019 ਨੂੰ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਮਨਾ ਰਹੇ ਹਾਂ ਤਾਂ ਇਸ ਮੌਕੇ ਸਾਨੂੰ ਸਭ ਨੂੰ ਸਵੈ ਪੜਚੋਲ ਕਰਨੀ ਚਾਹੀਦੀ ਹੈ ਕਿ ਅਸੀਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਕਿੰਨਾਂ ਕੁ ਅਪਣਾਇਆ ਹੈ ਤੇ ਗੁਰੂ ਸਾਹਿਬ ਦੀ ਵਡਿਆਈ ਨੂੰ ਪ੍ਰਚਾਰਨ ‘ਚ ਕੀ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਸਮਝਦੇ ਹਾਂ ਕਿ ਗੁਰੂ ਸਾਹਿਬਾਨ ਦੀ ਵਡਿਆਈ ਤੇ ਫਲਸਫੇ ਦੇ ਪ੍ਰਚਾਰ ਦੀ ਜਿੰਮੇਵਾਰੀ ਕੇਵਲ ਗੁਰਦੁਆਰਾ ਪ੍ਰਬੰਧਕ, ਕਮੇਟੀਆਂਦੀ ਹੀ ਹੈ ਪਰ ਨਹੀਂ ‘ਮੈ’ ਇਹ ਮਹਿਸੂਸ ਕਰਦਾ ਹਾਂ ਕਿ ਹਰ ਸਿੱਖ ਦਾ ਫਰ॥ ਬਣਦਾ ਹੈ ਕਿ ਉਹ ਗੁਰੂ ਨਾਨਕ ਸਾਹਿਬ ਦੀ ਵਡਿਆਈ ਦਾ ਪ੍ਰਚਾਰ ਵੱਧ ਤੋਂ ਵੱਧ ਕਰੇ।

ਸ. ਸਿਰਸਾ ਨੇ ਕਿਹਾ ਕਿ ਅੱਜ ਸੋਸ਼ਲ ਮੀਡੀਆ ਦਾ ਯੁੱਗ ਹੈ ਅਸੀਂ ਨਿੱਤ ਦਿਹਾੜੇ ਦਿਲਚਸਪ ਚੀਜ਼ਾਂ ਲੋਕਾਂ ‘ਚ ਸ਼ੇਅਰ ਕਰਦੇ ਰਹਿੰਦੇ ਹਾਂ, ਲੇਕਿਨ ਜੋ ਬਹੁਤ ਕੀਮਤੀ ਤੇ ਸੰਸਾਰ ਲਈ ਫਾਇਦੇਮੰਦ ਹਨ ਉਹ ਹਨ ਗੁਰੂ ਨਾਨਕ ਸਾਹਿਬ ਦੀ ਵਿਚਾਰਧਾਰਾ ਅਤੇ ਗੁਰੂ ਗ੍ਰੰਥ ਸਾਹਿਬ ਦੀ ਬਾਣੀ, ਸਾਨੂੰ ਸੋਸ਼ਲ ਮੀਡੀਆ ਰਾਹੀਂ ਇਹਨਾਂ ਦਾ ਪ੍ਰਚਾਰ ਨਿੱਜੀ ਤੌਰ ‘ਤੇ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ। ਸਿੱਖ ਆਗੂ ਨੇ ਇਹ ਵੀ ਕਿਹਾ ਕਿ ਅਸੀਂ ਆਪਣੇ ਬੱਚਿਆਂ ਨੂੰ ਆਰਥਿਕ ਅਤੇ ਸਮਾਜਿਕ ਤੌਰ ‘ਤੇ ਮਜਬੂਤ ਬਣਾਉਣਾ ਚਾਹੁੰਦਾ ਹਾਂ ਪਰ ਸਾਨੂੰ ਸਭ ਨੂੰ ਚਾਹੀਦਾ ਹੈ ਕਿ ਆਪਣੇ ਬੱਚਿਆਂ ਨੂੰ ਧਾਰਮਿਕ ਸਿੱਖਿਆ ਦੇ ਕੇ ਧਾਰਮਿਕ ਤੌਰ ‘ਤੇ ਵੀ ਮਜਬੂਤ ਬਣਾਈਏ ਤਾਂ ਜੋ ਉਹ ਸਹੀ ਢੰਗ ਨਾਲ ਜੀਵਨ ਜਿਊਣ ਦੀ ਜਾਚ ਸਿਖ ਸਕਣ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...