Tuesday, April 16, 2024

ਵਾਹਿਗੁਰੂ

spot_img
spot_img

ਸਿਰਸਾ ਦੇ ਅਸਤੀਫ਼ੇ ਨਾਲ ਦਿੱਲੀ ਗੁਰਦੁਆਰਾ ਕਮੇਟੀ ਵਿੱਚ ਹਲਚਲ, ਨਵੀਂ ਕਮੇਟੀ ਦੇ ਗਠਨ ਦਾ ਰਾਹ ਹੋ ਸਕਦਾ ਹੈ ਪੱਧਰਾ!

- Advertisement -

ਯੈੱਸ ਪੰਜਾਬ
ਦਿੱਲੀ, ਦਸੰਬਰ 2, 2021:
ਬੀਤੇ ਦਿਨੀ ਕਾਰਜਕਾਰੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਅਸਤੀਫਾ ਦੇਣ ਤੋਂ ਉਪਰੰਤ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ‘ਚ ਨਵੀਂ ਹਲਚੱਲ ਸ਼ੁਰੂ ਹੋ ਗਈ ਹੈ।

ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਨਵੇਂ ਕਾਰਜਕਾਰੀ ਬੋਰਡ ਦੇ ਗਠਨ ਹੋਣ ਤੱਕ ਹੁਣ ਕਮੇਟੀ ਦਾ ਕੰਮ-ਕਾਜ ਕਾਰਜਕਾਰੀ ਪ੍ਰਧਾਨ ਦੇ ਤੋਰ ‘ਤੇ ਮੀਤ ਪ੍ਰਧਾਨ ਕੁਲਵੰਤ ਸਿੰਘ ਬਾਠ ਦੇਖਣਗੇ ਕਿਉਂਕਿ ਸਾਬਕਾ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੋਰ ਦੀ ਮੁੱਢਲੀ ਮੈਂਬਰਸ਼ਿਪ ਜਿਲਾ ਅਦਾਲਤ ਦੇ ਬੀਤੇ 25 ਜਨਵਰੀ 2021 ਦੇ ਆਦੇਸ਼ਾਂ ਮੁਤਾਬਿਕ ਪਹਿਲਾਂ ਹੀ ਰੱਦ ਕੀਤੀ ਜਾ ਚੁਕੀ ਹੈ ‘ਤੇ ਉਨ੍ਹਾਂ ਬੀਤੇ 29 ਨਵੰਬਰ 2021 ਨੂੰ ਮਾਣਯੋਗ ਦਿੱਲੀ ਹਾਈ ਕੋਰਟ ‘ਚ ਦਾਖਿਲ ਕੀਤੀ ਅਪੀਲ ਵੀ ਵਾਪਿਸ ਲੈ ਲਈ ਹੈ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸ. ਸਿਰਸਾ ਦਾ ਅਸਤੀਫਾ ਮੰਜੂਰ ਕਰਨ ਲਈ ਕਮੇਟੀ ਦੇ ਜਨਰਲ ਹਾਉਸ ਦੀ ਮੀਟਿੰਗ ਬੁਲਾਣੀ ਲਾਜਮੀ ਹੋਵੇਗੀ ਜਿਸ ‘ਚ ਕੇਵਲ 2017 ‘ਚ ਚੁਣੇ ‘ਤੇ ਨਾਮਜਦ ਮੈਂਬਰ ਹੀ ਸ਼ਿਰਕਤ ਕਰ ਸਕਦੇ ਹਨ ਕਿਉਂਕਿ ਅਗਸਤ 2021 ‘ਚ ਹੋਈਆਂ ਮੋਜੂਦਾ ਦਿੱਲੀ ਗੁਰੂਦੁਆਰਾ ਚੋਣਾਂ ਤੋਂ ਬਾਅਦ ਹਾਲ ਦੀ ਘੜ੍ਹੀ ਨਵੇਂ ਜਨਰਲ ਹਾਉਸ ਦਾ ਗਠਨ ਨਹੀ ਹੋਇਆ ਹੈ।

ਸ. ਇੰਦਰ ਮੋਹਨ ਸਿੰਘ ਨੇ ਕਿਹਾ ਮੋਜੂਦਾ ਹਾਲਾਤਾਂ ‘ਚ ਮਾਮਲਾ ਪੇਚੀਦਾ ਬਣਿਆ ਹੋਇਆ ਹੈ ਕਿਉਂਕਿ ਜਨਰਲ ਸਕੱਤਰ ਦੇ ਵਾਹਿਦ ਦਸਤਖਤਾਂ ਨਾਲ ਕਮੇਟੀ ਦਾ ਕੋਈ ਕੰਮ-ਕਾਜ ਨਹੀ ਕੀਤਾ ਜਾ ਸਕਦਾ ਹੈ ‘ਤੇ ਸ. ਸਿਰਸਾ ਵਲੋਂ ਬਾਦਲ ਧੜ੍ਹੇ ਨੂੰ ਅਲਵਿਦਾ ਕਹਿਣ ਤੋਂ ਉਪਰੰਤ ਉਹ ਹੁਣ ਆਪਣਾ ਅਸਤੀਫਾ ਵਾਪਿਸ ਨਹੀ ਲੈ ਸਕਦੇ ਹਨ।

ਸ. ਇੰਦਰ ਮੋਹਨ ਸਿੰਘ ਨੇ ਦਸਿਆ ਕਿ ਸ. ਸਿਰਸਾ ਆਪਣੇ ਅਸਤੀਫੇ ਤੋਂ ਬਾਅਦ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਵਜੋਂ ਦਿੱਲੀ ਕਮੇਟੀ ‘ਚ ਨਾਮਜਦ ਹੋਣ ਦਾ ਦਾਵਾ ਛੱਡ ਕੇ 9 ਦਿਸੰਬਰ ਨੂੰ ਅਦਾਲਤੀ ਮੁਕੱਦਮਾ ਵਾਪਿਸ ਲੈ ਸਕਦੇ ਹਨ ਜਿਸ ਨਾਲ ਨਵੀ ਕਮੇਟੀ ਦੇ ਗਠਨ ਦਾ ਰਾਹ ਪੱਧਰਾ ਹੋ ਸਕਦਾ ਹੈ।

ਉਨ੍ਹਾਂ ਦਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਭੇਜੇ ਗਏ ਨਵੇਂ ਨੁਮਾਇੰਦੇ ਤੋਂ ਇਲਾਵਾ ਦਿੱਲੀ ਦੇ ਸਿੰਘ ਸਭਾ ਗੁਰਦੁਆਰਿਆਂ ‘ਚੋ ਲਾਟਰੀ ਰਾਹੀ ਇਕ ਹੋਰ ਪ੍ਰਧਾਨ ਨੂੰ ਨਾਮਜਦ ਕਰਣ ਤੋਂ ਬਾਅਦ ਦਿੱਲੀ ਗੁਰੁਦੁਆਰਾ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦਾ ਗਠਨ ਇਸੇ ਮਹੀਨੇ ਦੇ ਆਖਰੀ ਹਫਤੇ ਤੱਕ ਹੋਣ ਦੀ ਸੰਭਾਵਨਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਯੈੱਸ ਪੰਜਾਬ ਅੰਮ੍ਰਿਤਸਰ, 14 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,208FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...