Friday, April 19, 2024

ਵਾਹਿਗੁਰੂ

spot_img
spot_img

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ 308 ਸਟਾਫ਼ ਨਰਸਾਂ ਨੂੰ ਐਨ.ਐਚ.ਐਮ. ਪੰਜਾਬ ਤਹਿਤ ਨਿਯੁਕਤੀ ਪੱਤਰ ਸੌਂਪੇ

- Advertisement -

ਚੰਡੀਗੜ੍ਹ, 14 ਨਵੰਬਰ, 2019 –
ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਧੀਨ 308 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਸੰਬੰਧੀ ਵਿਸ਼ੇਸ਼ ਸਮਾਰੋਹ ਰਾਜ ਸਿਹਤ ਤੇ ਪਰਿਵਾਰ ਭਲਾਈ ਤੇ ਸਿਖਲਾਈ ਸੰਸਥਾ, ਫੇਜ਼-6 ਵਿੱਚ ਕਰਵਾਇਆ ਗਿਆ।

ਇਸ ਮੌਕੇ ਤੇ ਸਕੱਤਰ ਸਿਹਤ ਕਮ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਸ਼੍ਰੀ ਕੁਮਾਰ ਰਾਹੁਲ ਅਤੇ ਡਾਇਰੈਕਟਰ ਕੋਆਪਰੇਟਿਵ ਬੈਂਕ, ਮੋਹਾਲੀ ਸ਼੍ਰੀ ਹਰਕੇਸ਼ ਸ਼ਰਮਾ ਵਿਸ਼ੇਸ਼ ਤੇ ਮੌਜੂਦ ਰਹੇ।

ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਸਟਾਫ ਨਰਸਾਂ ਦੀ ਤੈਨਾਤੀ ਰਾਜ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਜ਼ਿਲ੍ਹਾ ਹਸਪਤਾਲਾਂ, ਸਬ ਡਿਵੀਜ਼ਨਲ ਹਸਪਤਾਲਾਂ, ਸੀ.ਐਚ.ਸੀ. ਅਤੇ ਪੀ.ਐਚ.ਸੀ. ਵਿੱਚ ਕੀਤੀ ਜਾਵੇਗੀ। ਇਹ ਸਟਾਫ ਪੰਜਾਬ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ ਜਾ ਕੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨਗੇ ਤਾਂ ਜੋ ਪੰਜਾਬ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਉਪਲਬੱਧ ਕਰਵਾਉਣ ਵਿੱਚ ਮਦਦ ਮਿਲ ਸਕੇ।

ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਸਟਾਫ ਨਰਸਾਂ ਦਾ ਪਾਰਦਰਸ਼ੀ ਢੰਗ ਨਾਲ ਲਿਖਤੀ ਪੇਪਰ ਅਤੇ ਸਕਿੱਲ ਟੈਸਟ ਲਿਆ ਗਿਆ ਸੀ ਅਤੇ ਲਗਭਗ 670 ਸਟਾਫ ਨਰਸਾਂ ਦੀ ਭਰਤੀ ਕੀਤੀ ਜਾਣੀ ਸੀ, ਜਿਨ੍ਹਾਂ ਵਿੱਚੋਂ 534 ਸਟਾਫ ਨਰਸਾਂ ਦੀ ਕੁਝ ਸਮਾਂ ਪਹਿਲਾਂ ਹੀ ਨਿਯੁਕਤੀ ਕੀਤੀ ਜਾ ਚੁੱਕੀ ਹੈ।

ਹੁਣ ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਹੋਰ ਸਟਾਫ ਨਰਸਾਂ ਦੀ ਜ਼ਰੂਰਤ ਸੀ। ਇਸ ਦੇ ਚੱਲਦੇ ਵੇਟਿੰਗ ਲਿਸਟ ਵਿੱਚੋਂ ਵੀ ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ ਅਤੇ ਹੁਣ 308 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਸਿਹਤ ਸੰਸਥਾਵਾਂ ਵਿੱਚ ਹੋਰ ਪੈਰਾ ਮੈਡੀਕਲ ਸਟਾਫ ਜਿਵੇਂ ਕਿ ਫਾਰਮਾਸਿਸਟ, ਲੈਬ ਟੈਕਨੀਸ਼ਿਅਨ ਆਦਿ ਦੀਆਂ ਨਿਯੁਕਤੀਆਂ ਵੀ ਜਲਦੀ ਹੀ ਕਰ ਦਿੱਤੀਆਂ ਜਾਣਗੀਆਂ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਨੇ ਨਵ ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਭਾਗੀਸ਼ਾਲੀ ਹਨ ਕਿ ਉਨ੍ਹਾਂ ਨੂੰ ਸਰਕਾਰ ਦੇ ਨਾਲ ਜੁੜਨ ਦਾ ਮੌਕਾ ਮਿਲਿਆ ਹੈ। ਨੌਕਰੀ ਮਿਲਣਾ ਜਿਥੇ ਖੁਸ਼ੀ ਦਾ ਪੈਗਾਮ ਹੈ, ਉਥੇ ਸਮਾਜ ਪ੍ਰਤੀ ਇੱਕ ਜਿੰਮੇਵਾਰੀ ਵੀ ਬਣ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਸੁਲਤਾਨਪੁਰ ਲੋਧੀ, ਫਗਵਾੜਾ, ਬਟਾਲਾ ਤੇ ਹੋਰ ਵੱਖ-ਵੱਖ ਥਾਵਾਂ ਤੇ ਸਿਹਤ ਵਿਭਾਗ ਪੰਜਾਬ ਵੱਲੋਂ ਸਿਹਤ ਵਿਭਾਗ ਦੇ ਮੁਲਾਜਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਸਨ। ਇਸਦੀ ਲੋਕਾਂ ਨੇ ਪ੍ਰਸ਼ੰਸਾ ਕੀਤੀ ਹੈ।

ਇਸੇ ਤਰ੍ਹਾਂ ਸਿਹਤ ਵਿਭਾਗ ਦੇ ਪਰਿਵਾਰ ਵਿੱਚ ਸ਼ਾਮਿਲ ਹੋ ਰਹੀਆਂ ਨਵ ਨਿਯੁਕਤ ਸਟਾਫ ਨਰਸਾਂ ਵੀ ਪੂਰੀ ਲਗਨ ਨਾਲ ਮਿਹਨਤ ਕਰਕੇ ਲੋਕਾਂ ਦੀ ਸੇਵਾ ਕਰਨ। ਇਸ ਲਈ ਹਸਪਤਾਲ ਵਿੱਚ ਆ ਰਹੇ ਹਰ ਵਿਅਕਤੀ ਦੀ ਪੂਰੀ ਤਰ੍ਹਾਂ ਗੱਲ ਸੁਣੀ ਜਾਵੇ ਤੇ ਉਨ੍ਹਾਂ ਦਾ ਇਲਾਜ ਕੀਤਾ ਜਾਵੇ।

ਉਨ੍ਹਾਂ ਨੇ ਕਿਹਾ ਕਿ ਜੋ ਮੁਲਾਜਮ ਚੰਗਾ ਕੰਮ ਕਰਨਗੇ, ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਪਿੱਛਲੇ ਦੋ ਸਾਲਾਂ ਦੌਰਾਨ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਧੀਨ ਲਗਭਗ 4000 ਮੈਡੀਕਲ, ਪੈਰਾ ਮੈਡੀਕਲ ਅਤੇ ਹੋਰ ਸਟਾਫ ਦੀ ਭਰਤੀ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਹੋਰ ਬਹੁਤ ਸਾਰੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ।

ਇਸ ਦੌਰਾਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਡਾ. ਪਰਵਿੰਦਰ ਪਾਲ ਸਿੱਧੂ, ਡਾਇਰੈਕਟਰ ਫਾਈਨਾਂਸ ਸ਼੍ਰੀ ਨੀਰਜ ਸਿੰਗਲਾ ਤੇ ਮੈਨੇਜਰ (ਐਚ.ਆਰ.) ਸ਼੍ਰੀਮਤੀ ਦੀਪ ਸ਼ਿਖਾ ਮੌਜੂਦ ਸਨ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...