Saturday, April 20, 2024

ਵਾਹਿਗੁਰੂ

spot_img
spot_img

ਸਿੰਗਲਾ ਦੀ ‘ਇੰਗਲਿਸ਼ ਬੂਸਟਰ ਕਲੱਬ’ ਖੋਲ੍ਹਣ ਦੀ ਪਹਿਲਕਦਮੀ ਨਾਲ ਸਰਕਾਰੀ ਸਕੂਲਾਂ ’ਚ ਦਾਖ਼ਲ ਹੋਣ ਦੇ ਰੁਝਾਨ ’ਚ ਤੇਜ਼ੀ ਦੀ ਸੰਭਾਵਨਾ

- Advertisement -

ਯੈੱਸ ਪੰਜਾਬ
ਚੰਡੀਗੜ 22 ਅਕਤੂਬਰ, 2020:
ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਲਿਆਉਣ ਲਈ ਆਰੰਭੀ ਮੁਹਿੰਮ ਦੇ ਹੇਠ ਹੁਣ ਸਿੱਖਿਆ ਵਿਭਾਗ ਨੇ ਇੰਗਲਿਸ਼ ਬੂਸਟਰ ਕਲੱਬ (ਈ.ਬੀ.ਸੀ.) ਖੋਲਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਿਸ ਦੇ ਨਾਲ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਰੁਝਾਨ ਵਿੱਚ ਹੋਰ ਤੇਜੀ ਆਉਣ ਦੀ ਸੰਭਾਵਨਾ ਹੈ।

ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸ੍ਰੀ ਸਿੰਗਲਾ ਵੱਲੋਂ ਸਕੂਲੀ ਸਿੱਖਿਆ ਵਿੱਚ ਕੀਤੀਆਂ ਗਈਆਂ ਨਵੀਂਆਂ ਪਹਿਲਕਦਮੀਆਂ ਦੇ ਨਤੀਜੇ ਵਜੋਂ ਚਾਲੂ ਵਿਦਿਅਕ ਸੈਸ਼ਨ 2020-21 ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਦਾਖਲਿਆਂ ਵਿੱਚ 15 ਫ਼ੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ ਅਤੇ ਈ.ਬੀ.ਸੀ. ਦੀ ਇਸ ਨਵੀਂ ਪਹਿਲਕਦਮੀ ਨਾਲ ਸਰਕਾਰੀ ਸਕੂਲਾਂ ਪ੍ਰਤੀ ਹੋਰ ਅਕ੍ਰਸ਼ਨ ਵਧਣ ਦੀ ਪ੍ਰਬਲ ਸੰਭਾਵਨਾ ਹੈ।

ਬੁਲਾਰੇ ਦੇ ਅਨੁਸਾਰ ਆਪਣੇ ਬੱਚਿਆਂ ਲਈ ਸਕੂਲ ਦੀ ਚੋਣ ਕਰਨ ਸਮੇਂ ਮਾਪਿਆਂ ਲਈ ਅੰਗਰੇਜ਼ੀ ਹਮੇਸ਼ਾਂ ਇੱਕ ਪਹਿਲ ਹੁੰਦੀ ਹੈ। ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਵਿਸ਼ੇਸ਼ ਕਰਕੇ ਅੰਗਰੇਜ਼ੀ ਦੀ ਪੜਾਈ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਨੂੰ ਤਰਜੀਹ ਦਿੱਤੀ ਜਾਂਦੀ ਰਹੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਨਾਲ ਹੁਣ ਲੋਕਾਂ ਦਾ ਸਰਕਾਰੀ ਸਕੂਲਾਂ ਵੱਲ ਰੁਚੀ ਪੈਦਾ ਹੋਈ ਹੈ।

ਬੁਲਾਰੇ ਅਨੁਸਾਰ ਈ.ਬੀ.ਸੀ. ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ਵਿਚ ਛੇਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੇ ਇੰਗਲਿਸ਼ ਸੰਚਾਰ ਹੁਨਰਾਂ ਨੂੰ ਬਿਹਤਰ ਬਣਾਉਣ ਹੈ।

ਸਰਕਾਰੀ ਸਕੂਲਾਂ ਵਿੱਚ ਸੂਬੇ ਦੇ ਸਰੋਤ ਸਮੂਹਾਂ ਦੁਆਰਾ ਗਾਈਡਡ ਵੀਡੀਓ, ਰਿਕਾਰਡ ਕੀਤੀਆਂ ਟੇਪਾਂ, ਵਾਕਾਂ ਅਤੇ ਵਾਕਾਂਸਾਂ ਨੂੰ ਸਾਂਝਾ ਕੀਤਾ ਜਾਵੇਗਾ ਅਤੇ ਵਿਦਿਆਰਥੀ ਦਿੱਤੀ ਗਈ ਸਮੱਗਰੀ ਨੂੰ ਆਪਣੀ ਸ਼ੈਲੀ ਅਤੇ ਆਵਾਜ਼ ਵਿੱਚ ਦੁਬਾਰਾ ਪੇਸ਼ ਕਰਨਗੇ। ਇਸ ਪ੍ਰੋਜੈਕਟ ਨੂੰ 12 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਹੁਣ ਤੱਕ ਤਕਰੀਬਨ ਸੱਤ ਹਜ਼ਾਰ ਸਕੂਲਾਂ ਵਿੱਚ ਇੰਗਲਿਸ਼ ਬੂਸਟਰ ਕਲੱਬਾਂ ਬਣ ਚੁੱਕੀਆਂ ਹਨ।

ਪਹਿਲੇ ਪੜਾਅ ਵਿਚ ਹਰ ਸੈਕਸ਼ਨ ਜਾਂ ਕਲਾਸ ਵਿੱਚੋਂ ਤਿੰਨ ਵਿਦਿਆਰਥੀ ਲੈ ਕੇ ਉਨਾਂ ਨੂੰ ਉਤਸ਼ਾਹਿਤ ਅਤੇ ਪ੍ਰੇਰਿਤ ਕਰਕੇ ਉਨਾਂ ਵਿੱਚ ਅੰਗਰੇਜ਼ੀ ਬਾਰੇ ਉਤਸੁਕਤਾ ਪੈਦਾ ਕੀਤੀ ਜਾਵੇਗੀ। ਇਸ ਤੋਂ ਬਾਅਦ ਸਾਰੇ ਵਿਦਿਆਰਥੀਆਂ ਨੂੰ ਕਲੱਬ ਵਿੱਚ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਉਹ ਇੰਗਲਿਸ਼ ਬੂਸਟਰ ਕਲੱਬ ਦਾ ਫਾਇਦਾ ਉਠਾ ਸਕਣਗੇ।

ਬੁਲਾਰੇ ਅਨੁਸਾਰ ਇਸ ਦੇ ਨਾਲ ਵਿਦਿਆਰਥੀਆਂ ਦੀ ਅੰਗਰੇਜ਼ੀ ਬੋਲਣ ਦੀ ਸਮਰੱਥਾ ਵਧੇਗੀ ਅਤੇ ਉਨਾਂ ਵਿੱਚ ਅੰਗਰੇਜ਼ੀ ਭਾਸ਼ਾ ਦਾ ਸਾਰੇ ਪੱਖਾਂ ਤੋਂ ਗਿਆਨ ਵਧੇਗਾ। ਇਸ ਦੇ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅੰਗਰੇਜ਼ੀ ਮਾਧੀਅਮ ਵਾਲੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਵਿੱਚ ਖੜ ਸਕਣਗੇ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...