Friday, April 19, 2024

ਵਾਹਿਗੁਰੂ

spot_img
spot_img

ਸਿੰਘੂ ਬਾਰਡਰ ’ਤੇ ਵਾਪਰੀ ਸਨਸਨੀਖ਼ੇਜ਼ ਘਟਨਾ: ਕਿਸਾਨ ਮੋਰਚੇ ਦੇ ਮੰਚ ਨੇੜੇ ਲਟਕਦੀ ਮਿਲੀ ਲਾਸ਼; ਨਿਹੰਗਾਂ ਨੇ ਲਈ ਜ਼ਿੰਮੇਵਾਰੀ, ਕਿਹਾ ਬੇਅਦਬੀ ਦਾ ਹੈ ਮਾਮਲਾ

- Advertisement -

ਯੈੱਸ ਪੰਜਾਬ
ਸਿੰਘੂ ਬਾਰਡਰ, 15 ਅਕਤੂਬਰ, 2021:
ਸਿੰਘੂ ਬਾਰਡਰ ’ਤੇ ਸ਼ੁੱਕਰਵਾਰ ਸਵੇਰੇ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਕ ਵਿਅਕਤੀ ਦੀ ਹੱਥ ਵੱਢੀ ਹੋਈ ਲਾਸ਼ ਅੱਜ ਸਵੇਰੇ ਮੋਰਚੇ ਦੇ ਮੰਚ ਕੋਲ ਲਟਕਦੀ ਪਾਈ ਗਈ ਹੈ। ਇਸ ਵਿਅਕਤੀ ਦਾ ਕਤਲ ਬੜੀ ਬੇਰਹਿਮੀ ਨਾਲ ਕੀਤਾ ਗਿਆ ਹੈ।

ਜਿਸ ਵਿਅਕਤੀ ਦੀ ਲਾਸ਼ ਅੱਜ ਸਵੇਰੇ 6 ਵਜੇ ਦੇ ਲਗਪਗ ਬੈਰੀਕੇਡ ਨਾਲ ਟੰਗੀ ਵੇਖ਼ੀ ਗਈ ਉਸ ਦੇ ਸਰੀਰ ’ਤੇ ਤੇਜ਼ ਧਾਰ ਹਥਿਆਰਾਂ ਦੇ ਨਿਸ਼ਾਨ ਪਾਏ ਗਏ ਹਨ।

ਕਾਫ਼ੀ ਦੇਰ ਬਾਅਦ ਇਸ ਵਿਅਕਤੀ ਦੀ ਪਛਾਣ ਸਾਹਮਣੇ ਆਈ। ਇਹ 35 ਸਾਲਾ ਵਿਅਕਤੀ ਤਰਨ ਤਾਰਨ ਦੇ ਪਿੰਡ ਚੀਮਾ ਖ਼ੁਰਦ ਦਾ ਲਖ਼ਬੀਰ ਸਿੰਘ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਲਖ਼ਬੀਰ ਸਿੰਘ ਮੋਰਚੇ ਵਿੱਚ ਹੀ ਸ਼ਾਮਲ ਸੀ।

ਇਸ ਸੰਬੰਧੀ ਨਿਹੰਗ ਸਿੰਘਾਂ ਵੱਲੋਂ ਜਾਰੀ ਇਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਇਹ ਵਿਅਕਤੀ ਨਿਹੰਗ ਬਾਣੇ ਵਿੱਚ ਹੀ ਉਨ੍ਹਾਂ ਦੇ ਕੈਂਪ ਅੰਦਰ ਦਾਖ਼ਲ ਹੋਇਆ ਸੀ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰ ਰਿਹਾ ਸੀ ਅਤੇ ਇਸਨੂੰ ਫ਼ੜ ਕੇ ਨਿਹੰਗਾਂ ਨੇ ਸੋਧਾ ਲਾਇਆ ਹੈ। ਵੀਡੀਓ ਵਿੱਚ ਜਾਣਕਾਰੀ ਦੇ ਰਹੇ ਨਿਹੰਗ ਨੇ ਇਹ ਵੀ ਜਾਣਕਾਰੀ ਦਿੱਤੀ ਗਈ ਕਿ ‘ਇਸ ਪਾਪੀ ਨੇ ਬਾਬਾ ਬਲਵਿੰਦਰ ਸਿੱਘ ਜੀ ਦੇ ਇੱਥੇ ਲਿਆ ਕੇ ਪ੍ਰਕਾਸ਼ ਕੀਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਜਿਸ ਮਗਰੋਂ ‘ਫ਼ੌਜਾਂ’ ਨੇ ਇਸ ਦਾ ਗੁੱਟ ਅਤੇ ਲੱਤ ਵੱਢ ਦਿੱਤੀ ਹੈ।’ ਕੋਲ ਹੀ ਮੰਜੇ ’ਤੇ ਪਿਆ ਇਹ ਵਿਅਕਤੀ ਜਿਸਨੂੰ ਪੁੱਛਗਿੱਛ ਕੀਤੀ ਜਾ ਰਹੀ ਹੈ, ਆਪਣੀ ਗ਼ਲਤੀ ਕਬੂਲ ਕਰਦਾ ਨਜ਼ਰ ਆਉਂਦਾ ਹੈ।

ਵੀਡੀਓ ਵਿੱਚ ਨਿਹੰਗ ਉਸ ਵਿਅਕ ਤੀ ਤੋਂ ਵੀ ਪੁੱਛ ਗਿੱਛ ਕਰਦੇ ਨਜ਼ਰ ਆਉਂਦੇ ਹਨ ਜਿਸ ਦਾ ਮਤਲਬ ਹੈ ਕਿ ਉਹ ਪਹਿਲਾਂ ਸੱਟਾ ਮਾਰੇ ਜਾਣ ਦੇ ਬਾਅਦ ਤਕ ਜ਼ਿੰਦਾ ਸੀ ਪਰ ਬਾਅਦ ਵਿੱਚ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ ਜਿਸ ਮਗਰੋਂ ਉਸਦੀ ਲਾਸ਼ ਬੈਰੀਕੇਡ ਨਾਲ ਟੰਗੀ ਗਈ ਹੋਵੇਗੀ।

ਇਸ ਤੋਂ ਬਾਅਦ ਸਾਹਮਣੇ ਆਏ ਇਕ ਹੋਰ ਵੀਡੀਓ ਵਿੱਚ ਇਹ ਵੀ ਕਿਹਾ ਗਿਆ ਕਿ ਇਹ ਪਹਿਲੀ ਘਟਨਾ ਹੈ ਜਦ ਨਿਹੰਗਾਂ ਦੇ ਕੈਂਪ ਵਿੱਚ ਕਿਸੇ ਨੇ ਬੇਅਦਬੀ ਦੀ ਕੋਸ਼ਿਸ਼ ਕੀਤੀ ਹੋਵੇ ਪਰ ਉਸਨੂੰ ਸੋਧਾ ਲਾ ਦਿੱਤਾ ਗਿਆ ਹੈ।

ਇਹ ਵੀ ਖ਼ਬਰ ਹੈ ਕਿ ਇਕ ਪਾਸੇ ਕਿਸਾਨ ਆਗੂ ਅਤੇ ਇਕ ਪਾਸੇ ਪੁਲਿਸ ਅਤੇ ਪ੍ਰਸ਼ਾਸਨ ਮੀਟਿੰਗਾਂ ਕਰ ਰਹੇ ਹਨ ਅਤੇ ਐਫ.ਆਈ.ਆਰ. ਦਰਜ ਕਰਨ ਦੀ ਤਿਆਰੀ ਹੈ।ੇ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...