Friday, March 29, 2024

ਵਾਹਿਗੁਰੂ

spot_img
spot_img

ਸਿਰਸਾ ਪਿੱਛੋਂ ਮਜੀਠੀਆ ਵੀ ਭਾਜਪਾ ’ਚ ਚਲੇ ਜਾਣ ਤਾਂ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੋਵੇਗੀ: ਰਾਜਾ ਵੜਿੰਗ

- Advertisement -

ਯੈੱਸ ਪੰਜਾਬ
ਖਰੜ/ਚੰਡੀਗੜ, 2 ਦਸੰਬਰ, 2021:
ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਪਿੱਛੋਂ ਅਕਾਲੀ ਦਲ ਦੀ ਭਾਜਪਾ ਨਾਲ ਸਾਂਝ ਦਾ ਪਰਦਾਫਾਸ਼ ਕਰਦਿਆਂ ਰਾਜਾ ਵੜਿੰਗ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਬਿਕਰਮ ਮਜੀਠੀਆ ਵੀ ਉਹੀ ਰਾਹ ਫੜਦਿਆਂ ਭਾਜਪਾ ਵਿਚ ਸ਼ਾਮਲ ਹੋ ਜਾਂਦੇ ਹਨ ਤਾਂ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੋਵੇਗੀ।

ਵੜਿੰਗ ਨੇ ਅਕਾਲੀ ਆਗੂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸੇ ਵੀ ਸਮੇਂ ਮਜੀਠੀਆ ਦੀ ਭਾਜਪਾ ਵਿੱਚ ਸ਼ਾਮਲ ਹੋਣ ਦੀ ਖਬਰ ਆ ਸਕਦੀ ਹੈ । ਸਿਰਸਾ ਦੀ ਬਰਖਾਸਤਗੀ ‘ਤੇ ਅਕਾਲੀਆਂ ਵਲੋਂ ਹੁਣ ਝੂਠੇ ਹੰਝੂ ਵਹਾਉਣਾ ਇੱਕ ਸ਼ਰਮਨਾਕ ਗੱਲ ਹੈ ਜਿਸ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ।

ਅੱਜ ਸਵੇਰੇ ਇੱਥੇ ਮਾਡਰਨ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਨੇ ‘ਆਪ’ ਦੇ ਢਕਵੰਜਾਂ ‘ਤੇ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਕਿਹਾ ਕਿ ਸਮੁੱਚੀ ਵਿਰੋਧੀ ਧਿਰ ਬੁਰੀ ਤਰਾਂ ਬੁਖ਼ਲਾਈ ਹੋਈ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ‘ਤੇ ਨਿਸ਼ਾਨਾ ਸਾਧਦੇ ਹੋਏ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਿਸੋਦੀਆ ਵਰਗੇ ਆਗੂ ਸਕੂਲ ‘ਚ ਟਾਇਲਟ ਦਾ ਨਿਰੀਖਣ ਕਰਨ ਜਹੇ ਦਿਖਾਵੇ ਕਰਨ ਲਈ ਮਜਬੂਰ ਹਨ।

ਵੜਿੰਗ ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ ਪਾਟੋ-ਧਾੜ ਹੋ ਗਿਆ ਹੈ ਅਤੇ ਤੁਸੀਂ ਦੇਖੋਗੇ ਕਿ ਉਹ ਵੀ ਪੰਜਾਬ ਵਿੱਚ ਕੇਜਰੀਵਾਲ ਦੇ ਝਾੜੂ ਵਾਂਗ ਖਿੱਲਰ ਜਾਵੇਗਾ।’’

ਲੋਕਾਂ ਨੂੰ 2022 ਵਿੱਚ ਪੰਜਾਬ ਦੀ ਸੇਵਾ ਕਰਦੇ ਰਹਿਣ ਲਈ ਕਾਂਗਰਸ ਨੂੰ ਮੁੜ ਸੱਤਾ ਸੌਂਪਣ ਦੀ ਅਪੀਲ ਕਰਦਿਆਂ ਵੜਿੰਗ ਨੇ ਕਿਹਾ ਕਿ ਪੂਰੀ ਦੁਨੀਆ ਸਾਡੇ ਮੁੱਖ ਮੰਤਰੀ ਦੇ ਦੋ ਮਹੀਨਿਆਂ ਵਿੱਚ ਕੀਤੇ ਕੰਮਾਂ ਦਾ ਜ਼ਿਕਰ ਕਰ ਰਹੀ ਹੈ ,ਪਰ ਸਾਰੀਆਂ ਵਿਰੋਧੀ ਪਾਰਟੀਆਂ ਚਿੰਤਤ ਹਨ ਕਿਉਂਕਿ ਚਰਨਜੀਤ ਸਿੰਘ ਚੰਨੀ ਨੇ ਉਨਾਂ ਕੋਲ ਕਾਂਗਰਸ ਵਿਰੋਧ ਕਰਨ ਲਈ ਕੋਈ ਵੀ ਮੁੱਦਾ ਬਾਕੀ ਨਹੀਂ ਛੱਡਿਆ।

ਉਨਾਂ ਕਿਹਾ ਕਿ ਆਮ ਆਦਮੀ ਲਈ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿੱਚ ਕਟੌਤੀ ਹੋਵੇ ਜਾਂ ਬਿਜਲੀ ਦੇ ਖਰਚੇ ਘਟਾਉਣ ਅਤੇ ਪੀਪੀਏਜ਼ ‘ਤੇ ਸਖਤ ਕਾਰਵਾਈ ਹੋਵੇ, ਮੁੱਖ ਮੰਤਰੀ ਨੇ ਸਾਰੇ ਪੰਜਾਬੀਆਂ ਨੂੰ ਰਾਹਤ ਦੇਣ ਦਾ ਸੰਕਲਪ ਪੇਸ਼ ਕੀਤਾ ਹੈ।

ਉਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਨੇ ਬਾਦਲਾਂ ਵਰਗੇ ਟੈਕਸ ਅਪਰਾਧੀਆਂ ਨੂੰ ਕਾਬੂ ਕਰਨ ਦੀ ਖੁੱਲ ਦਿੱਤੀ ਹੈ ਤਾਂ ਜੋ ਸੂਬਾ ਸਰਕਾਰ ਦੇ ਮਾਲੀਏ ਵਿੱਚ ਵਾਧੇ ਨੂੰ ਯਕੀਨੀ ਬਣਾਇਆ ਜਾ ਸਕੇ। ਮੰਤਰੀ ਨੇ ਕਿਹਾ ਕਿ ਉਨਾਂ ਦਾ ਉਦੇਸ਼ ਵਿਭਾਗ ਦੇ ਪ੍ਰਤੀ ਦਿਨ ਮਾਲੀਏ ਨੂੰ 1.05 ਕਰੋੜ ਤੋਂ ਵਧਾ ਕੇ 1.50 ਕਰੋੜ(ਪ੍ਰਤੀ ਦਿਨ) ਕਰਨਾ ਹੈ।

ਸ੍ਰੀ ਵੜਿੰਗ ਨੇ ਕਿਹਾ ਕਿ ਵਿਭਾਗ ਨੇ ਬਾਦਲਾਂ ਦੀ 70 ਬੱਸਾਂ ਸਮੇਤ 400 ਬੱਸਾਂ ਨੂੰ ਜ਼ਬਤ ਕੀਤਾ ਹੈ, ਜਿਨਾਂ ਨੇ ਰਾਜ ਨੂੰ ਬੁਰੀ ਤਰਾਂ ਲੁੱਟਿਆ ਹੈ। ਉਨਾਂ ਕਿਹਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...