Friday, April 26, 2024

ਵਾਹਿਗੁਰੂ

spot_img
spot_img

ਸਿੰਗਲਾ ਦੀ ਸਿਸੋਦੀਆ ਨੂੰ ਸਲਾਹ: ਮੁੱਦੇ ਨੂੰ ਸਿਆਸੀ ਰੰਗਤ ਦੇਣ ਲਈ ਇੰਨਾ ਨੀਵਾਂ ਡਿੱਗਣ ਤੋਂ ਪਹਿਲਾਂ ਦਿੱਲੀ ਦੇ ਸਕੂਲਾਂ ਦੇ ਸਿੱਖਿਆ ਪੱਧਰ ਸਬੰਧੀ ਤੱਥਾਂ ਦੀ ਪੜਤਾਲ ਕਰ ਲਵੋ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 13 ਜੂਨ, 2021:
ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਆਪਣੇ ਦਿੱਲੀ ਦੇ ਹਮਅਹੁਦਾ ਮਨੀਸ਼ ਸਿਸੋਦੀਆ ਨੂੰ ਸਲਾਹ ਦਿੱਤੀ ਕਿ ਉਹ ਮੁੱਦੇ ਨੂੰ ਸਿਆਸੀ ਰੰਗਤ ਦੇਣ ਲਈ ਇੰਨਾ ਨੀਵਾਂ ਡਿੱਗਣ ਤੋਂ ਪਹਿਲਾਂ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੇ ਗਏ “ਕਾਰਗੁਜ਼ਾਰੀ ਗਰੇਡਿੰਗ ਇੰਡੈਕਸ (ਪੀ.ਜੀ.ਆਈ.) ਵਿਚ “ਸਿੱਖਿਆ ਦੇ ਪੱਧਰ ਅਤੇ ਮਿਆਰ” ਸੰਬਧੀ ਮਾਪਦੰਡ ਬਾਰੇ ਤੱਥਾਂ ਦੀ ਪੜਤਾਲ ਕਰ ਲੈਣ।

ਸ੍ਰੀ ਸਿੰਗਲਾ ਨੇ ਕਿਹਾ “ ਦਿੱਲੀ ਦੇ ਸਿੱਖਿਆ ਮੰਤਰੀ ਸਿਸੋਦੀਆ ਅਤੇ ਉਨ੍ਹਾਂ ਦੀ ਪਾਰਟੀ ਸਕੂਲ ਸਿੱਖਿਆ ਦੇ ਖੇਤਰ ਵਿਚ ਪੰਜਾਬ ਦੀ ਪ੍ਰਾਪਤੀ ਤੋਂ ਇੰਨੇ ਘਬਰਾ ਗਏ ਹਨ ਕਿ ਉਨ੍ਹਾਂ ਨੇ ਆਪਣੇ ਝੂਠੇ ਅਤੇ ਤਰਕਹੀਣ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨਾ ਸ਼ੁਰੂ ਕਰ ਦਿੱਤਾ ਹੈ।” ਸਿੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਮਨੀਸ਼ ਸਿਸੋਦੀਆ ਇਹ ਕਹਿ ਰਹੇ ਸਨ ਕਿ ਪੰਜਾਬ ਨੇ ਹਾਲ ਹੀ ਦੇ “ਕਾਰਗੁਜ਼ਾਰੀ ਗਰੇਡਿੰਗ ਇੰਡੈਕਸ” ਵਿੱਚ “ਸਿੱਖਿਆ ਦੇ ਪੱਧਰ ਅਤੇ ਮਿਆਰ” ਵਿੱਚ ਮਾੜਾ ਪ੍ਰਦਰਸ਼ਨ ਕੀਤਾ ਸੀ।

ਉਨ੍ਹਾਂ ਕਿਹਾ “ਪਰ ਤੱਥ ਇਹ ਹੈ ਕਿ ਜੇ ਪੰਜਾਬ ਦੀ ਕਾਰਗੁਜ਼ਾਰੀ ਮਾੜੀ ਹੈ ਤਾਂ ਇਸੇ ਮਾਪਦੰਡ ਤਹਿਤ ਦਿੱਲੀ ਦੇ ਸਕੂਲਾਂ ਦੀ ਕਾਰਗੁਜ਼ਾਰੀ ਇਸ ਤੋਂ ਵੀ ਮਾੜੀ ਹੈ ਕਿਉਂ ਕਿ ਜਿੱਥੇ ਦਿੱਲੀ ਨੇ 124 ਅੰਕ ਪ੍ਰਾਪਤ ਕੀਤੇ ਹਨ ਓਥੇ 2017 ਵਿਚ ਕਰਵਾਏ ਗਏ ਕੌਮੀ ਪ੍ਰਾਪਤੀ ਸਰਵੇਖਣ (ਐਨ.ਏ.ਐਸ.) ਵਿਚ ਪੰਜਾਬ ਦਾ ਸਕੋਰ 126 ਰਿਹਾ ਸੀ।”

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਿਸੋਦੀਆ ਇਸ ਮੁੱਦੇ `ਤੇ ਰਾਜਨੀਤੀ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਇਸ ਗੱਲ ਦੀ ਜਾਂਚ ਕਰ ਲੈਣੀ ਚਾਹੀਦੀ ਸੀ ਕਿ ਜਦੋਂ ਸਾਲ 2017 ਵਿੱਚ ਕੌਮੀ ਪ੍ਰਾਪਤੀ ਸਰਵੇਖਣ ਕੀਤਾ ਗਿਆ ਸੀ ਤਾਂ ਦਿੱਲੀ ਵਿਚ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਆਪਣੇ ਕਾਰਜਕਾਲ ਦੇ ਦੋ ਤੋਂ ਜ਼ਿਆਦਾ ਸਾਲ ਪੂਰੇ ਕਰ ਲਏ ਸਨ ਅਤੇ ਉਸ ਵੇਲੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਆਇਆਂ ਨੂੰ ਸਿਰਫ਼ ਕੁਝ ਹੀ ਮਹੀਨੇ ਹੋਏ ਸਨ।

ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਰਕੇ ਨਵੰਬਰ 2020 ਵਿਚ ਕੌਮੀ ਪ੍ਰਾਪਤੀ ਸਰਵੇਖਣ ਨਹੀਂ ਹੋ ਸਕਿਆ, ਇਸ ਲਈ ਪੰਜਾਬ ਨੂੰ ਪੁਰਾਣੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹੋਣਾ ਪਿਆ। ਪਰ ਇਸ ਵਾਰ ਪੰਜਾਬ ਪੂਰੀ ਤਰ੍ਹਾਂ ਤਿਆਰ ਸੀ ਅਤੇ ਜੇਕਰ ਕੌਮੀ ਪ੍ਰਾਪਤੀ ਸਰਵੇਖਣ ਕਰਵਾਇਆ ਜਾਂਦਾ ਤਾਂ ਪੰਜਾਬ ਦੇ ਸਕੂਲਾਂ ਨੇ “ਸਿੱਖਿਆ ਦੇ ਪੱਧਰ ਅਤੇ ਮਿਆਰ” ਸਬੰਧੀ ਮਾਪਦੰਡ ਵਿੱਚ ਵੀ ਚੋਟੀ ਦਾ ਦਰਜਾ ਹਾਸਲ ਕੀਤਾ ਹੁੰਦਾ।

ਸਿੱਖਿਆ ਵਿਚ ਗੁਣਾਤਮਕ ਸੁਧਾਰ ਲਿਆਉਣ ਲਈ ਪੰਜਾਬ ਨੇ ਆਪਣੀ ਮੁਹਿੰਮ ਨੂੰ ਕਦੇ ਵੀ ਸਿਆਸੀ ਰੰਗਤ ਨਹੀਂ ਦਿੱਤੀ। ਪਿਛਲੀ ਵਾਰ, ਜਦੋਂ ਦਿੱਲੀ ਨੇ ਚੌਥਾ ਦਰਜਾ ਪ੍ਰਾਪਤ ਕੀਤਾ ਸੀ ਤਾਂ ਉਸ ਵੇਲੇ “ਕਾਰਗੁਜ਼ਾਰੀ ਗਰੇਡਿੰਗ ਇੰਡੈਕਸ” ਦੀ ਪ੍ਰਮਾਣਿਕਤਾ `ਤੇ ਕੋਈ ਉਂਗਲ ਨਹੀਂ ਚੁੱਕੀ ਗਈ।

ਹੁਣ ਵੀ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਤੋਂ ਰੈਕਿੰਗ ਵਿੱਚ ਅੱਗੇ ਰਹੇ ਚਾਰ ਹੋਰ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ- ਚੰਡੀਗੜ੍ਹ, ਤਾਮਿਲਨਾਡੂ, ਕੇਰਲਾ, ਅੰਡੇਮਾਨ ਅਤੇ ਨਿਕੋਬਾਰ ਨੂੰ ਛੱਡ ਕੇ ਸਿਰਫ਼ ਪੰਜਾਬ `ਤੇ ਉਂਗਲ ਚੁੱਕ ਰਹੇ ਹਨ ਕਿਉਂ ਕਿ ਆਮ ਆਦਮੀ ਪਾਰਟੀ ਆਪਣੇ ਗੁੰਮਰਾਹਕੁੰਨ ਪ੍ਰਚਾਰ ਨਾਲ ਪੰਜਾਬ ਵਿੱਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ `ਤੇ ਅੱਖ ਰੱਖਦਿਆਂ ਇਸ ਤੋਂ ਸਿਆਸੀ ਲਾਹਾ ਖੱਟਣ ਦੀ ਆਸ ਵਿੱਚ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਵਿਚ ਸਾਰੇ 2000 ਪ੍ਰਾਇਮਰੀ ਸਕੂਲ ਐਮ.ਸੀ.ਡੀ. ਵੱਲੋਂ ਚਲਾਏ ਜਾ ਰਹੇ ਹਨ ਅਤੇ ਦਿੱਲੀ ਦੀਆਂ ਤਿੰਨੋਂ ਕਾਰਪੋਰੇਸ਼ਨਾਂ ‘ਚ ਭਾਜਪਾ ਦਾ ਬਹੁਮਤ ਅਤੇ ਭਾਜਪਾ ਦਾ ਹੀ ਮੇਅਰ ਹੈ। `ਆਪ` ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵੱਲੋਂ 1031 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਚਲਾਏ ਜਾ ਰਹੇ ਹਨ। ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸਿੱਧੇ ਤੌਰ ‘ਤੇ 19000 ਸਕੂਲ ਚਲਾਏ ਜਾ ਰਹੇ ਹਨ ਜਿਨ੍ਹਾਂ ਵਿੱਚ 13000 ਪ੍ਰਾਇਮਰੀ ਅਤੇ 6000 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ।

ਸਿੱਖਿਆ ਵਿੱਚ ਗੁਣਾਤਮਕ ਸੁਧਾਰ ਲਿਆਉਣ ਦੀ ਮੁਹਿੰਮ ਤਹਿਤ ਪੰਜਾਬ ਸਰਕਾਰ ਨੇ ਇੱਥੇ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਅਧਿਆਪਕਾਂ ਅਤੇ ਸਮਾਜ ਸੇਵੀ ਲੋਕਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ, ਜਿਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਨਾਲ-ਨਾਲ ਮਿਆਰੀ ਸਿੱਖਿਆ ਸਹੂਲਤਾਂ ਦਾ ਵਿਕਾਸ ਹੋਇਆ ਹੈ।

ਸਰਕਾਰੀ ਸਕੂਲਾਂ ਵਿਚ ਇਨ੍ਹਾਂ ਕ੍ਰਾਂਤੀਕਾਰੀ ਤਬਦੀਲੀਆਂ ਅਤੇ ਲੋਕਾਂ ਦੁਆਰਾ ਵਿਖਾਏ ਜਾ ਰਹੇ ਭਰੋਸੇ ਦਾ ਪਤਾ ਇਸ ਤੱਥ ਤੋਂ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ ਕਿ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਤਬਦੀਲ ਹੋ ਰਹੇ ਹਨ ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਦੀ ਗਿਣਤੀ ਵੱਡੇ ਪੱਧਰ `ਤੇ ਵਧੀ ਹੈ।

ਸਿੱਖਿਆ ਮੰਤਰੀ ਸਿੰਗਲਾ ਨੇ ਇਹ ਵੀ ਦੱਸਿਆ ਕਿ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਲਗਭਗ ਦੋ ਸਾਲ ਪਹਿਲਾਂ ਇੱਕ ਕੋਰਟ ਕੇਸ ਦਰਜ ਕੀਤੇ ਹਲਫਨਾਮੇ ਵਿੱਚ ਆਪ ਹੀ ਕਿਹਾ ਸੀ ਕਿ ਦਿੱਲੀ ਦੇ 70 ਫੀਸਦੀ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਮਾੜਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...