Friday, April 19, 2024

ਵਾਹਿਗੁਰੂ

spot_img
spot_img

ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦੇ ਨਾਲ ਨਾਲ ਆਨ ਲਾਈਨ ਸਿੱਖਿਆ ਨੇ ਵੀ ਤੇਜ਼ੀ ਫੜੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਅਪ੍ਰੈਲ, 2021 –
ਸਕੂਲ ਸਿੱਖਿਆ ਵਿਭਾਗ ਨੇ ਨਵੇਂ ਵਿਦਿਅਕ ਸੈਸ਼ਨ ਲਈ ਦਾਖਲਿਆਂ ਵਾਸਤੇ ਸ਼ੁਰੂ ਕੀਤੀ ਮੁਹਿੰਮ ਦੇ ਨਾਲ ਨਾਲ ਹੁਣ ਵਿਦਿਆਰਥੀਆਂ ਨੂੰ ਆਨ ਲਾਈਨ ਸਿੱਖਿਆ ਮੁਹਈਆ ਕਰਵਾਉਣ ਦੇ ਸਬੰਧ ਵਿੱਚ ਵੀ ਤੇਜ਼ ਲੈ ਆਂਦੀ ਹੈ।

ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਦੀ ਅਗਵਾਈ ਵਿੱਚ ਅਧਿਆਪਕਾਂ ਨੇ ਸਕੂਲ ਬੰਦ ਹੋਣ ਕਾਰਨ ਪਹਿਲੀ ਅਪ੍ਰੈਲ ਤੋਂ ਹੀ ਆਨਲਾਈਨ ਪੜ੍ਹਾਈ ਸ਼ੁਰੂ ਕਰ ਦਿੱਤੀ ਸੀ ਅਤੇ ਹੁਣ ਦਾਖਲਿਆਂ ਦਾ ਕੰਮ ਕਾਫੀ ਹੱਦ ਤੱਕ ਮੁਕੰਮਲ ਹੋਣ ਕਾਰਨ ਆਨ ਲਾਈਨ ਪੜ੍ਹਾਈ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਆ ਗਈ ਹੈ।

ਕੋਵਿਡ-19 ਦੀ ਮਹਾਮਾਰੀ ਕਾਰਨ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆ ਦੀ ਪੜ੍ਹਾਈ ਨੂੰ ਯਕੀਨੀ ਬਨਾਉਣ ਲਈ ਅਧਿਆਪਕਾਂ ਵੱਲੋਂ ਵੱਖ ਵੱਖ ਆਨ ਲਈਨ ਵੀਡੀਓ ਐਪਜ਼ ਦੀ ਵਰਤੋਂ ਕੀਤੀ ਜਾ ਰਹੀ ਹੈ। ਆਨ ਲਾਈਨ ਸਿੱਖਿਆ ਦੀ ਨਵੀਨਤਮ ਤਕਨੋਲੋਜੀ ਦੀ ਵਰਤੋਂ ਨਾਲ ਇਸ ਵੇਲੇ ਸਰਕਾਰੀ ਸਕੂਲਾਂ ਦੇ 25 ਲੱਖ ਕੇ ਕਰੀਬ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਵਟਸਐਪ ਗਰੁੱਪ ਬਣਾ ਕੇ ‘ਜ਼ੂਮ ਐਪ’ ’ਤੇ ਕਲਾਸਾਂ ਲੈਣ ਦੀ ਨਾਲ ਨਾਲ “ਐਜੂਕੇਅਰ ਐਪ” ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਆਨ ਲਾਈਨ ਇਸਾਈਨਮੈਂਟਾਂ ਭੇਜੀਆਂ ਜਾ ਰਹੀਆਂ ਹਨ ਤਾਂ ਜੋ ਵਿਦਿਆਰਥੀਆਂ ਦੀ ਸਿੱਖਣ ਦੀ ਸਮਰਥਾ ਵਿੱਚ ਵਾਧਾ ਹੋ ਸਕੇ।

ਅਧਿਆਪਕਾਂ ਵੱਲੋਂ ਨਵੇਂ ਸ਼ੈਸ਼ਨ ਦੇ ਦਾਖਲਿਆਂ ਲਈ ਗੂਗਲ ਫਾਰਮਾਂ ਦੀ ਸਹਾਇਤਾ ਨਾਲ ਦਾਖ਼ਲੇ ਕੀਤੇ ਜਾ ਰਹੇ ਹਨ ਅਤੇ ਦਾਖਲਿਆਂ ਵਾਸਤੇ ਵੱਡੀ ਪੱਧਰ ’ਤੇ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਕਿਤਾਬਾਂ ਮੁਹਈਆਂ ਕਰਵਾਉਣ ਲਈ ਘਰ ਘਰ ਪਹੁੰਚ ਕੀਤੀ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਨ ਸਮੱਗਰੀ ਵਿੱਚ ਕੋਈ ਕਮੀ ਨਾ ਆਵੇ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...