Friday, March 29, 2024

ਵਾਹਿਗੁਰੂ

spot_img
spot_img

ਸਿਵਲ ਹਸਪਤਾਲ ਬਚਾਓ ਕਮੇਟੀ ਦੇ ਵਫਦ ਵੱਲੋਂ ਸਿਹਤ ਮੰਤਰੀ ਨਾਲ ਮੁਲਾਕਾਤ; ਜੌੜਾਮਾਜਰਾ ਨੇ ਸਮੱਸਿਆਵਾਂ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ

- Advertisement -

ਬਰਨਾਲਾ, 16 ਅਗਸਤ, 2022 (ਦਲਜੀਤ ਕੌਰ ਭਵਾਨੀਗੜ੍ਹ )
ਸਿਵਲ ਹਸਪਤਾਲ ਬਚਾਓ ਕਮੇਟੀ ਦਾ ਵਫਦ ਸਿਵਲ ਹਸਪਤਾਲ ਬਰਨਾਲਾ ਨੂੰ ਮੌਜੂਦਾ ਸਥਾਨ ਤੇ ਹੀ ਅਪਗ੍ਰੇਡ ਕਰਕੇ 200 ਬੈੱਡ ਦਾ ਜਿਲ੍ਹਾ ਹਸਪਤਾਲ ਬਨਾਉਣ ਅਤੇ ਬਰਨਾਲਾ ਜਿਲ੍ਹੇ ਦੇ ਵਸਨੀਕਾਂ ਨੂੰ ਸਿਹਤ ਸਬੰਧੀ ਦਰਪੇਸ਼ ਮੁਸ਼ਕਲਾਂ ਸਬੰਧੀ ਝੰਡਾ ਝੁਲਾਉਣ ਲਈ ਪੁੱਜੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਰੈਸਟ ਹਾਊਸ ਬਰਨਾਲਾ ਵਿਖੇ ਮੁਲਾਕਾਤ ਕੀਤੀ ਗਈ।

ਇਸ ਮੁਲਾਕਾਤ ਦੌਰਾਨ ਵਿਚਾਰੇ ਗਏ ਮਸਲਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਆਗੂ ਨਰਾਇਣ ਦੱਤ ਨੇ ਦੱਸਿਆ ਸਿਵਲ ਹਸਪਤਾਲ ਬਚਾਓ ਕਮੇਟੀ ਨੇ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਕਮੇਟੀ ਕਈ ਸਾਲ ਤੋਂ ਲਗਾਤਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਸੰਘਰਸ਼ ਕਰ ਰਹੀ ਹੈ।

ਅੱਜ ਵੀ ਵਫਦ ਨੇ ਸਿਵਲ ਹਸਪਤਾਲ ਬਰਨਾਲਾ ਨੂੰ ਜਿਲ੍ਹਾ ਹਸਪਤਾਲ ਵਜੋਂ ਇਸੇ ਹੀ ਥਾਂ ਉੱਪਰ ਬਹੁਮੰਜਿਲਾ ਇਮਾਰਤ ਬਣਾਕੇ 200 ਬੈੱਡਾਂ ਦੇ ਸੁਪਰਸਪੈਸ਼ਲਿਟੀ ਹਸਪਤਾਲ ਵਜੋਂ ਅਪਗ੍ਰੇਡ ਕਰਨ, ਮਰੀਜਾਂ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਹਸਪਤਾਲ ਬਰਨਾਲਾ ਵਿੱਚ ਆਈ.ਸੀ.ਯੂ ਵਾਰਡ ਦੀ ਉਸਾਰੀ ਕਰਨ,ਆਈ.ਸੀ.ਯੂ ਵਾਰਡ ਲਈ ਲੋੜੀਂਡੇ ਡਾਕਟਰਾਂ ਅਤੇ ਪੈਰਾ ਮੈਡੀਕਲ ਦੀ ਵੱਖਰੀ ਤੈਨਾਤੀ ਕਰਨ, ਅਲਟਰਾਸਾਊਂਡ ਮਸ਼ੀਨ 24 ਘੰਟੇ ਚਾਲੂੂ ਰੱਖਣ, ਸੀ.ਟੀ.ਸਕੈਨ ਅਤੇ ਐਮ.ਆਰ.ਆਈ ਦੀ ਸਹੂਲਤ ਸਿਵਲ ਹਸਪਤਾਲ ਵਿੱਚ ਪ੍ਰਦਾਨ ਕਰਨ, ਲੋੜੀਂਦੀਆਂ ਦਵਾਈਆਂ ਦਾ ਪੂਰਾ ਪ੍ਰਬੰਧ ਕਰਨ, ਭਦੌੜ, ਚੰਨਣਵਾਲ, ਮਹਿਲਕਲਾਂ ਵਿਖੇ ਸਪੈਸ਼ਲਿਸਟ ਡਾਕਟਰਾਂ, ਖਾਲੀ ਪਈਆਂ ਮੈਡੀਕਲ ਅਫਸਰਾਂ ਅਤੇ ਮੈਡੀਕਲ ਅਮਲੇ ਦੀਆਂ ਪੋਸਟਾਂ ਭਰਨ, ਲੈਬਾਰਟਰੀ ਤਕਨੀਸ਼ਨਾਂ ਅਤੇ ਨਰਸਿੰਗ ਸਟਾਫ ਦੀਆਂ ਖਾਲੀ ਅਸਾਮੀਆਂ ਤੁਰੰਤ ਪੁਰ ਕਰਨ, ਐੱਨ.ਐੱਚ.ਐੱਮ ਅਧੀਨ ਸਾਲਾਂ ਬੱਧੀ ਸਮੇਂ ਤੋਂ ਕੰਮ ਕਰਦੇ ਅਮਲੇ ਨੂੰ ਰੈਗੂਲਰ ਕਰਨ, ਠੇਕੇਦਾਰੀ ਪ੍ਰਬੰਧ ਅਧੀਨ ਕੰਮ ਕਰਦੇ ਅਮਲੇ ਨੂੰ ਪੱਕਾ ਕਰਨ, ਕਰੋਨਾ ਵਾਇਰਸ ਦਾ ਇਲਾਜ ਕਰਨ ਲਈ ਰੈਗੂਲਰ ਅਧਾਰ ਤੇ ਡਾਕਟਰਾਂ ਸਮੇਤ ਵੱਖਰਾ ਅਮਲਾ ਤਾਇਨਾਤ ਕਰਨ ਦੀਆਂ ਬੁਨਿਆਦੀ ਮੰਗਾਂ ਪੂਰੀਆਂ ਕਰਨ ਦੀ ਜੋਰਦਾਰ ਮੰਗ ਕੀਤੀ।

ਉਨ੍ਹਾਂ ਦੱਸਿਆ ਕਿ ਮੰਤਰੀ ਨੇ ਮੰਨਿਆ ਕਿ ਇਹ ਧਿਆਨ ਵਿੱਚ ਲਿਆਂਦੀਆਂ ਗਈਆਂ ਸਮੱਸਿਆਵਾਂ ਜਾਇਜ਼ ਹਨ ਅਤੇ ਪੰਜਾਬ ਸਰਕਾਰ ਵੱਲੋਂ ਪੂਰਾ ਕਰਨ ਦਾ ਵਾਅਦਾ ਵੀ ਕੀਤਾ।

ਵਫਦ ਵਿੱਚ ਡਾ. ਰਾਜਿੰਦਰ ਪਾਲ, ਸੋਹਣ ਸਿੰਘ ਮਾਝੀ, ਮੇਲਾ ਸਿੰਘ ਕੱਟੂ, ਗੁਰਮੀਤ ਸੁਖਪੁਰਾ, ਰਾਜੀਵ ਕੁਮਾਰ, ਇੰਦਰਪਾਲ ਸਿੰਘ, ਗੁਰਚਰਨ ਸਿੰਘ, ਡਾ. ਸੁਖਵਿੰਦਰ ਸਿੰਘ, ਅਨਿਲ ਕੁਮਾਰ ਅਤੇ ਦਰਸ਼ਨ ਚੀਮਾ ਆਦਿ ਆਗੂਆਂ ਕਿਹਾ ਕਿ ਭਾਵੇਂ ਸਿਹਤ ਮੰਤਰੀ ਨੇ ਸਿਹਤ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿਵਾਇਆ ਹੈ, ਪਰ ਅਸੀਂ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਦਿਵਾਉਣ ਲਈ ਸੰਘਰਸ਼ ਜਾਰੀ ਰੱਖਾਂਗੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...