Friday, May 3, 2024

ਵਾਹਿਗੁਰੂ

spot_img
spot_img

ਸਿਹਤ ਤੇ ਸਿੱਖਿਆ ਨਾਲ ਜੁੜੇ ਬੁਨਿਆਦੀ ਮੁੱਦੇ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਬ੍ਰਮ ਸ਼ੰਕਰ ਜਿੰਪਾ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 20 ਅਗਸਤ, 2022:
ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਿਹਤ ਤੇ ਸਿੱਖਿਆ ਨਾਲ ਜੁੜੇ ਬੁਨਿਆਦੀ ਮੁੱਦੇ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਹ ਅੱਜ ਹੁਸ਼ਿਆਰਪੁਰ ਦੇ ਡਰੇਨੇਜ ਦਫ਼ਤਰ, ਨਲੋਈਆਂ ਬਾਈਪਾਸ ਤੇ ਫਾਇਰ ਬ੍ਰਿਗੇਡ ਦਫ਼ਤਰ ਵਿਚ ਖੁੱਲ੍ਹੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸ਼੍ਰੀ ਸੁਰਿੰਦਰ ਕੁਮਾਰ ਤੇ ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਪ੍ਰਵੀਨ ਸੈਣੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਵੱਡਾ ਵਾਅਦਾ ਪੰਜ ਮਹੀਨਿਆਂ ਅੰਦਰ ਹੀ ਪੂਰਾ ਕਰਦੇ ਹੋਏ 15 ਅਗਸਤ ਤੋਂ ਹੀ ਪੂਰੇ ਰਾਜ ਵਿਚ ਆਦਮੀ ਕਲੀਨਿਕ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਕਲੀਨਿਕਾਂ ਵਿਚ ਮੌਜੂਦ ਡਾਕਟਰਾਂ ਅਤੇ ਹੋਰ ਸਟਾਫ਼ ਤੋਂ ਇਲਾਵਾ ਉਥੇੇ ਮੌਜੂਦ ਮਰੀਜਾਂ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਟਾਫ਼ ਨਾਲ ਕਲੀਨਿਕ ਦੇ ਕੰਮਕਾਜ, ਦਵਾਈਆਂ ਦੀ ਉਪਲਬੱਧਤਾ, ਜਾਂਚ ਅਤੇ ਇਲਾਜ ਆਦਿ ਬਾਰੇ ਜਾਣਕਾਰੀ ਲਈ।

ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਵਿਚ ਸੁਚਾਰੂ ਬਿਜਲੀ ਸਪਲਾਈ ਲਈ ਜਨਰੇਟਰ, ਪੀਣ ਵਾਲੇ ਪਾਣੀ ਲਈ ਵਾਟਰ ਪਿਊਰੀਫਾਇਰ, ਡਾਕਟਰ ਦੇ ਕਮਰੇ, ਫਾਰਮੇਸੀ ਤੇ ਟੈਸਟਾਂ ਦੇ ਨਮੂਨੇ ਇੱਕਤਰ ਕਰਨ ਦੇ ਕਮਰੇ ਤੇ ਮਰੀਜਾਂ ਦੀ ਸੁਵਿਧਾ ਲਈ ਰਿਸੈਪਸ਼ਨ-ਕਮ-ਵੇਟਿੰਗ ਏਰੀਆ ਤੇ ਪਖਾਨੇ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਪੰਜਾਬ ਦੇ ਸਿਹਤ ਖੇਤਰ ਵਿਚ ਵੱਡੀ ਛਲਾਂਗ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਆਮ ਆਦਮੀ ਕਲੀਨਿਕ ਵਿਚ ਬੇਹਤਰੀਨ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿਚ ਬਿਮਾਰੀਆਂ ਦੀ ਜਾਂਚ ਤੇ ਕਲੀਨਿਕਲ ਟੈਸਟਾਂ ਸਮੇਤ ਵੱਖ-ਵੱਖ ਸੇਵਾਵਾਂ ਲੋਕਾਂ ਨੂੰ ਬਿਨ੍ਹਾਂ ਕਿਸੇ ਮੁਸ਼ਕਲ ਦੇ ਪ੍ਰਦਾਨ ਕਰਕੇ ਬੁਨਿਆਦੀ ਸਿਹਤ ਸੰਭਾਲ ਸਿਸਟਮ ਨੂੰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਥੇ ਸਾਰੀਆਂ ਜ਼ਰੂਰੀ ਦਵਾਈਆਂ ਤੇ ਟੈਸਟ ਉਪਲਬੱਧ ਕਰਵਾਏ ਗਏ ਹਨ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ਼੍ਰੀਮਤੀ ਕਰਮਜੀਤ ਕੌਰ, ਸੰਦੀਪ ਸੈਣੀ, ਦਲੀਪ ਓਹਰੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...