Tuesday, April 16, 2024

ਵਾਹਿਗੁਰੂ

spot_img
spot_img

ਸਿੰਘੂ ਬਾਰਡਰ ’ਤੇ ਕਤਲ ਮਾਮਲੇ ਵਿੱਚ ਨਿਹੰਗ ਸਰਬਜੀਤ ਸਿੰਘ ਨੇ ਜ਼ਿੰਮੇਵਾਰੀ ਲੈਂਦਿਆਂ ਦਿੱਤੀ ਗ੍ਰਿਫ਼ਤਾਰੀ; ਬੇਅਦਬੀਆਂ ਕਰਨ ਵਾਲਿਆਂ ਨੂੰ ਦਿੱਤੀ ਚੇਤਾਵਨੀ

- Advertisement -

ਯੈੱਸ ਪੰਜਾਬ
ਸਿੰਘੂ ਬਾਰਡਰ, 15 ਅਕਤੂਬਰ, 2021:
ਸ਼ੁੱਕਰਵਾਰ ਸਵੇਰੇ ਸਿੰਘੂ ਬਾਰਡਰ ’ਤੇ ਸਾਹਮਣੇ ਆਏ ਮਾਮਲੇ ਵਿੱਚ ਸ੍ਰੀ ਗੁਰੂ ਗ਼੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਇਕ ਕਥਿਤ ਦੋਸ਼ੀ ਨੂੰ ਮੌਤ ਦੇ ਘਾਟ ਉਤਾਰ ਦੇਣ ਦੇ ਮਾਮਲੇ ਵਿੱਚ ਸਰਬਜੀਤ ਸਿੰਘ ਨਾਂਅ ਦੇ ਇਕ ਨਿਹੰਗ ਸਿੰਘ ਨੇ ਅੱਜ ਸ਼ਾਮ ਹਰਿਆਣਾ ਪੁਲਿਸ ਸਾਹਮਣੇ ਆਤਮ ਸਮਰਪਣ ਕਰਦਿਆਂ ਆਪਣੀ ਗ੍ਰਿਫ਼ਤਾਰੀ ਦੇ ਦਿੱਤੀ।

ਤਰਨ ਤਾਰਨ ਦੇ ਪਿੰਡ ਚੀਮਾ ਕਲਾਂ, ਥਾਣਾ ਸਰਾਏ ਅਮਾਨਤ ਖ਼ਾਨ ਦੇ ਵਸਨੀਕ ਲਖ਼ਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਨੂੰ ਅੱਜ ਸਵੇਰੇ ਸਿੰਘੂ ਬਾਰਡਰ ’ਤੇ ਹਮਲਾ ਕਰਕੇ ਉਸਨੂੰ ਬੈਰੀਕੇਡ ’ਤੇ ਟੰਗ ਦਿੱਤਾ ਗਿਆ ਸੀ।

ਇਸ ਵਿਅਕਤੀ ਦੀ ਮੌਤ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ ਅਤੇ ਦਿਨ ਭਰ ਚੱਲੇ ਘਟਨਾਕ੍ਰਮ ਤੋਂ ਬਾਅਦ ਸ਼ਾਮ ਨੂੰ ਸਰਬਜੀਤ ਸਿੰਘ ਨਾਂਅ ਦੇ ਨਿਹੰਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਅਰਦਾਸ ਕਰਨ ਉਪਰੰਤ ਆਪਣੇ ਆਪ ਨੂੰ ਪੁਲਿਸ ਦੇ ਹਵਾਲੇ ਕੀਤਾ ਅਤੇ ਪੁਲਿਸ ਆਪਣੀ ਗੱਡੀ ਵਿੱਚ ਮੋਰਚੇ ਵਿੱਚ ਨਿਹੰਗਾਂ ਦੇ ਕੈਂਪ ਵਿੱਚੋਂ ਉਸਨੂੰ ਆਪਣੇ ਨਾਲ ਗ੍ਰਿਫ਼ਤਾਰ ਕਰ ਕੇ ਲੈ ਗਈ।

ਇਸ ਮੌਕੇ ਬੋਲਦਿਆਂ ਨਿਹੰਗਾਂ ਦੇ ਪ੍ਰਤੀਨਿਧੀਆਂ ਨੇ ਕਿਹਾ ਕਿ ਉਕਤ ਵਿਅਕਤੀ ਸਰਬ ਲੋਹ ਗ੍ਰੰਥ ਚੋਰੀ ਕਰਕੇ ਲੈ ਗਿਆ ਸੀ ਜੋ ਉਨ੍ਹਾਂ ਨੇ ਮਗਰ ਜਾ ਕੇ ਇਕ ਗੰਦੀ ਜਗ੍ਹਾ ਤੋਂ ਟੋਕਰੀ ਵਿੱਚ ਪਿਆ ਬਰਾਮਦ ਕੀਤਾ ਜਿੱਥੇ ਇਹ ਸੁੱਟਿਆ ਗਿਆ ਸੀ। ਉਨ੍ਹਾਂ ਕਿਹਾ ਕਿ ਉਸਤੋਂ ਬਾਅਦ ਹੀ ਉਸਨੂੰ ਫ਼ੜ ਕੇ ਸਰਬਜੀਤ ਸਿੰਘ ਨੇ ਉਸਦਾ ‘ਸੋਧਾ’ ਲਾਇਆ ਕਿਉਂਕਿ ਸਰਕਾਰਾਂ ਅੱਜ ਤਕ ਬੇਅਦਬੀ ਮਾਮਲਿਆਂ ਦਾ ਇਨਸਾਫ਼ ਦੇਣ ਵਿੱਚ ਅਸਫ਼ਲ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਲਖ਼ਬੀਰ ਸਿੰਘ ਨੇ ਵੀਡੀਓ ਰਿਕਾਰਡਿੰਗ ਦੌਰਾਨ ਵੀ ਮੌਤ ਤੋਂ ਪਹਿਲਾਂ ਮੰਨਿਆਂ ਕਿ ਉਸ ਜਿਹੇ 20 ਵਿਅਕਤੀ 30-30 ਹਜ਼ਾਰ ਰੁਪਏ ਦੇ ਕੇ ਮੋਰਚੇ ਵਿੱਚ ਖ਼ਰਾਬੀ ਲਈ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਬਾਕੀ 19 ਵੀ ਲਖ਼ਬੀਰ ਸਿਘ ਦੇ ਹਸ਼ਰ ਤੋਂ ਸਬਕ ਲੈ ਲੈਣ ਅਤੇ ਜੇ ਕਿਸੇ ਨੇ ਗੁਰੂ ਗ੍ਰੰਥ ਸਾਹਿਬ ਨਾਲ ਕੋਈ ਸ਼ਰਾਰਤ ਕੀਤੀ ਤਾਂ ਉਨ੍ਹਾਂ ਦਾ ਵੀ ਇਹੀ ਹਸ਼ਰ ਕੀਤਾ ਜਾਵੇਗਾ।

ਉਨ੍ਹਾਂ ਦੋਸ਼ ਲਾਇਆ ਕਿ 2015 ਦੇ ਬੇਅਦਬੀ ਮਾਮਲਿਆਂ ਵਿੱਚ ਅਜੇ ਤਾਈਂ ਇਨਸਾਫ਼ ਨਹੀਂ ਮਿਲਿਆ ਅਤੇ ਕਈ ਮਾਮਲਿਆਂ ਵਿੱਚ ਪੁਲਿਸ ਨੂੰ ਫ਼ੜਾਏ ਗਏ ਦੋਸ਼ੀ ਵੀ ਪੁਲਿਸ 2 ਘੰਟਿਆਂ ਬਾਅਦ ਹੀ ਛੱਡ ਦਿੰਦੀ ਹੈ ਜਿਸ ਕਰਕੇ ਨਿਹੰਗ ਸਿੰਘਾਂ ਨੇ ਆਪ ਹੀ ਮੌਕੇ ’ਤੇ ਸਜ਼ਾ ਦਿੱਤੀ ਹੈ।

ਗ੍ਰਿਫ਼ਤਾਰੀ ਤੋਂ ਪਹਿਲਾਂ ਨਿਹੰਗ ਸਰਬਜੀਤ ਸਿੰਘ ਨੇ ਕਿਹਾ ਕਿ ਉਸਨੂੰ ਇਸ ਘਟਨਾ ਦਾ ਕੋਈ ਅਫ਼ਸੋਸ ਨਹੀਂ ਹੈ ਅਤੇ ਜੇ ਗੁਰੂ ਦੀ ਬੇਅਦਬੀ ਕਰਨ ਵਾਲੇ 100 ਲੋਕ ਵੀ ਮਾਰਣੇ ਪੈਣ ਤਾਂ ਉਹ ਵਾਰ ਵਾਰ ਜਨਮ ਲੈ ਕੇ ਵੀ ਇਹ ਕਾਰਜ ਕਰਨ ਨੂੰ ਤਿਆਰ ਹੈ।

ਨਿਹੰਗ ਸਿੰਘਾਂ ਨੇ ਰਾਜਸੀ ਲੋਕਾਂ ਨੂੂੰ ਵੀ ਵਾਰਨਿੰਗ ਦਿੱਤੀ ਕਿ ਉਹ ਆਪੋ ਆਪਣੀ ਸਿਆਸਤ ਲੱਖ ਕਰਨ ਪਰ ਗੁਰੂ ਦੇ ਨਾਂਅ ’ਤੇ ਜਾਂ ਗੁਰੂ ਦੀ ਬੇਅਦਬੀ ਕਰਕੇ ਕੋਈ ਸਿਆਸਤ ਨਾ ਕਰਨ। ਉਹਨਾਂ ਕਿਹਾ ਕਿ ਗੁਰੂ ਨੇ ਕਿਸੇ ਦਾ ਕੁਝ ਨਹੀਂ ਵਿਗਾੜਿਆ ਸਗੋਂ ਉਹ ਤਾਂ ਸ੍ਰਿਸ਼ਟੀ ਦਾ ਕਰਤਾ ਹੈ ਅਤੇ ਹੁਣ ਅੱਗੋਂ ਵੀ ਇਹ ਸੰਦੇਸ਼ ਭਲੀ ਭਾਂਤ ਚਲੇ ਜਾਣਾ ਚਾਹੀਦਾ ਹੈ ਕਿ ਗੁਰੂ ਦੀ ਬੇਅਦਬੀ ਕਿਸੇ ਤਰ੍ਹਾਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਯੈੱਸ ਪੰਜਾਬ ਅੰਮ੍ਰਿਤਸਰ, 14 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...