Wednesday, April 24, 2024

ਵਾਹਿਗੁਰੂ

spot_img
spot_img

ਸਿਰਫ਼ ਸੱਤਾ ਦੀ ਖ਼ਾਤਰ ਲੜ ਰਹੀ ਹੈ ਕਾਂਗਰਸ, ਉਸ ਨੂੰ ਲੋਕਾਂ ਦੀ ਨਹੀਂ ਬਿਲਕੁਲ ਵੀ ਪ੍ਰਵਾਹ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ, 28 ਫਰਵਰੀ 2021:
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਆਪਣੀ ਪਾਰਟੀ ਦੇ ਲਗਾਤਾਰ ਕਮਜ਼ੋਰ ਹੋਣ ਦੇ ਦਾਅਵੇ ਅਤੇ ਕਾਂਗਰਸ ਦੇ ਕੁੱਝ ਵਿਧਾਇਕਾਂ ਵੱਲੋਂ ਪੰਜਾਬ ਵਿੱਚ ਕਾਂਗਰਸ ਸਰਕਾਰ ਦੀ ਕਾਰਜ਼ ਪ੍ਰਣਾਲੀ ਉੱਤੇ ਸਵਾਲ ਚੁੱਕਣ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮੌਜੂਦਾ ਹਾਲਤ ਨੇ ਕਾਂਗਰਸ ਦੀ ਅਸਲੀਅਤ ਨੂੰ ਜਨਤਾ ਦੇ ਦਰਬਾਰ ਵਿਚ ਜਨਤਕ ਕਰ ਦਿੱਤਾ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਸਦ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਸਿਰਫ਼ ਸੱਤਾ ਲਈ ਹੀ ਲੜ ਰਹੀ ਹੈ ਅਤੇ ਕਾਂਗਰਸੀ ਆਗੂਆਂ ਨੂੰ ਲੋਕਾਂ ਦੀ ਬਿਲਕੁਲ ਵੀ ਪ੍ਰਵਾਹ ਨਹੀਂ ਹੈ।

ਪੰਜਾਬ ਦੇ ਕਾਂਗਰਸੀ ਆਗੂਆਂ ਤੋਂ ਬਾਅਦ ਹੁਣ ਰਾਸ਼ਟਰੀ ਪੱਧਰ ਦੇ ਕਾਂਗਰਸੀ ਆਗੂਆਂ ਨੇ ਵੀ ਪਾਰਟੀ ਹਾਈਕਮਾਨ ਦੇ ਖ਼ਿਲਾਫ਼ ਵਿਰੋਧ ਜ਼ਾਹਿਰ ਕੀਤਾ ਹੈ, ਜਿਸ ਨਾਲ ਪਤਾ ਚੱਲਦਾ ਹੈ ਕਿ ਕਾਂਗਰਸ ਇੱਕ ਝੂਠੀ ਪਾਰਟੀ ਹੈ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰਨ ਵਿੱਚ ਅਸਮਰਥ ਹੈ ।

ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਮੁੱਖ ਮੰਤਰੀ ਦੇ ਚਿਹਰੇ ਲਈ ਪਿਛਲੇ ਕਈ ਦਿਨਾਂ ਤੋਂ ਆਪਸ ਵਿੱਚ ਲੜ ਰਹੀ ਹੈ। ਇੱਕ ਪਾਸੇ ਕਾਂਗਰਸ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ 2022 ਦੇ ਚੋਣ ਵਿੱਚ ਕਾਂਗਰਸ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੋਵੇਗਾ।

ਦੂਜੇ ਪਾਸੇ ਉਨਾਂ ਦੇ ਵਿਰੋਧੀ ਗੁਟ ਦੇ ਆਗੂ ਕਹਿ ਰਹੇ ਹਨ ਕਿ ਪਾਰਟੀ ਆਲਾਕਮਾਨ ਮੁੱਖ ਮੰਤਰੀ ਦਾ ਚਿਹਰਾ ਤੈਅ ਕਰੇਗੀ। ਕਾਂਗਰਸ ਪਾਰਟੀ ਆਪਸੀ ਲੜਾਈ ਵਿੱਚ ਉਲਝੀ ਹੋਈ ਹੈ। ਉਨਾਂ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਹੈ ਅਤੇ ਉਹ ਸਿਰਫ਼ ਸੱਤਾ ਲਈ ਹੀ ਲੜ ਰਹੇ ਹਨ। ਇਹ ਲੜਾਈ ਪੰਜਾਬ ਦੇ ਲੋਕਾਂ ਲਈ ਬਹੁਤ ਘਾਤਕ ਹੈ ।

ਉਨਾਂ ਨੇ ਕਿਹਾ ਕਿ ਕਾਂਗਰਸ ਜਿੰਨਾ ਸਮਾਂ ਆਪਸ ਵਿੱਚ ਮੁੱਖ ਮੰਤਰੀ ਦੇ ਚਿਹਰੇ ਲਈ ਲੜ ਰਹੀ ਹੈ, ਜੇਕਰ ਉਹ ਇਸ ਸਮੇਂ ਨੂੰ ਲੋਕਾਂ ਦੀ ਭਲਾਈ ਲਈ ਕੰਮ ਕਰਨ ਅਤੇ ਪੰਜਾਬ ਦੇ ਵਿਕਾਸ ਕਰਨ ਵਿਚ ਲਗਾਉਂਦੀ ਤਾਂ ਪੰਜਾਬ ਅੱਜ ਤਰੱਕੀ ਦੇ ਰਾਹ ‘ਤੇ ਹੁੰਦਾ। ਪਿਛਲੇ ਚਾਰ ਸਾਲਾਂ ਵਿੱਚ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਆਪਣੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ। ਕੈਪਟਨ ਅਤੇ ਉਨਾਂ ਦੇ ਕਾਂਗਰਸੀ ਆਗੂਆਂ ਨੇ ਲੋਕਾਂ ਦੀਆਂ ਉਮੀਦਾਂ ਨਾਲ ਖਿਲਵਾੜ ਕੀਤਾ ਹੈ, ਜਿਸ ਕਾਰਨ ਜਨਤਾ ਵਿੱਚ ਉਨਾਂ ਦੇ ਖ਼ਿਲਾਫ਼ ਕਾਫ਼ੀ ਗ਼ੁੱਸਾ ਹੈ ।

ਮਾਨ ਨੇ ਕਿਹਾ, ਕਾਂਗਰਸ ਆਗੂਆਂ ਅਤੇ ਉਨਾਂ ਦੇ ਵਿਧਾਇਕਾਂ ਦੀ ਆਪਸੀ ਲੜਾਈ ਕਾਂਗਰਸ ਪਾਰਟੀ ਦੀ ਚਾਰ ਸਾਲ ਦੇ ਸਮੇਂ ਦੌਰਾਨ ਹਰ ਫ਼ਰੰਟ ‘ਤੇ ਫ਼ੇਲ ਹੋਣ ਦਾ ਪ੍ਰਮਾਣ ਹੈ।

ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਕਾਂਗਰਸ ਵਿਧਾਇਕ ਪ੍ਰਗਟ ਸਿੰਘ ਨੇ ਆਪਣੀ ਸਰਕਾਰ ਉੱਤੇ ਚੁੱਕੇ ਗਏ ਸਵਾਲ ਨੇ ਵੀ ਕੈਪਟਨ ਸਰਕਾਰ ਦੀ ਜਨਤਾ ਦੀਆਂ ਉਮੀਦਾਂ ਉੱਤੇ ਖਰਾ ਨਹੀਂ ਉੱਤਰਨ ਅਤੇ ਸੂਬੇ ਦੀ ਸੱਤਾ ਵਿੱਚ ਆਪਣੇ ਚਾਰ ਸਾਲ ਦੇ ਦੌਰਾਨ ਕੁੱਝ ਵੀ ਨਹੀਂ ਕਰਨ ਦੀ ਅਸਫਲਤਾ ਨੂੰ ਸਾਬਤ ਕੀਤਾ ਹੈ। ਅੱਜ ਪੰਜਾਬ ਦੇ ਹਰ ਵਰਗ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਰਤੀ ਜਾ ਰਹੀ ਲਾਪਰਵਾਹੀ ਕਾਰਨ ਕਾਫ਼ੀ ਤਕਲੀਫ਼ਾਂ ਵਿਚੋਂ ਦੀ ਗੁਜ਼ਰਨਾ ਪੈ ਰਿਹਾ ਹੈ।

ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਮਾਫ਼ੀਆ ਰਾਜ ਨੂੰ ਖ਼ਤਮ ਕਰਨ, ਕਿਸਾਨਾਂ ਦੇ ਕਰਜ਼ੇ ਮਾਫ਼ ਕਰਨ, ਚਾਰ ਹਫ਼ਤੇ ਵਿੱਚ ਪੰਜਾਬ ਵਿਚੋਂ ਨਸ਼ੇ ਨੂੰ ਖ਼ਤਮ ਕਰਨ, ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਅਤੇ ਹੋਰ ਵੱਡੇ ਵਾਅਦੇ ਕੀਤੇ ਸਨ, ਪਰੰਤੂ ਅਫ਼ਸੋਸ ਜਿਵੇਂ ਹੀ ਕੈਪਟਨ ਸੱਤਾ ਵਿੱਚ ਆਏ, ਸਭ ਕੁੱਝ ਭੁੱਲ ਗਏ। ਉਨਾਂ ਨੇ ਲੋਕਾਂ ਨੂੰ ਧੋਖਾ ਦਿੱਤਾ।

ਉਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਚਾਰ ਸਾਲ ਵਿੱਚੋਂ ਇੱਕ ਦਿਨ ਵੀ ਪੰਜਾਬ ਦੀ ਜਨਤਾ ਵਿਚ ਨਹੀਂ ਗਏ। ਉਹ ਆਪਣੇ ਸ਼ਾਹੀ ਫਾਰਮ ਹਾਊਸ ਵਿੱਚ ਆਪਣੇ ਦੋਸਤਾਂ ਨਾਲ ਹੀ ਰੁੱਝੇ ਰਹੇ।

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਅਤੇ ਜਨਤਾ ਦੇ ਦਰਬਾਰ ਵਿੱਚ ਕੈਪਟਨ ਸਰਕਾਰ ਦੇ ਇਸ ਮਾੜੇ ਪ੍ਰਦਰਸ਼ਨ ਨੂੰ ਚੰਗੀ ਤਰਾਂ ਜਨਤਕ ਕਰੇਗੀ। ਉਨਾਂ ਨੇ ਕਿਹਾ ਕਿ ਜਿਸ ਤਰਾਂ ਦੇਸ਼ ਦੇ ਹੋਰ ਸੂਬਿਆਂ ਵਿੱਚ ਕਾਂਗਰਸ ਦਾ ਸਫ਼ਾਇਆ ਹੋ ਗਿਆ ਹੈ, ਉਸੀ ਤਰਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਪੰਜਾਬ ਵਿਚੋਂ ਵੀ ਕਾਂਗਰਸ ਦਾ ਸਫ਼ਾਇਆ ਹੋ ਜਾਵੇਗਾ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...