Sunday, May 26, 2024

ਵਾਹਿਗੁਰੂ

spot_img
spot_img

ਸਿਹਤ ਕਰਮਚਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ: ਓ.ਪੀ. ਸੋਨੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 22 ਨਵੰਬਰ, 2021 –
ਪੰਜਾਬ ਰਾਜ ਦੇ ਸਿਹਤ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ਦੇ ਨਿਪਟਾਰੇ ਲਈ ਉਪ ਮੁੱਖ ਮੰਤਰੀ ਓ.ਪੀ.ਸੋਨੀ ਜੋ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਇੰਚਾਰਜ ਮੰਤਰੀ ਵੀ ਹਨ, ਨੇ ਅੱਜ ਇਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਇਕ ਵਿਸ਼ੇਸ਼ ਮੀਟਿੰਗ ਕੀਤੀ।

ਮੀਟਿੰਗ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਸੋਨੀ ਨੇ ਦੱਸਿਆ ਕਿ ਉਹਨਾਂ ਵੱਲੋਂ ਅੱਜ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮਿਲ ਕੇ ਮੁਲਾਜ਼ਮ ਯੂਨੀਅਨਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਅਤੇ ਉਨ੍ਹਾਂ ਮੰਗਾਂ ਦੀ ਪੂਰਤੀ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵੀ ਰਣਨੀਤੀ ਬਣਾਈ ਗਈ ।

ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਮਿਤੀ 23 ਨਵੰਬਰ 2021 ਨੂੰ ਦੁਪਹਿਰ 12 ਵਜੇ ਇੱਕ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਯੂਨੀਅਨ ਦੇ ਨੁਮਾਇੰਦਿਆਂ ਨੂੰ ਵੀ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਵਿੱਤ ਵਿਭਾਗ ਦੇ ਸਕੱਤਰ ਨੂੰ ਵੀ ਇਸ ਅਹਿਮ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਹਦਾਇਤ ਕੀਤੀ ਗਈ ਹੈ, ਤਾਂ ਜੋ ਮੰਗਾਂ ਦੀ ਪੂਰਤੀ ਵਿੱਚ ਕਿਸੇ ਵੀ ਵਿੱਤੀ ਰੁਕਾਵਟ ਨੂੰ ਬਿਨਾਂ ਕਿਸੇ ਦੇਰੀ ਦੇ ਮੌਕੇ ’ਤੇ ਹੀ ਹੱਲ ਕੀਤਾ ਜਾ ਸਕੇ।

ਸ਼੍ਰੀ ਸੋਨੀ ਨੇ ਕਿਹਾ ਕਿ ਉਹ ਕਰਮਚਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨਾ ਚਾਹੁੰਦੇ ਹਨ ਤਾਂ ਜੋ ਕਰਮਚਾਰੀ ਆਪਣੀ ਡਿਊਟੀ ਕੁਸ਼ਲਤਾ ਨਾਲ ਨਿਭਾਉਣ। ਉਨ੍ਹਾਂ ਧਰਨਾਕਾਰੀ ਮੁਲਾਜ਼ਮ ਯੂਨੀਅਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੰਮ ’ਤੇ ਪਰਤਣ ਕਿਉਂਕਿ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ।

ਅੱਜ ਦੀ ਮੀਟਿੰਗ ਵਿੱਚ ਐਮ.ਡੀ. ਪੀਐਚਐਸਸੀ ਭੁਪਿੰਦਰ ਸਿੰਘ, ਐਮ.ਡੀ. ਐਨਐਚਐਮ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਅੰਦੇਸ਼, ਡਾਇਰੈਕਟਰ ਸਿਹਤ ਸੇਵਾਵਾਂ ਡਾ.ਓ.ਪੀ.ਗੋਜਰਾ ਹਾਜ਼ਰ ਹੋਏ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

ਯੈੱਸ ਪੰਜਾਬ ਅੰਮ੍ਰਿਤਸਰ, 26 ਮਈ, 2024 ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ...

ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 26 ਮਈ ਤੋਂ 6 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ

ਯੈੱਸ ਪੰਜਾਬ ਅੰਮ੍ਰਿਤਸਰ, 25 ਮਈ, 2024 ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,097FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...