Friday, March 29, 2024

ਵਾਹਿਗੁਰੂ

spot_img
spot_img

ਸਿਹਤ ਕੇਂਦਰਾਂ ਦੇ ਸੰਚਾਲਨ ਵਿੱਚ ਪੰਜਾਬ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ: ਬਲਬੀਰ ਸਿੰਘ ਸਿੱਧੂ

- Advertisement -

ਚੰਡੀਗੜ੍ਹ, 13 ਅਗਸਤ, 2020 –
ਭਾਰਤ ਸਰਕਾਰ ਵਲੋਂ ਜਾਰੀ ਸੂਬਿਆਂ ਦੀ ਤਾਜ਼ਾ ਦਰਜਾਬੰਦੀ ਦੇ ਅਨੁਸਾਰ ਪੰਜਾਬ ਨੇ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦੇ ਸੰਚਾਲਨ ਵਿੱਚ ਪਹਿਲਾ ਦਰਜਾ ਹਾਸਲ ਕੀਤਾ ਹੈ। ਇਹ ਯੋਜਨਾ ਸੂਬੇ ਵਿੱਚ ਸਾਲ 2019 ਵਿੱਚ ਸ਼ੁਰੂ ਕੀਤੀ ਗਈ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲੋਕਾਂ ਦੀਆਂ ਗਤੀਵਿਧੀਆਂ ‘ਤੇ ਲਗਾਈਆਂ ਗਈਆਂ ਪਾਬੰਦੀਆਂ ਦੇ ਬਾਵਜੂਦ, ਪਿਛਲੇ ਪੰਜ ਮਹੀਨਿਆਂ ਵਿੱਚ ਸੂਬੇ ਭਰ ਦੇ ਸਿਹਤ ਕੇਂਦਰਾਂ ਵਿੱਚ 28.1 ਲੱਖ ਮਰੀਜ਼ ਪਹੁੰਚੇ। ਇਨ੍ਹਾਂ ਕੇਂਦਰਾਂ ਵਿਖੇ ਓਪੀਡੀ ਸੇਵਾਵਾਂ, ਆਰਸੀਐਚ ਸੇਵਾਵਾਂ, ਸੰਕਰਮਿਤ ਅਤੇ ਗੈਰ-ਸੰਕਰਮਿਤ ਰੋਗਾਂ ਦੀ ਰੋਕਥਾਮ ਅਤੇ ਇਲਾਜ ਸੰਬੰਧੀ ਕਲੀਨਿਕਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਹ ਸੇਵਾਵਾਂ ਸਿਹਤ ਕੇਂਦਰਾਂ ਵਿਖੇ ਕਮਿਊਨਿਟੀ ਹੈਲਥ ਅਫ਼ਸਰ (ਸੀਐਚਓ) ਸਮੇਤ ਮਲਟੀ-ਪਰਪਜ਼ ਕਰਮਚਾਰੀ (ਪੁਰਸ਼ ਅਤੇ ਮਹਿਲਾ) ਅਤੇ ਆਸ਼ਾ ਵਲੋਂ ਦਿੱਤੀਆਂ ਜਾਂਦੀਆਂ ਹਨ। ਇਨ੍ਹਾਂ ਕੇਂਦਰਾਂ ਵਿਖੇ ਮੁਫ਼ਤ 27 ਜ਼ਰੂਰੀ ਦਵਾਈਆਂ ਅਤੇ 6 ਡਾਇਗਨੋਸਟਿਕ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਜਲਦ ਹੀ ਸਿਹਤ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਜਾਵੇਗਾ, ਕਿਉਂਕਿ ਸੂਬਾ ਸਰਕਾਰ ਨੇ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲੋਕ ਪੱਖੀ ਪਹਿਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਸਮੇਂ ਰਾਜ ਭਰ ਵਿੱਚ 2042 ਸਿਹਤ ਕੇਂਦਰ ਕਾਰਜਸ਼ੀਲ ਹਨ। ਇਹਨਾਂ ਕੇਂਦਰਾਂ ਵਿੱਚ ਕੁੱਲ 1600 ਕਮਿਊਨਿਟੀ ਸਿਹਤ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਅਤੇ ਇਸ ਸਾਲ ਦੇ ਅੰਤ ਤੱਕ ਬ੍ਰਿਜ ਕੋਰਸ ਦੇ ਮੁਕੰਮਲ ਹੋਣ ਤੋਂ ਬਾਅਦ 823 ਹੋਰ ਉਮੀਦਵਾਰ ਕਮਿਊਨਿਟੀ ਸਿਹਤ ਅਧਿਕਾਰੀ ਵਜੋਂ ਨਿਯੁਕਤ ਕੀਤੇ ਜਾਣਗੇ। ਸੂਬੇ ਦੇ ਪੇਂਡੂ ਖੇਤਰਾਂ ਵਿਚ ਜ਼ਰੂਰੀ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਅਪਗ੍ਰੇਡ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ, ਪਿਛਲੇ ਪੰਜ ਮਹੀਨਿਆਂ ਵਿੱਚ, 6.8 ਲੱਖ ਮਰੀਜ਼ਾਂ ਦੀ ਹਾਈਪਰਟੈਨਸ਼ਨ ਲਈ, 4 ਲੱਖ ਮਰੀਜ਼ਾਂ ਦੀ ਸ਼ੂਗਰ ਲਈ ਅਤੇ 6 ਲੱਖ ਮਰੀਜ਼ਾਂ ਦੀ ਮੂੰਹ, ਛਾਤੀ ਜਾਂ ਬੱਚੇਦਾਨੀ ਦੇ ਕੈਂਸਰ ਲਈ ਸਿਹਤ ਕੇਂਦਰਾਂ ਵਿਖੇ ਜਾਂਚ ਕੀਤੀ ਗਈ। ਕੋਵਿਡ -19 ਕਰਕੇ ਦਰਪੇਸ਼ ਚੁਣੌਤੀਆਂ ਦੇ ਬਾਵਜੂਦ, ਸਿਹਤ ਕੇਂਦਰਾਂ ਵਿਖੇ ਹਾਈਪਰਟੈਨਸ਼ਨ ਦੇ ਤਕਰੀਬਨ 2.4 ਲੱਖ ਮਰੀਜ਼ਾਂ ਅਤੇ ਸ਼ੂਗਰ ਦੇ 1.4 ਲੱਖ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ ਗਈਆਂ ਹਨ।

ਸਿਹਤ ਕੇਂਦਰਾਂ ਦੀਆਂ ਟੀਮਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਸਿਹਤ ਕੇਂਦਰਾਂ ਦੇ ਸਟਾਫ਼ ਵੱਲੋਂ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਵੀ ਲਏ ਜਾ ਰਹੇ ਹਨ।

ਜਿਨ੍ਹਾਂ ਵਿਅਕਤੀਆਂ ਨੂੰ ਘਰਾਂ ਵਿਚ ਸਵੈ-ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ, ਸਿਹਤ ਕੇਂਦਰ ਦੀਆਂ ਟੀਮਾਂ ਵੱਲੋਂ ਲੱਛਣਾਂ ਦਾ ਪਤਾ ਲਗਾਉਣ ਅਤੇ ਇਹ ਵੇਖਣ ਲਈ ਕਿ ਲੋਕ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰ ਰਹੇ ਹਨ, ਨਿਯਮਿਤ ਤੌਰ ‘ਤੇ ਉਨ੍ਹਾਂ ਦੇ ਘਰਾਂ ਦਾ ਦੌਰਾ ਕੀਤਾ ਜਾਂਦਾ ਹੈ। ਸਿਹਤ ਟੀਮਾਂ ਕੋਲ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਟਰੇਸਿੰਗ ਦਾ ਜਿੰਮਾ ਵੀ ਹੈ।

ਸਿਹਤ ਕੇਂਦਰ ਦੇ ਸਟੇਟ ਪ੍ਰੋਗਰਾਮ ਅਫ਼ਸਰ ਡਾ. ਅਰੀਤ ਕੌਰ ਨੇ ਦੱਸਿਆ ਕਿ ਮਾਰਚ 2020 ਤੋਂ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿਚ ਟੈਲੀਮੇਡਿਸਨ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸੈਕਟਰ 11, ਚੰਡੀਗੜ੍ਹ ਵਿਚ 4 ਮੈਡੀਕਲ ਅਫ਼ਸਰਾਂ ਵਾਲਾ ਇਕ ਟੈਲੀਮੀਡੀਸਨ ਹੱਬ ਸਥਾਪਿਤ ਕੀਤਾ ਗਿਆ ਹੈ। ਇਸ ਪਹਿਲ ਤਹਿਤ, ਸਿਹਤ ਕੇਂਦਰ – ਸਬ-ਸੈਂਟਰ ਪੱਧਰ ‘ਤੇ ਕਮਿਊਨਿਟੀ ਸਿਹਤ ਅਧਿਕਾਰੀ, ਵੀਡੀਓ ਕਾਲਿੰਗ ਰਾਹੀਂ ਹੱਬ ‘ਤੇ ਮੈਡੀਕਲ ਅਧਿਕਾਰੀਆਂ ਨਾਲ ਸੰਪਰਕ ਕਰਦੇ ਹਨ।

ਹੱਬ ਦਾ ਮੈਡੀਕਲ ਅਫਸਰ ਮਰੀਜ਼ ਦੀ ਵਰਚੁਅਲ ਪਲੇਟਫਾਰਮ ਰਾਹੀਂ ਜਾਂਚ ਕਰਦਾ ਹੈ ਅਤੇ ਲੱਛਣਾਂ ਅਨੁਸਾਰ ਦਵਾਈਆਂ ਦੀ ਸਲਾਹ ਦਿੰਦਾ ਹੈ। ਕਮਿਊਨਿਟੀ ਸਿਹਤ ਅਧਿਕਾਰੀ ਫਿਰ ਈ-ਸੰਜੀਵਨੀ ਦੁਆਰਾ ਪ੍ਰਾਪਤ ਕੀਤੇ ਨੁਸਖੇ ਦੇ ਅਧਾਰ ‘ਤੇ ਮਰੀਜ਼ਾਂ ਨੂੰ ਦਵਾਈਆਂ ਭੇਜਦਾ ਹੈ। ਹੁਣ ਤਕ, ਲਗਭਗ 5000 ਟੈਲੀਕੰਸਲਟੇਸ਼ਨਸ ਕੀਤੀਆਂ ਗਈਆਂ ਹਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...