Wednesday, April 24, 2024

ਵਾਹਿਗੁਰੂ

spot_img
spot_img

ਸਿਰਸਾ ਨੇ ਨਾ ਬਾਦਲ ਦਲ ਤੋਂ ਅਸਤੀਫ਼ਾ ਦਿੱਤਾ, ਨਾ ਪਾਰਟੀ ਨੇ ਕੱਢਿਆ; ਅਸਤੀਫ਼ਾ ਮਨਜ਼ੂਰ ਕਰਨ ਲਈ ਦਿੱਲੀ ਕਮੇਟੀ ਦਾ ਇਜਲਾਸ ਕਿਉਂ ਨਹੀ? – ਇੰਦਰ ਮੋਹਨ ਸਿੰਘ

- Advertisement -

ਯੈੱਸ ਪੰਜਾਬ
ਦਿੱਲੀ, 5 ਦਸੰਬਰ, 2021:
ਬੀਤੇ ਦਿਨੀ ਕਾਰਜਕਾਰੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਅਸਤੀਫਾ ਦੇਣ ਦੇ ਨਾਲ ਹੀ ਬੀ.ਜੇ.ਪੀ. ‘ਚ ਸ਼ਾਮਿਲ ਤੋਂ ਬਾਅਦ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ‘ਚ ਪੇਚੀਦਾ ਹਾਲਾਤ ਬਣੇ ਹੋਏ ਹਨ। ਇਸ ਸਬੰਧ ‘ਚ ਆਪਣੀ ਪ੍ਰਤਿਕਿਰਆ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਇੰਦਰ ਮੋਹਨ ਸਿੰਘ ਨੇ ਗੁਰੂਦੁਆਰਾ ਨਿਯਮਾਂ ਦਾ ਹਵਾਲਾ ਦਿੰਦਿਆ ਕਿਹਾ ਕਿ ਸ. ਸਿਰਸਾ ਦਾ ਅਸਤੀਫਾ ਮੰਜੂਰ ਕਰਨ ਲਈ ਕਮੇਟੀ ਦੇ ਜਨਰਲ ਸਕੱਤਰ ਵਲੋਂ ਜਨਰਲ ਹਾਉਸ ਦੀ ਮੀਟਿੰਗ ਬੁਲਾਣੀ ਲਾਜਮੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਨਵੇਂ ਕਾਰਜਕਾਰੀ ਬੋਰਡ ਬਣਨ ਤੱਕ ਸ. ਸਿਰਸਾ ਕਾਰਜਕਾਰੀ ਪ੍ਰਧਾਨ ਵਜੌਂ ਕੰਮ ਕਰਦੇ ਹਨ ਤਾਂ ਉਹ ਵੀ ਗੈਰ-ਕਾਨੂੰਨੀ ਹੋਵੇਗਾ ਕਿਉਂਕਿ ਇਕ ਸਿਆਸੀ ਪਾਰਟੀ ਦੇ ਨੇਤਾ ਵਜੋਂ ਉਹ ਧਾਰਮਿਕ ਸੰਸਥਾਂ ਦਾ ਕੰਮ ਕਿਵੇਂ ਦੇਖ ਸਕਦੇ ਹਨ।

ਦੱਸਣਯੋਗ ਹੈ ਕਿ ਬੀਤੇ ਦਿਨੀ ਸ. ਸਿਰਸਾ ਵਲੋਂ ਦਿੱਲੀ ਹਾਈ ਕੋਰਟ ‘ਚ ਇਕ ਅਰਜੀ ਦਾਖਿਲ ਕੀਤੀ ਗਈ ਹੈ ਜਿਸ ‘ਤੇ ਆਗਾਮੀ 9 ਦਿਸੰਬਰ ਨੂੰ ਸੁਣਵਾਈ ਹੋਣ ਦੀ ਆਸ ਹੈ, ਜਿਸ ‘ਚ ਅਦਾਲਤ ‘ਚ ਗੁਹਾਰ ਲਗਾਈ ਗਈ ਹੈ ਕਿ ਸ. ਸਿਰਸਾ ਵਲੋਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦੀ ਦਿੱਲੀ ਗੁਰਦੁਆਰਾ ਕਮੇਟੀ ‘ਚ ਮੈਂਬਰੀ ਦੀ ਦਾਵੇਦਾਰੀ ਦੇ ਮਾਮਲੇ ਨੂੰ ਲੰਬਿਤ ਰਖਦਿਆਂ ਦਿੱਲੀ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦਾ ਗਠਨ ਕਰਨ ਦੀ ਇਜਾਜਤ ਦਿੱਤੀ ਜਾਵੇ।

ਇਸ ਸਬੰਧ ‘ਚ ਸ. ਇੰਦਰ ਮੋਹਨ ਸਿੰਘ ਨੇ ਕਿਹਾ ਕਿ ਜਦਕਿ ਦਿੱਲੀ ਗੁਰੂਦੁਆਰਾ ਕਮੇਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਸ. ਸਿਰਸਾ ਨੂੰ ਆਪਣੀ ਮੈਂਬਰੀ ਦੀ ਦਾਵੇਦਾਰੀ ਨੂੰ ਤਿਆਗ ਕੇ ਇਹ ਪਟੀਸ਼ਨ ਵਾਪਿਸ ਲੈ ਲੈਣੀ ਚਾਹੀਦੀ ਸੀ।

ਸ. ਇੰਦਰ ਮੋਹਨ ਸਿੰਘ ਨੇ ਹੈਰਾਨਕੁੰਨ ਹੁੰਦਿੰਆ ਕਿਹਾ ਕਿ ਬੀ.ਜੇ.ਪੀ. ‘ਚ ਸ਼ਾਮਿਲ ਹੋਣ ਤੋਂ ਉਪਰੰਤ ਹੁਣ ਤੱਕ ਸ. ਸਿਰਸਾ ਨੇ ਨਾਂ ਤਾ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦਿੱਤਾ ਹੈ ‘ਤੇ ਨਾਂ ਹੀ ਉਨ੍ਹਾਂ ਨੂੰ ਬਾਦਲ ਧੜ੍ਹੇ ਵਲੌਂ ਪਾਰਟੀ ਚੋਂ ਕੱਢਿਆ ਗਿਆ ਹੈ।

ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਕੋਮੀ ‘ਤੇ ਦਿੱਲੀ ਇਕਾਈ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਰਮੀਤ ਸਿੰਘ ਕਾਲਕਾ ਨੂੰ ਆਪਣਾ ਪੱਖ ਜਨਤਕ ਕਰਨ ਲਈ ਕਿਹਾ ਹੈ ਕਿ ਇਕ ਬੰਦਾ ਇਕੋ ਸਮੇਂ ਦੋ ਪਾਰਟੀਆਂ ਦਾ ਨੇਤਾ ਕਿਵੇਂ ਹੋ ਸਕਦਾ ਹੈ ‘ਤੇ ਕੀ ਇਕ ਸਿਆਸੀ ਪਾਰਟੀ ਬੀ.ਜੇ.ਪੀ. ਦਾ ਨੇਤਾ ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਧਾਰਮਿਕ ਮਾਮਲਿਆਂ ‘ਚ ਕਾਰਜਕਾਰੀ ਪ੍ਰਧਾਨ ਵਜੋਂ ਕੰਮ ਕਰ ਸਕਦਾ ਹੈ ?

ਸ. ਇੰਦਰ ਮੋਹਨ ਸਿੰਘ ਨੇ ਦਸਿਆ ਕਿ ਕਾਨੂੰਨ ਮੁਤਾਬਿਕ ਸ. ਸਿਰਸਾ ਦਾ ਅਸਤੀਫਾ ਮੰਜੂਰ ਕਰਨ ਲਈ ਫੋਰੀ ਤੋਰ ‘ਤੇ ਦਿੱਲੀ ਗੁਰੂਦੁਆਰਾ ਕਮੇਟੀ ਦਾ ਜਨਰਲ ਇਜਲਾਸ ਸਦਣਾ ਚਾਹੀਦਾ ਹੈ ਜਿਸ ‘ਚ ਕੇਵਲ ਸਾਲ 2017 ‘ਚ ਚੁਣੇ ‘ਤੇ ਨਾਮਜਦ ਮੈਂਬਰ ਹੀ ਸ਼ਿਰਕਤ ਕਰ ਸਕਦੇ ਹਨ ਕਿਉਂਕਿ ਬੀਤੇ ਅਗਸਤ 2021 ‘ਚ ਹੋਈਆਂ ਦਿੱਲੀ ਗੁਰੁਦੁਆਰਾ ਚੋਣਾਂ ਤੋਂ ਉਪਰੰਤ ਹੁਣ ਤੱਕ ਨਵੇ ਜਨਰਲ ਹਾਉਸ ਦਾ ਗਠਨ ਨਹੀ ਹੋਇਆ ਹੈ। ਇਸ ਤੋਂ ਇਲਾਵਾ ਸ. ਸਿਰਸਾ ਪਿਛਲੇ ਜਨਰਲ ਹਾਉਸ ਦੇ ਮੈਂਬਰ ਵਜੋਂ ਹੀ ਕਮੇਟੀ ਦੇ ਪ੍ਰਧਾਨ ਬਣੇ ਸਨ, ਜਦਕਿ ਉਹ ਮੋਜੂਦਾ ਚੋਣਾਂ ਹਾਰ ਚੁੱਕੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...