Friday, April 26, 2024

ਵਾਹਿਗੁਰੂ

spot_img
spot_img

ਸਿਹਤ ਵਿਭਾਗ ਮਿਡਵਾਈਫਰੀ ਵਿੱਚ ਨਰਸ ਪ੍ਰੈਕਟੀਸ਼ਨਰ ਦੇ ਨਵੇਂ ਕਾਡਰ ਰਾਹੀਂ ਕੁਦਰਤੀ ਜਣੇਪਿਆਂ ਨੂੰ ਉਤਸ਼ਾਹਿਤ ਕਰੇਗਾ: ਜੌੜਾਮਾਜਰਾ

- Advertisement -

ਯੈੱਸ ਪੰਜਾਬ
ਚੰਡੀਗੜ, 1 ਅਕਤੂਬਰ, 2022 –
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਸੀਜ਼ੇਰੀਅਨ ਸੈਕਸ਼ਨ ਰਾਹੀਂ ਜਣੇਪੇ ਦੀ ਬਜਾਏ ਨਾਰਮਲ ਜਣੇਪੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਹਤ ਵਿਭਾਗ ਨੇ ਪਟਿਆਲਾ ਵਿੱਚ ਇੱਕ ਨਵੇਂ ਮਿਡਵਾਈਫਰੀ ਟ੍ਰੇਨਿੰਗ ਇੰਸਟੀਚਿਊਟ ਦੀ ਸਥਾਪਨਾ ਲਈ ਤਿਆਰੀ ਕਰ ਲਈ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਇਹ ਇੰਸਟੀਚਿਊਟ ਭਾਰਤ ਸਰਕਾਰ ਦੇ “ਭਾਰਤ ਵਿੱਚ ਮਿਡਵਾਈਫਰੀ ਸੇਵਾਵਾਂ ਬਾਰੇ ਦਿਸ਼ਾ-ਨਿਰਦੇਸ਼ਾਂ” ਦੇ ਅਨੁਸਾਰ ਸਥਾਪਤ ਕੀਤਾ ਜਾ ਰਿਹਾ ਹੈ ਤਾਂ ਜੋ ਇੱਕ ਨਵਾਂ ਕਾਡਰ (ਐਨਪੀਐਮ) ਲਿਆ ਕੇ ਪੇਸ਼ੇਵਰ ਦਾਈਆਂ ਦੇ ਇੱਕ ਡੈਡੀਕੇਟਡ ਕਾਡਰ ਵਿੱਚ ਨਿਵੇਸ਼ ਨੂੰ ਤਰਜੀਹ ਦਿੱਤੀ ਜਾ ਸਕੇ। ਉਨਾਂ ਕਿਹਾ ਕਿ ਇਹ ਇੰਸਟੀਚਿਊਟ, ਭਾਰਤ ਭਰ ਦੀਆਂ 16 ਸਿਖਲਾਈ ਸੰਸਥਾਵਾਂ ਵਿੱਚੋਂ ਇੱਕ ਹੈ ਜਿੱਥੇ ਮਿਡਵਾਈਫਰੀ ਐਜੂਕੇਟਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ ਜੋ ਅੱਗੇ ਐਨਪੀਐਮ ਦੇ ਕਾਡਰ ਦਾ ਵਿਕਾਸ ਕਰਨਗੇ। ਪੰਜਾਬ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਬਾਅਦ ਤੀਜਾ ਹੈ, ਜੋ ਸਰਕਾਰੀ ਸੈਕਟਰ ਵਿੱਚ ਰਾਸ਼ਟਰੀ ਮਿਡਵਾਈਫਰੀ ਟ੍ਰੇਨਿੰਗ ਇੰਸਟੀਚਿਊਟ ਸ਼ੁਰੂ ਕਰ ਰਿਹਾ ਹੈ।

ਮੰਤਰੀ ਨੇ ਕਿਹਾ ਕਿ ਮਿਡਵਾਈਫਰੀ ਦੀ ਅਗਵਾਈ ਵਾਲੀ ਦੇਖਭਾਲ ਇੱਕ ਅਹਿਮ ਤਬਦੀਲੀ ਹੈ ਜੋ ਐਮ.ਸੀ.ਐਚ. ਸੇਵਾਵਾਂ ਦੇ ਮਾਮਲੇ ਵਿੱਚ ਸਾਡੇ ਸੂਬੇ ਨੂੰ ਦਰਪੇਸ਼ ਬਹੁਤ ਸਾਰੇ ਮੁੱਦਿਆਂ ਨੂੰ ਹੱਲ ਕਰ ਸਕਦੀ ਹੈ। ਕੋਵਿਡ -19 ਮਹਾਂਮਾਰੀ ਦੇ ਕਾਰਨ ਹਾਲ ਹੀ ਦੇ ਸਮੇਂ ਵਿੱਚ ਪੰਜਾਬ ਐਮ.ਐਮ.ਆਰ. ਵਿੱਚ ਵੀ ਵਾਧਾ ਹੋਇਆ ਹੈ ਜਦੋਂ ਸਾਰੇ ਸਰੋਤ ਕੋਵਿਡ ਵੱਲ ਲਗਾ ਦਿੱਤੇ ਗਏ ਸਨ। ਮਾਰਚ 2022 ਵਿੱਚ ਜਾਰੀ ਕੀਤੇ ਗਏ ਨਵੀਨਤਮ ਐਸਆਰਐਸ ਅੰਕੜਿਆਂ ਅਨੁਸਾਰ ਪੰਜਾਬ , ਅੱਜ ਕੱਲ 114 ਸਥਾਨ ‘ਤੇ ਹੈ। ਮਿਡਵਾਈਫਰੀ ਅਭਿਆਸਾਂ ਨੂੰ ਤਰਜੀਹੀ ਪੜਾਅ ‘ਤੇ ਲਿਆਉਣਾ ਨਾ ਸਿਰਫ ਐਮ.ਐਮ.ਆਰ. ਨੂੰ ਘਟਾਉਣ ਵਿੱਚ ਮਦਦ ਕਰੇਗਾ, ਸਗੋਂ ਬੱਚੇ ਦੇ ਜਨਮ ਨਾਲ ਸਬੰਧਤ ਦੇਖਭਾਲ ਦੀ ਗੁਣਵੱਤਾ ਵਿੱਚ ਸੁਧਾਰ ਕਰੇਗਾ ਅਤੇ ਉੱਚ ਪੱਧਰੀ ਸਹੂਲਤਾਂ ਨੂੰ ਘੱਟ ਵਧਾਏਗਾ।

ਇਸ ਨਵੀਂ ਪਹਿਲਕਦਮੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪਟਿਆਲਾ ਵਿਖੇ ਮਾਤਾ ਕੌਸ਼ੱਲਿਆ ਸਕੂਲ ਆਫ ਨਰਸਿੰਗ ਵਿਖੇ ਇੱਕ ਨੈਸ਼ਨਲ ਮਿਡਵਾਈਫਰੀ ਟਰੇਨਿੰਗ ਇੰਸਟੀਚਿਊਟ (ਐਨ.ਐਮ.ਟੀ.ਆਈ.) ਸੁਰੂ ਕੀਤਾ ਗਿਆ ਹੈ। ਇੰਸਟੀਚਿਊਟ ਨੂੰ ਇਸ ਦੇ ਅਤਿ-ਆਧੁਨਿਕ ਸਿਖਲਾਈ ਬੁਨਿਆਦੀ ਢਾਂਚੇ, ਇਸਦੇ ਪੇਰੈਂਟ ਹਸਪਤਾਲ ਵਿੱਚ ਇੱਕ ਕਾਰਜਸ਼ੀਲ ਪ੍ਰਸੂਤੀ ਵਿਭਾਗ ਤੱਕ ਪਹੁੰਚ, ਉੱਚ ਲੋਡ ਵਾਲੀ ਕਲੀਨਿਕਲ ਅਭਿਆਸ ਸਾਈਟ, ਅਤੇ ਇੱਕ ਨਵਾਂ ਕੋਰਸ ਸੁਰੂ ਕਰਨ ਦੀ ਇੱਛਾ ਦੇ ਕਾਰਨ ਇੱਕ ਨਵੀਨਤਮ ਸੰਸਥਾ ਵਜੋਂ ਚੁਣਿਆ ਗਿਆ ਹੈ।

ਇਹ ਆਸ ਹੈ ਕਿ ਪਟਿਆਲਾ ਵਿਖੇ ਨੈਸ਼ਨਲ ਮਿਡਵਾਈਫਰੀ ਟਰੇਨਿੰਗ ਇੰਸਟੀਚਿਊਟ ਕਈ ਸੂਬਿਆਂ ਲਈ ਮਿਡਵਾਈਫਰੀ ਸਿਖਲਾਈ ਲਈ ਮਾਡਲ ਟੀਚਿੰਗ ਇੰਸਟੀਚਿਊਟ ਅਤੇ ਪੈਡਾਗੋਜਿਕ ਰਿਸੋਰਸ ਸੈਂਟਰ ਵਜੋਂ ਕੰਮ ਕਰੇਗਾ। ਇਥੇ ਸਿਖਲਾਈ ਦੇਣ ਲਈ ਨਿਊਜੀਲੈਂਡ, ਇੰਗਲੈਂਡ ਅਤੇ ਕੀਨੀਆ ਦੇ ਅੰਤਰਰਾਸ਼ਟਰੀ ਐਜੂਕੇਟਰਾਂ ਨੂੰ ਵੀ ਸੂਬਾ ਸਰਕਾਰ ਵੱਲੋਂ ਸੰਯੁਕਤ ਰਾਸ਼ਟਰ ਆਬਾਦੀ ਫੰਡ ਦੇ ਸਹਿਯੋਗ ਨਾਲ ਲਿਆਂਦਾ ਗਿਆ ਹੈ, ਜੋ ਕਿ 18 ਮਹੀਨੇ ਦੇ ਕੋਰਸ ਲਈ 30 ਸਿਖਿਆਰਥੀਆਂ ਦੇ ਪਹਿਲੇ ਬੈਚ ਨੂੰ ਪੜਾਏਗਾ।ਇੱਥੇ ਇਹ ਵਰਣਨਯੋਗ ਹੈ ਕਿ ਪਹਿਲਾ ਬੈਚ 21 ਸਤੰਬਰ, 2022 ਤੋਂ ਸੁਰੂ ਕੀਤਾ ਜਾ ਚੁੱਕਾ ਹੈ।

ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰਪਾਲ ਕੌਰ ਨੇ ਦੱਸਿਆ ਕਿ ਇਸ ਉਪਰਾਲੇ ਨਾਲ ਸਰਕਾਰੀ ਸਿਹਤ ਸਹੂਲਤਾਂ ਵਿੱਚ ਜਣੇਪਾ ਕਰਾਉਣਾ, ਗਰਭਵਤੀ ਔਰਤ ਲਈ ਹਮਦਰਦੀ ਭਰਿਆ ਅਤੇ ਸਨਮਾਨਜਨਕ ਜਨਮ ਅਨੁਭਵ ਹੋਵੇਗਾ।

ਇਸ ਪ੍ਰੋਗਰਾਮ ਤਹਿਤ ਇੱਕ ਸਿਹਤ ਸਹੂਲਤ ਦੇ ਲੇਬਰ ਰੂਮ ਦੇ ਨੇੜੇ ਇੱਕ ਮਿਡਵਾਈਫਰੀ ਅਗਵਾਈ ਵਾਲੀ ਦੇਖਭਾਲ ਯੂਨਿਟ (ਐਮਸੀਐਲਯੂ) ਸਥਾਪਿਤ ਕੀਤੀ ਜਾਵੇਗੀ ਅਤੇ ਸੂਬੇ ਵਿੱਚ ਅਜਿਹਾ ਪਹਿਲਾ ਯੂਨਿਟ ਮਾਤਾ ਕੌਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਸਥਾਪਿਤ ਕੀਤਾ ਜਾਵੇਗਾ। ਐਨਪੀਐਮ ਹੁਨਰਮੰਦ, ਜਣੇਪਾ, ਪ੍ਰਜਨਨ ਅਤੇ ਨਵਜੰਮੇ ਬੱਚੇ- ਮਾਵਾਂ ਅਤੇ ਨਵਜੰਮੇ ਬੱਚਿਆਂ ਦੀ ਤੰਦਰੁਸਤੀ ਲਈ ਟਿਕਾਊ ਵਿਕਾਸ ਟੀਚਿਆਂ ਨੂੰ ਪੂਰਾ ਕਰਨ ਲਈ ਸਨਮਾਨਜਨਕ ਢੰਗ ਨਾਲ ਸਬੰਧਤ ਸਿਹਤ ਸੰਭਾਲ ਸੇਵਾਵਾਂ ਉਪਲਬਧ ਕਰਵਾਏਗਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...