Saturday, April 20, 2024

ਵਾਹਿਗੁਰੂ

spot_img
spot_img

ਸਿਰਸਾ ਨੇ ਦਬਾਅ ਹੇਠ ਆ ਕੇ ‘ਸਿੱਖ ਪੰਥ’ ਨਾਲ ਗੱਦਾਰੀ ਕੀਤੀ, ਅਕਾਲੀ ਦਲ ਨੇ ਕਿਹਾ ‘ਭਾਜਪਾ ਵਰਤ ਰਹੀ ਹੈ ਇੰਦਰਾ ਗਾਂਧੀ ਵਾਲੇ ਹੱਥਕੰਡੇ’

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਦਸੰਬਰ, 2021 –
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਨੁੰ ਖਾਲਸਾ ਪੰਥ ਦੀਆਂ ਦੁਸ਼ਮਣ ਤਾਕਤਾਂ ਵੱਲੋਂ ਸਾਜ਼ਿਸ਼ਾਂ ਰਚ ਕੇ ਉਹ ਕੁਝ ਹਾਸਲ ਕਰਨ ਦਾ ਯਤਨ ਕਰਾਰ ਦਿੱਤਾ ਜੋ ਉਹ ਸਿੱਖ ਕੌਮ ਦੀ ਮਰਜ਼ੀ ਨਾਲ ਹਾਸਲ ਨਹੀਂ ਕਰ ਸਕੀਆਂ।

ਇਹ ਸਿੱਖ ਕੌਮ ਦੇ ਖਿਲਾਫ ਇੰਦਰਾ ਗਾਂਧੀ ਵਾਲੇ ਹੱਥਕੰਡੇ ਵਰਤੇ ਜਾਣੇ ਤੇ ਸਰਕਾਰ ਦੀ ਤਾਕਤ ਦੀ ਦੁਰਵਰਤੋਂ ਤੇ ਝੂਠੇ ਕੇਸ ਦਰਜ ਕਰ ਕੇ ਖਾਲਸਾ ਪੰਥ ਦੀ ਧਾਰਮਿਕ ਪ੍ਰਭੂਸੱਤਾ ’ਤੇ ਇਕ ਹੋਰ ਸਿੱਧਾ ਹਮਲਾ ਹੈ। ਸਿੱਖ ਪੰਥ ਨੁੰ ਇਹ ਚੁਣੌਤੀ ਪ੍ਰਵਾਨ ਹੈ ਤੇ ਪੰਥ ਸਿੱਧਾ ਹੋ ਕੇ ਇਸਦਾ ਮੁਕਾਬਲਾ ਕਰੇਗਾ।

ਸਰਦਾਰ ਮਨਜਿੰਦਰ ਸਿੰਘ ਸਿਰਸਾ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਜਥੇਦਾਰ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਕਮੇਟੀ ਦੇ 11 ਹੋਰ ਮੈਂਬਰਾਂ ਦੇ ਖਿਲਾਫ ਕੇਸ ਦਰਜ ਕੀਤੇ ਗਏ ਸਨ। ਕਾਲਕਾ ਸਾਹਿਬ ਤੇ ਹੋਰ ਮੈਂਬਰ ਸਿੱਖ ਰਵਾਇਤਾਂ ’ਤੇ ਡਟੇ ਰਹੇ ਤੇ ਜ਼ਬਰ ਦਾ ਟਕਾਰਾ ਕੀਤਾ ਪਰ ਮੰਦਭਾਗੀ ਗੱਲ ਹੈ ਕਿ ਸਰਦਾਰ ਸਿਰਸਾ ਦਬਾਅ ਹੇਠ ਆ ਗਏ ਤੇ ਸਿੱਖ ਪੰਥ ਤੇ ਇਸਦੀ ਭਾਵਨਾ ਨਾਲ ਗੱਦਾਰੀ ਕੀਤੀ।

ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਗਿਆ ਕਿ ਖਾਲਸਾ ਪੰਥ ਕਿਸੇ ਇਕ ਵਿਅਕਤੀ ਨਾਲੋਂ ਬਹੁਤ ਜ਼ਿਆਦਾ ਵੱਡਾ ਹੈ। ਵਿਅਕਤੀ ਆਉਂਦੇ ਜਾਂਦੇ ਰਹਿੰਦੇ ਹਨ। ਖਾਲਸਾ ਪੰਥ ਹਮੇਸ਼ਾ ਚੜ੍ਹਦੀਕਲਾ ਵਿਚ ਰਿਹਾ ਹੈ ਤੇ ਹਮੇਸ਼ਾ ਰਹੇਗਾ।

ਖਾਲਸਾ ਪੰਥ ਇਸਦੀ ਸਿਰਜਣਾ ਵੇਲੇ ਤੋਂ ਹਮਲਿਆਂ ਦਾ ਸ਼ਿਕਾਰ ਹੋਇਆ ਹੈ। ਆਧੁਨਿਕ ਦੌਰ ਵਿਚ ਪਹਿਲਾਂ ਅੰਗਰੇਜ਼ਾਂ ਨੇ ਤੇ ਫਿਰ ਇੰਦਰਾ ਗਾਂਧੀ ਤੇ ਹੋਰ ਕਾਂਗਰਸੀ ਸਰਕਾਰਾਂ ਨੇ ਸਾਜ਼ਿਸ਼ਾਂ ਰਚ ਕੇ ਜ਼ਬਰ ਕਰ ਕੇ ਤੇ ਸਾਬੋਤਾਜ ਕਰ ਕੇ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ਨੂੰ ਢਹਿ ਢੇਰੀ ਕਰਨ ਦਾ ਯਤਨ ਕੀਤਾ ਹੈ। ਜਿਥੇ ਖਾਲਸਾ ਪੰਥ ਨੇ ਹਮੇਸ਼ਾ ਅਕਾਲੀ ਦਲ ਦੀ ਹਮਾਇਤ ਕੀਤੀ ਤੇ ਹਰ ਸਾਜ਼ਿਸ਼ਕਾਰ ਤੇ ਦੋਖੀ ਨੂੰ ਮਾਰ ਦਿੱਤੀ, ਉਥੇ ਹੀ ਸ਼੍ਰੋਮਣੀ ਕਮੇਟੀ ਤੇ ਦਿੱਲੀ ਗੁਰਦੁਆਰਾ ਕਮੇਟੀ ’ਤੇ ਪਿਛਲੇ ਦਰਵਾਜ਼ਿਓਂ ਕਬਜ਼ਾ ਕਰਨ ਦੇ ਯਤਨ ਹੋਏ।

ਹੁਣ ਮੌਜੂਦਾ ਕੇਂਦਰ ਸਰਕਾਰ ਨੇ ਉਹਨਾਂ ਕਾਂਗਰਸੀ ਸਰਕਾਰਾਂ ਦੀ ਭੂਮਿਕਾ ਅਖ਼ਤਿਆਰ ਕਰ ਲਈ ਹੈ ਜੋ ਕੇਂਦਰ ਵਿਚ ਸੱਤਾ ਵਿਚ ਹੁੰਦਿਆਂ ਬੀਤੇ ਸਮੇਂ ਵਿਚ ਨਿਭਾਉਂਦੀਆਂ ਰਹੀਆਂ ਹਨ। ਪਰ ਖਾਲਸਾ ਪੰਥ ਨੇ ਪਹਿਲਾਂ ਵੀ ਇਹਨਾਂ ਸਾਜ਼ਿਸ਼ਾਂ ਨੂੰ ਮਾਤ ਪਾਈ ਹੈ ਤੇ ਹੁਣ ਵੀ ਇਹਨਾਂ ਸਾਜ਼ਿਸ਼ਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

ਬਿਆਨ ਵਿਚ ਹੋਰ ਕਿਹਾ ਗਿਆ ਕਿ ਇਹ ਸਪਸ਼ਟ ਹੈ ਕਿ ਪੰਥ ਦੇ ਦੁਸ਼ਮਣ ਕਦੇ ਵੀ ਸਿੱਖ ਕੌਮ ’ਤੇ ਜਿੱਤ ਹਾਸਲ ਨਹੀਂ ਕਰ ਸਕਦੇ। ਇਸ ਲਈ ਉਹ ਹਮੇਸ਼ਾ ਅਜਿਹੀਆਂ ਸਾਜ਼ਿਸ਼ਾਂ ਨਾਲ ਕੌਮ ਨੁੰ ਕਮਜ਼ੋਰ ਕਰਨ ਦਾ ਯਤਨ ਕਰਦੇ ਰਹਿੰਦੇ ਹਨ।

ਜਿਵੇਂ ਬੀਤੇ ਸਮੇਂ ਵਿਚ ਅਕਾਲ ਪੁਰਖ ਤੇ ਮਹਾਨ ਗੁਰੂ ਸਾਹਿਬਾਨ ਦੀ ਰਹਿਮਤ ਤੇ ਗੁਰੂ ਪੰਥ ਦੇ ਆਸ਼ੀਰਵਾਦ ਨਾਲ ਇਹ ਸਾਜ਼ਿਸ਼ਾਂ ਹਮੇਸ਼ਾਂ ਫੇਲ੍ਹ ਕੀਤੀਆਂ ਜਾਂਦੀਆਂ ਰਹਿੰਦੀਆਂ, ਭਵਿੱਖ ਵਿਚ ਵੀ ਇਹ ਬੇਨਕਾਬ ਹੁੰਦੀਆਂ ਰਹਿਣਗੀਆਂ ਤੇ ਇਹਨਾਂ ਨੁੰ ਮਾਤ ਪੈਂਦੀ ਰਹੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...