Thursday, March 28, 2024

ਵਾਹਿਗੁਰੂ

spot_img
spot_img

ਸਿਰਸਾ ਦੀ ਅਗਵਾਈ ’ਚ ਦਿੱਲੀ ਵਿੱਚ ਨਿਕਲੀ ਤਿਰੰਗਾ ਬਾਈਕ-ਰਾਈਡ, 750 ਬਾਈਕ ਸਵਾਰਾਂ ਨੇ ਕੇਸਰੀ ਪੱਗਾਂ ਬੰਨ੍ਹ ਕੇ ਕੀਤੀ ਸ਼ਮੂਲੀਅਤ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 6 ਅਗਸਤ, 2022 –
ਕੇਂਦਰੀ ਮੰਤਰੀ ਜੀ ਕਿਸ਼ਨ ਰੈਡੀ ਨੇ ਅੱਜ ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਾਲੀ ਤਿਰੰਗਾ ਮੋਟਰ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਕੇਸਰੀ ਦਸਤਾਰਾਂ ਸਜਾ ਕੇ 750 ਤੋਂ ਜ਼ਿਆਦਾ ਬਾਈਕ ਸਵਾਰਾਂ ਨੇ ਇਸ ਤਿਰੰਗਾ ਮੋਟਰ ਸਾਈਕਲ ਰੈਲੀ ਵਿਚ ਸ਼ਮੂਲੀਅਤ ਕੀਤੀ।

ਇਸ ਮੌਕੇ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਹਰ ਘਰ ਤਿਰੰਗਾ ਦੇ ਸੱਦੇ ਪ੍ਰਤੀ ਹੁੰਗਾਰੇ ਦੇ ਮੱਦੇਨਜ਼ਰ ਅਸੀਂ ਇਹ ਤਿਰੰਗਾ ਮੋਟਰ ਸਾਈਕਲ ਰੈਲੀ ਕੱਢਣ ਦਾ ਫੈਸਲਾ ਕੀਤਾ। ਇਹ ਮੋਟਰ ਸਾਈਕਲ ਰੈਲੀ ਤਾਲਕਟੋਰਾ ਸਟੇਡੀਅਮ ਦੇ ਮੁੱਖ ਗੇਟ ਤੋਂ ਸ਼ੁਰੂ ਹੋਈ ਤੇ ਇੰਡੀਆ ਗੇਟ ‘ਤੇ ਆ ਕੇ ਸਮਾਪਤ ਹੋਈ।

ਸਰਦਾਰ ਸਿਰਸਾ ਨੇ ਦੱਸਿਆ ਕਿ ਇਸ ਤਿਰੰਗਾ ਮੋਟਰ ਸਾਈਕਲ ਰੈਲੀ ਦਾ ਵਿਲੱਖਣ ਪੱਖ ਇਹ ਸੀ ਕਿ ਹਰ ਬਾਈਕ ਸਵਾਰ ਨੇ ਕੇਸਰੀ ਦਸਤਾਰ ਸਜਾਈ ਹੋਈ ਸੀ। ਅਜਿਹਾ ਕਰਨ ਦਾ ਮਕਸਦ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਵਿਚ ਸਿੱਖਾਂ ਦੇ ਯੋਗਦਾਨ ਪ੍ਰਤੀ ਸਨਮਾਨ ਕਰਨਾ ਸੀ। ਉਹਨਾਂ ਕਿਹਾ ਕਿ ਦਿੱਲੀ ਦੀਆਂ ਸੜਕਾਂ ‘ਤੇ ਕੇਸਰੀ ਦਸਤਾਰਾਂ ਦਾ ਸਮੁੰਦਰ ਸੀ ਜੋ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤੇ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾਉਣ ਲਈ ਇਕੱਤਰ ਹੋਏ ਸਨ।

ਉਹਨਾਂ ਕਿਹਾ ਕਿ ਕੇਸਰੀ ਦਸਤਾਰਾਂ ਸਜਾਉਣ ਦਾ ਫੈਸਲਾ ਇਸ ਕਰ ਕੇ ਕੀਤਾ ਗਿਆ ਕਿਉਂਕਿ ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ਕੇਸਰੀ ਰੰਗ ਦਿੱਤਾ ਹੈ।

ਉਹਨਾਂ ਦੱਸਿਆ ਕਿ ਆਉਂਦੇ ਦਿਨਾਂ ਵਿਚ ਦੇਸ਼ ਭਰ ਵਿਚ ਸਿੱਖਾਂ ਵੱਲੋਂ ਅਜਿਹੀਆਂ ਹੀ ਮੋਟਰ ਸਾਈਕਲ ਰੈਲੀਆਂ ਤੇ

ਹੋਰ ਪ੍ਰੋਗਰਾਮ ਆਯੋਜਿਤ ਕਰ ਕੇ ਆਜ਼ਾਦੀ ਦਾ ਮਹਾਉਤਸਵ ਮਨਾਇਆ ਜਾਵੇਗਾ।
ਇਸ ਮੌਕੇ ਮੈਂਬਰ ਪਾਰਲੀਮੈਂਟ ਸ੍ਰੀ ਪਰਵੇਸ਼ ਵਰਮਾ ਵੀ ਹਾਜ਼ਰ ਸਨ।

ਦਿੱਲੀ ਤੋਂ ਦਿੱਲੀ ਕਮੇਟੀ ਦੇ ਮੈਂਬਰਾਂ ਸਮੇਤ ਸਿੱਖਾਂ ਨੇ ਇਸ ਤਿਰੰਗਾ ਮੋਟਰ ਸਾਈਕਲ ਰੈਲੀ ਵਿਚ ਸ਼ਮੂਲੀਅਤ ਕੀਤੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...