Friday, April 19, 2024

ਵਾਹਿਗੁਰੂ

spot_img
spot_img

ਸਿਰਸਾ ਨੇ ਅਲਵਰ ਗੈਂਗ-ਰੇਪ ਦੀ ਪੀੜਤਾ ਨਾਲ ਜੈਪੁਰ ਦੇ ਹਸਪਤਾਲ ’ਚ ਕੀਤੀ ਮੁਲਾਕਾਤ; ਗਹਿਲੋਤ ਤੇ ਪ੍ਰਿਅੰਕਾ ਗਾਂਧੀ ਦੀ ਚੁੱਪ ’ਤੇ ਚੁੱਕੇ ਸਵਾਲ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 14 ਜਨਵਰੀ, 2022 –
ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਅਲਵਰ ਗੈਂਗ ਰੇਪ ਪੀੜਤਾ ਨਾਲ ਜੈਪੁਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਮੁਲਾਕਾਤ ਕੀਤੀ ਤੇ ਉਸਦੇ ਭਰਿਵਾਰ ਨੂੰ ਭਰੋਸਾ ਦੁਆਇਆ ਕਿ ਉਹ ਇਸ ਦੂਜੀ ਨਿਰਭਯਾ ਅਤੇ ਉਸਦੇ ਪਰਿਵਾਰ ਨੁੰ ਇਨਸਾਫ ਮਿਲਣ ਤੱਕ ਮਾਮਲੇ ਦੀ ਜ਼ੋਰਦਾਰ ਪੈਰਵੀ ਕਰਨਗੇ।

ਬਾਅਦ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਸਿਰਸਾ ਨੇ ਕਿਹਾ ਕਿ ਇਹ ਵੇਖ ਕੇ ਹੈਰਾਨੀ ਹੋ ਰਹੀ ਹੈ ਕਿ ਘੱਟ ਗਿਣਤੀ ਭਾਈਚਾਰੇ ਦੀ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੀ ਘਟਨਾ ਬਾਰੇ ਗਹਿਲੋਤ ਸਰਕਾਰ ਨੇ ਚੁੱਪੀ ਧਾਰ ਰੱਖੀ ਹੈ। ਉਹਨਾਂ ਕਿਹਾ ਕਿ ਇਸ ਭਿਆਨਕ ਗੁਨਾਹ ਵਾਪਰੇ ਨੂੰ 72 ਘੰਟਿਆਂ ਤੋਂ ਜ਼ਿਆਦਾ ਹੋ ਗਏ ਹਨ ਤੇ ਹਾਲੇ ਤੱਕ ਮਾਮਲੇ ਵਿਚ ਇਕ ਵੀ ਗ੍ਰਿਫਤਾਰੀ ਨਹੀਂ ਕੀਤੀ ਗਈ।

ਉਹਨਾਂ ਕਿਹਾ ਕਿ ਇਹ ਜਾਣ ਕੇ ਹੋਰ ਵੀ ਹੈਰਾਨੀ ਹੋ ਰਹੀ ਹੈ ਕਿ ਡਿਪਟੀ ਕਮਿਸ਼ਨਰ ਇਹ ਆਖ ਰਹੇ ਹਨ ਕਿ ਸਮੂਹਿਕ ਜਬਰ ਜਨਾਹ ਹੋਣ ਦੀ ਪੁਸ਼ਟੀ ਨਹੀਂ ਹੋਈ। ਉਹਨਾਂ ਪੁੱਛਿਆ ਕਿ ਕੀ ਘਟਨਾ ਦੇ 72 ਘੰਟਿਆਂ ਬਾਅਦ ਵੀ ਪੁਲਿਸ ਤੇ ਪ੍ਰਸ਼ਾਸਨੇ ਹਾਲੇ ਤੱਕ ਇਹ ਤੈਅ ਨਹੀਂ ਕਰ ਸਕਿਆ ਕਿ ਇਹ ਕਿਸ ਤਰਾਂ ਦਾ ਅਪਰਾਧ ਹੈ ?

ਉਹਨਾਂ ਕਿਹਾ ਕਿ ਪੀੜਤ ਦੇ ਪਿਤਾ ਤੇ ਚਾਚਾ ਸਮੇਤ ਪਰਿਵਾਰ ਇਸ ਘਟਨਾ ਕਾਰਨ ਡੂੰਘੇ ਸਦਮੇ ਵਿਚ ਹੈ। ਉਹਨਾਂ ਦੱਸਿਆ ਕਿ ਲੜਕੀ ਦੇ ਪਿਤਾ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਨੁੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਉਹਨਾਂ ਨੂੰ ਫਾਂਸੀ ਦਿੱਤੀ ਜਾਵੇ।

ਸਰਦਾਰ ਸਿਰਸਾ ਨੇ ਸਰਕਾਰ ਨੁੰ ਦੋਸ਼ੀਆਂ ਨੁੰ 24 ਘੰਟਿਆਂ ਫੜਨ ਦਾ ਅਲਟੀਮੇਟਮ ਦਿੱਤਾ ਤੇ ਕਿਹਾ ਕਿ ਜੇਕਰ ਪੁਲਿਸ ਨੇ ਦੋਸ਼ੀ ਗ੍ਰਿਫਤਾਰ ਨਾ ਕੀਤੇ ਤਾਂ ਫਿਰ ਸਿੱਖ ਭਾਈਚਾਰਾ ਅਲਵਰ ਦੀਆਂ ਸੜਕਾਂ ‘ਤੇ ਉਤਰੇਗਾ ਅਤੇ ਨਿਆਂ ਹਾਸਲ ਕਰ ਕੇ ਰਹੇਗਾ।

ਉਹਨਾਂ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਮਾਮਲੇ ‘ਤੇ ਚੁੱਪੀ ਵੱਟੀ ਹੋਈ ਹੈ ਕਿਉਂਕਿ ਲੜਕੀ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਸੋਨੀਆ ਗਾਂਧੀ ਹਾਲੇ ਵੀ ਸਿੱਖ ਭਾਈਚਾਰੇ ਪ੍ਰਤੀ ਨਫਰਤ ਵਾਲੀ ਭਾਵਨਾ ਰੱਖਦੀ ਹੈ। ਉਹਨਾਂ ਨੇ ਪ੍ਰਿਅੰਕਾ ਗਾਂਧੀ ਦੀ ਵੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਸਨੇ ਯੂ ਪੀ ਵਿਚ ਜਾਨਵਰਾਂ ਨਾਲ ਰਹਿਣ ਨੂੰ ਤਰਜੀਹ ਦਿੱਤੀ ਨਾ ਕਿ ਇਸ ਪੀੜਤ ਕੋਲ ਆ ਕੇ ਇਹ ਘੋਸ਼ਤ ਕਰਨ ਕਿ ਅਸੀਂ ਇਸਦੇ ਨਾਲ ਖੜੇ ਹਾਂ।

ਉਹਨਾਂ ਕਿਹਾ ਕਿ ਪ੍ਰਿਅੰਕਾ ਗਾਂਧੀ ਨੇ ਇਹ ਨਾਅਰਾ ਦਿੱਤਾ ਸੀ ਕਿ ਲੜਕੀ ਹਾਂ ਲੜ ਸਕਦੀ ਹਾਂ ਪਰ ਇਹ ਨਾਅਰਾ ਸਿਰਫ ਚੋਣਵੇਂ ਆਧਾਰ ‘ਤੇ ਵਰਤਿਆ ਜਾਂਦਾ ਹੈ ਤੇ ਇਹ ਸਿੱਖਾਂ ਵਰਗੇ ਘੱਟ ਗਿਣਤੀ ਭਾਈਚਾਰੇ ਦੀਆਂ ਲੜਕੀਆਂ ਵਾਸਤੇ ਨਹੀਂ ਹੈ ਜਿਹਨਾਂ ‘ਤੇ ਇਸ ਤਰੀਕੇ ਭਿਆਨਕ ਹਮਲੇ ਹੋਏ ਤੇ ਅਪਰਾਧੀਆਂ ਨੇ ਜਬਰ ਜਨਾਹ ਕੀਤੇ।

ਸਰਦਾਰ ਸਿਰਸਾ ਨੇ ਕਿਹਾ ਕਿ ਇਸ ਨਿਰਦਈ ਘਟਨਾ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਥੋੜੀ ਹੈ। ਉਹਨਾਂ ਕਿਹਾ ਕਿ ਸਾਨੂੰ ਅਜਿਹੀਆਂ ਘਟਨਾਵਾਂ ਪ੍ਰਤੀ ਪ੍ਰਤੀਕਰਮ ਦੇਣ ਸਮੇਂ ਧਰਮ ਜਾਂ ਜਾਤ ਨੁੰ ਆਧਾਰ ਨਹੀਂ ਬਣਾਉਣਾ ਚਾਹੀਦਾ। ਉਹਨਾਂ ਨੇ ਮੁੱਖ ਮੰਤਰੀ ਨੁੰ ਮਾਮਲੇ ਵਿ ਕਾਰਵਾਈ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਉਹਨਾਂ ਦੀ ਇਸ ਮਾਮਲੇ ਵਿਚ ਸੰਜੀਦਗੀ ਕਿਤੇ ਵਿਖਾਈ ਨਹੀਂ ਦਿੰਦੀ।

ਉਹਨਾਂ ਕਿਹਾ ਕਿ ਦੋਸ਼ੀਆਂ ਨੁੰ ਤੁਰੰਤ ਫੜਿਆ ਜਾਣਾ ਚਾਹੀਦਾ ਹੈ ਤੇ ਫਾਸਟ ਟਰੈਕ ਅਦਾਲਤਾਂ ਵਿਚ ਮੁਕੱਦਮਾ ਚਲਾ ਕੇ ਇਹਨਾਂ ਨੁੰ ਫਾਂਸੀ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

ਉਹਨਾਂ ਨੇ ਅਜਿਹੇ ਅਪਰਾਧਾਂ ਨੂੰ ਧਰਮ ਨਾਲ ਜੋੜਨ ਦੇ ਯਤਨਾਂ ਦੀ ਵੀ ਨਿਖੇਧੀ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...