Friday, April 19, 2024

ਵਾਹਿਗੁਰੂ

spot_img
spot_img

ਸਿੰਗਲਾ ਨੇ ‘ਅਬੈਸਡਰ ਆਫ਼ ਹੋਪ’ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵਜੋਂ ਦਿੱਤੇ ਐਪਲ ਆਈਪੈਡ, ਲੈਪਟੌਪ ਤੇ ਐਡਰੌਇਡ ਟੈਬਲੇਟ

- Advertisement -

ਯੈੱਸ ਪੰਜਾਬ
ਲੁਧਿਆਣਾ, 16 ਜਨਵਰੀ, 2021 –
ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੇ ਇੰਦਰ ਸਿੰਗਲਾ ਵੱਲੋਂ ਅੱਜ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਟਨ ਹਾਊਸ ਵਿਖੇ ਆਯੋਜਿਤ ਕੀਤੇ ਗਏ ਇੱਕ ਸੰਖੇਪ ਸਮਾਰੋਹ ਦੌਰਾਨ ਲੁਧਿਆਣਾ, ਮੋਗਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਨਾਲ ਸਬੰਧਤ ‘ਅੰਬੈਸਡਰ ਆਫ ਹੋਪ’ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ।

ਕੈਬਨਿਟ ਮੰਤਰੀ ਵੱਲੋਂ ਰਿਕਾਰਡ ਤੋੜ ਆਨਲਾਈਨ ਮੁਕਾਬਲੇ ‘ਅੰਬੈਸਡਰ ਆਫ ਹੋਪ’ ਦੇ ਜੇਤੂਆਂ ਨੂੰ ਇਨਾਮ ਦੇਣ ਲਈ ਲੁਧਿਆਣਾ ਦਾ ਵਿਸ਼ੇਸ਼ ਤੌਰ ‘ਤੇ ਦੌਰਾ ਕੀਤਾ, ਜਿਸ ਵਿਚ ਲਾਕਡਾਊਨ ਦੌਰਾਨ 1 ਲੱਖ 5 ਹਜ਼ਾਰ ਐਂਟਰੀਆਂ ਪ੍ਰਾਪਤ ਹੋਈਆਂ। ਜੇਤੂਆਂ ਨੂੰ ਵਧਾਈ ਦੇਣ ਤੋਂ ਇਲਾਵਾ ਸ੍ਰੀ ਸਿੰਗਲਾ ਨੇ ਉਨ੍ਹਾਂ ਨੂੰ ਆਪਣੇ ਭਵਿੱਖ ਦੇ ਟੀਚਿਆਂ ਦੀ ਪ੍ਰਾਪਤੀ ਵਿਚ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ।

ਜ਼ਿਲ੍ਹਾ ਲੁਧਿਆਣਾ ਦੇ ਜੇਤੂ ਵਿਦਿਆਰਥੀ ਬੀ.ਸੀ.ਐਮ. ਆਰੀਆ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਤੋਂ 9ਵੀਂ ਜਮਾਤ ਦੇ ਈਸ਼ਟ ਮੋਦੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਛਪਾਰ ਤੋਂ 12ਵੀਂ ਜਮਾਤ ਦੇ ਜਸ਼ਨਪ੍ਰੀਤ ਸਿੰਘ ਅਤੇ ਗੁਰੂ ਨਾਨਕ ਪਬਲਿਕ ਸਕੂਲ ਬੀਰਮੀ ਤੋਂ 8ਵੀਂ ਜਮਾਤ ਦੇ ਮਹਿਤਾਬ ਸਿੰਘ ਸੇਖੋਂ ਹਨ।

ਮੋਗਾ ਜ਼ਿਲੇ ਦੀਆਂ ਜੇਤੂਆਂ ਵਿੱਚ ਸੈਕਰਡ ਹਾਰਟ ਸਕੂਲ ਦੀ 10ਵੀਂ ਜਮਾਤ ਦੀ ਆਦੇਸ਼ਪ੍ਰੀਤ ਕੌਰ, ਸੇਂਟ ਜੋਸਫ਼ਜ਼ ਕਾਨਵੈਂਟ ਸਕੂਲ ਦੀ ਚੌਥੀ ਜਮਾਤ ਦੀ ਈਵਾ ਸੂਦ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚੋਂ 7ਵੀਂ ਜਮਾਤ ਦੀ ਜਸਪ੍ਰੀਤ ਕੌਰ ਸ਼ਾਮਲ ਹਨ।

ਇਸੇ ਤਰ੍ਹਾਂ ਫਿਰੋਜ਼ਪੁਰ ਤੋਂ ਜੇਤੂਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚੋਂ 10ਵੀਂ ਜਮਾਤ ਦੀ ਮਹਿਕਦੀਪ ਕੌਰ ਅਤੇ ਸੰਦੀਪ ਸਿੰਘ (ਸੰਯੁਕਤ ਪਹਿਲੇ ਵਿਜੇਤਾ), ਐਸ.ਐਸ.ਐਮ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ 10ਵੀਂ ਜਮਾਤ ਦੀ ਪ੍ਰਮੀਤ ਕੌਰ ਅਤੇ ਡੀ.ਸੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਤੋਂ 8ਵੀਂ ਜਮਾਤ ਦੀ ਇਸ਼ਮੀਤ ਕੌਰ ਸ਼ਾਮਲ ਹਨ।

ਫਾਜ਼ਿਲਕਾ ਜ਼ਿਲ੍ਹੇ ਦੇ ਜੇਤੂਆਂ ਵਿੱਚ ਦਿੱਲੀ ਪਬਲਿਕ ਵਰਲਡ ਸਕੂਲ ਜਲਾਲਾਬਾਦ ਦੀ 9ਵੀਂ ਜਮਾਤ ਦੀ ਅਰਮਾਨ ਗੁੰਬਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੀਆਂ) ਅਬੋਹਰ ਦੀ 12ਵੀਂ ਜਮਾਤ ਦੀ ਸ਼ੀਨਮ ਅਤੇ ਮਾਇਆ ਦੇਵੀ ਮੈਮੋਰੀਅਲ ਆਦਰਸ਼ ਸਕੂਲ ਕੇੜਾ ਖੇੜਾ ਦੀ 10ਵੀਂ ਜਮਾਤ ਦੀ ਭੂਮਿਕਾ ਕੰਬੋਜ ਸ਼ਾਮਲ ਹੈ।

ਜੇਤੂਆਂ ਵੱਲੋਂ ਸ੍ਰੀ ਵਿਜੇ ਇੰਦਰ ਸਿੰਗਲਾ ਨੂੰ ਲੌਕਡਾਊਨ ਦੌਰਾਨ ਅਜਿਹਾ ਦਿਲਚਸਪ ਅਤੇ ਸ਼ਾਨਦਾਰ ਮੁਕਾਬਲਾ ਕਰਵਾਉਣ ਲਈ ਦਿਲੋਂ ਧੰਨਵਾਦ ਕੀਤਾ।

ਇਨਾਮਾਂ ਦੀ ਵੰਡ ਕਰਦਿਆਂ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਵਿਸ਼ਵ ਰਿਕਾਰਡ ਸਥਾਪਿਤ ਕਰਨ ਦੇ ਨਾਲ-ਨਾਲ ‘ਅੰਬੈਸਡਰਜ਼ ਆਫ਼ ਹੋਪ’ ਮੁਹਿੰਮ ਨੇ ਸਕੂਲੀ ਵਿਦਿਆਰਥੀਆਂ ਦੇ ਹੁਨਰ ਤਰਾਸ਼ਣ ਦਾ ਆਪਣਾ ਮੰਤਵ ਸਫ਼ਲਤਾਪੂਰਵਕ ਪੂਰਾ ਕੀਤਾ ਹੈ।

ਵਿਜੇ ਇੰਦਰ ਸਿੰਗਲਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਰਫ਼ 8 ਦਿਨਾਂ ‘ਚ ਹੀ ਇਸ ਮੁਕਾਬਲੇ ਲਈ 1,05,898 ਸਕੂਲੀ ਵਿਦਿਆਰਥੀਆਂ ਨੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ। ਉਨਾਂ ਕਿਹਾ ਕਿ ਇੰਨੀ ਵੱਡੀ ਗਿਣਤੀ ‘ਚ ਪ੍ਰਾਪਤ ਹੋਈਆਂ ਵੀਡਿਓਜ਼ ‘ਚੋਂ ਜੇਤੂਆਂ ਦੀ ਚੋਣ ਕਰਨੀ ਬਹੁਤ ਮੁਸ਼ਕਿਲ ਸੀ ਪਰ ਇਹ ਕੰਮ ਬਹੁਤ ਪਾਰਦਰਸ਼ੀ ਢੰਗ ਨਾਲ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਕੁੱਲ 66 ਮੁੱਖ ਇਨਾਮਾਂ ਤੋਂ ਇਲਾਵਾ ‘ਅੰਬੈਸਡਰਜ਼ ਆਫ਼ ਹੋਪ’ ਤਹਿਤ ਸਾਰੇ 22 ਜ਼ਿਲ੍ਹਿਆਂ ਵਿੱਚ ਜੇਤੂਆਂ ਨੂੰ 1000 ਦੇ ਕਰੀਬ ਦਿਲਾਸਾ ਇਨਾਮ ਵੀ ਦਿੱਤੇ ਜਾ ਰਹੇ ਹਨ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...