Saturday, April 27, 2024

ਵਾਹਿਗੁਰੂ

spot_img
spot_img

ਸਿੰਘੂ ਮਾਮਲੇ ਵਾਲੇ ਨਿਹੰਗ ਬਾਬਾ ਅਮਨ ਸਿੰਘ ਅਤੇ ਪਿੰਕੀ ‘ਕੈਟ’ ਦੀ ਤੋਮਰ ਤੇ ਹੋਰ ਭਾਜਪਾ ਆਗੂਆਂ ਨਾਲ ਤਸਵੀਰ ਨੇ ਕਈ ਸਵਾਲ ਖੜ੍ਹੇ ਕੀਤੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 19 ਅਕਤੂਬਰ, 2021:
ਸਿੰਘੂ ਬਾਰਡਰ ’ਤੇ ਬੀਤੇ ਦਿਨੀਂ ਬੇਅਦਬੀ ਦੇ ਇਕ ਕਥਿਤ ਦੋਸ਼ੀ ਲਖ਼ਬੀਰ ਸਿੰਘ ਨੂੰ ਬੇਰਹਿਮੀ ਨਾਲ ਕਤਲ ਕਰ ਦੇਣ ਦੀ ਜ਼ਿੰਮੇਵਾਰੀ ਲੈਣ ਵਾਲੀ ਨਿਹੰਗ ਜਥੇਬੰਦੀ ਦੇ ਆਗੂ ਬਾਬਾ ਅਮਨ ਸਿੰਘ ਅਤੇ ਪੰਜਾਬ ਪੁਲਿਸ ਦੇ ਅਤਿ-ਵਿਵਾਦਿਤ, ਝੂਠੇ ਪੁਲਿਸ ਮੁਕਾਬਲਿਆਂ ਲਈ ਜਾਣੇ ਜਾਂਦੇ ਬਰਖ਼ਾਸਤ ਪੁਲਿਸ ਅਧਿਕਾਰੀ ਪਿੰਕੀ ‘ਕੈਟ’ ਦੀ ਖ਼ੇਤੀਬਾੜੀ ਮੰਤਰੀ ਸ੍ਰੀ ਨਰਿੰਦਰ ਤੋਮਰ ਅਤੇ ਖ਼ੇਤੀਬਾੜੀ ਰਾਜ ਮੰਤਰੀ ਸ੍ਰੀ ਕੈਲਾਸ਼ ਚੌਧਰੀ ਨਾਲ ਸਾਹਮਣੇ ਆਈ ਤਸਵੀਰ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।

ਕਿਹਾ ਜਾ ਰਿਹਾ ਹੈ ਕਿ ਇਹ ਕੇਵਲ ਇਕ ਹੀ ਤਸਵੀਰ ਨਹੀਂ ਹੈ ਸਗੋਂ ਘੱਟੋ ਘੱਟ 2 ਐਸੀਆਂ ਤਸਵੀਰਾਂ ਹੋਰ ਵੀ ਹਨ ਜਿਨ੍ਹਾਂ ਵਿੱਚ ਨਿਹੰਗ ਬਾਬਾ ਅਮਨ ਸਿੰਘ ਅਤੇ ਪਿੰਕੀ ਕੈਟ ਕੇਂਦਰੀ ਮੰਤਰੀਆਂ ਅਤੇ ਸੀਨੀਅਰ ਭਾਜਪਾ ਆਗੂਆਂ ਨਾਲ ਨਜ਼ਰ ਆ ਰਹੇ ਹਨ।

ਇਹ ਵੀ ਦਿਲਚਸਪ ਗੱਲ ਹੈ ਕਿ ਕੇਂਦਰ ਸਰਕਾਰ ਦੇ ਮੰਤਰੀ ਅਤੇ ਭਾਜਪਾ ਆਗੂ ਕਿਸਾਨ ਅੰਦੋਲਨ ਦੇ ਚੱਲਦਿਆਂ ਕਿਸਾਨ ਮੋਰਚੇ ਵਿੱਚ ਸ਼ਾਮਲ ਨਿਹੰਗ ਜਥੇਬੰਦੀ ਦੇ ਮੁਖੀ ਬਾਬਾ ਅਮਨ ਸਿੰਘ ਅਤੇ ਪੰਜਾਬ ਦੇ ਇਕ ਅਤਿ ਵਿਵਾਦਿਤ ਸਾਬਕਾ ਪੁਲਿਸ ਮੁਲਾਜ਼ਮ ਅਤੇ ਕੈਟ ਨਾਲ ਮੁਲਾਕਾਤਾਂ ਕਰ ਰਹੇ ਸਨ।

ਸਵਾਲ ਇਹ ਖੜ੍ਹੇ ਕੀਤੇ ਜਾ ਰਹੇ ਹਨ ਕਿ ਇਹ ਮੁਲਾਕਾਤਾਂ ਕੇਂਦਰੀ ਮੰਤਰੀਆਂ, ਭਾਜਪਾ ਆਗੂਆਂ ਵੱਲੋਂ ਨਿਹੰਗ ਬਾਬਾ ਅਮਨ ਸਿੰਘ ਅਤੇ ਪਿੰਕੀ ਕੈਟ ਆਦਿ ਨਾਲ ਕਿਸ ਮਕਸਦ ਨਾਲ ਕੀਤੀਆਂ ਜਾ ਰਹੀਆਂ ਸਨ ਅਤੇ ਦੋਵਾਂ ਹੀ ਧਿਰਾਂ ਵੱਲੋਂ ਇਹ ਮੁਲਾਕਾਤ ਉਦੋਂ ਹੀ ਜਨਤਕ ਨਾ ਕਰਕੇ ਗੁਪਤ ਕਿਉਂ ਰੱਖੀਆਂ ਗਈਆਂ।

ਇਹ ਤਸਵੀਰ ਇਸੇ ਸਾਲ ਜੁਲਾਈ ਮਹੀਨੇ ਦੇ ਅਖ਼ੀਰ ਦੀ ਦੱਸੀ ਜਾ ਰਹੀ। ਤਸਵੀਰ ਵਿੱਚ ਬਾਬਾ ਅਮਨ ਸਿੰਘ ਨੇ ਸਿਰੋਪਾ ਪਾਇਆ ਹੋਇਆ ਹੈ। ਇਕ ਹੋਰ ਤਸਵੀਰ ਵਿੱਚ ਸ੍ਰੀ ਤੋਮਰ ਨਿਹੰਗ ਬਾਬਾ ਅਮਨ ਸਿੰਘ ਨੂੰ ਸਿਰੋਪਾ ਪਾਉਂਦੇ ਹੋਏ ਨਜ਼ਰ ਆ ਰਹੇ ਹਨ। ਪਤਾ ਲੱਗਾ ਹੈ ਕਿ ਇਸ ਤੋਂ ਇਲਾਵਾ ਇਕ ਹੋਰ ਤਸਵੀਰ ਵਿੱਚ ਕੇਂਦਰੀ ਮੰਤਰੀ ਸ੍ਰੀ ਕੈਲਾਸ਼ ਚੌਧਰੀ ਦੇ ਦਿੱਲੀ ਸਥਿਤ ਬੰਗਲੇ ’ਤੇ ਬਾਬਾ ਅਮਨ ਸਿੰਘ ਅਤੇ ਪਿੰਕੀ ਕੈਟ ਲੰਚ ਕਰਦੇ ਨਜ਼ਰ ਆਉਂਦੇ ਹਨ।

ਤਸਵੀਰ ਵਿੱਚ ਝਾਰਖੰਡ ਤੋਂ ਭਾਜਪਾ ਦੇ ਸੰਸਦ ਮੈਂਬਰ ਸੁਨੀਲ ਕੁਮਾਰ ਸਿੰਘ, ਰਾਜਸਥਾਨ ਤੋਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਭਾਰਤ-ਤਿੱਬਤ ਸੰਘ ਸ੍ਰੀ ਸੌਰਭਸਰਸਵਤ, ਭਾਜਪਾ ਕਿਸਾਨ ਮੋਰਚਾ ਦੇ ਸਾਬਕਾ ਕੌਮੀ ਸਕੱਤਰ ਸ: ਸੁਖਮਿੰਦਰ ਪਾਲ ਸਿੰਘ ਗਰੇਵਾਲ ਵੀ ਹਾਜ਼ਰ ਸਨ।

ਨਿਹੰਗ ਮੁਖ਼ੀ ਨਾਲ ਮੁਲਾਕਾਤ ਦੀਆਂ ਤਸਵੀਰਾਂ ਉਸ ਵੇਲੇ ਹੋਰ ਵੀ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ ਜਦ ਬੇਅਦਬੀ ਦੇ ਕਥਿਤ ਦੋਸ਼ੀ ਦਾ ਬੇਰਹਿਮੀ ਨਾਲ ਕਤਲ ਕਰਨ ਦੀ ਜ਼ਿੰਮੇਵਾਰੀ ਲੈਣ ਵਾਲੀ ਜਥੇਬੰਦੀ ਦੇ ਮੁਖ਼ੀ ਨਿਹੰਗ ਬਾਬਾ ਅਮਨ ਸਿੰਘ ਅਤੇ ਪਿੰਕੀ ਕੈਟ ਜਿਹੇ ਲੋਕ ਇਸ ਤਸਵੀਰ ਵਿੱਚ ਨਜ਼ਰ ਆ ਰਹੇ ਹਨ ਅਤੇ ਇਹ ਕੋਈ ਜਨਤਕ ਸਮਾਗਮ ਵੀ ਨਹੀਂ ਸਗੋਂ ‘ਪਰਸਨਲ ਮੀਟਿੰਗ’ ਨਜ਼ਰ ਆ ਰਹੀ ਹੈ।

ਪਿੰਕੀ ਕੈਟ ਦਾ ਇਸ ਮੀਟਿੰਗ ਵਿੱਚ ਸ਼ਾਮਲ ਹੋਣਾ ਵੀ ਬੜੇ ਸਵਾਲ ਖੜ੍ਹੇ ਕਰਦਾ ਹੈ ਕਿਉਂਕਿ ਪਿੰਕੀ ਪੰਜਾਬ ਵਿੱਚ ਅਤਿਵਾਦ ਦੇ ਦੌਰ ਦਾ ਇਕ ਵਿਵਾਦਿਤ ਚਿਹਰਾ ਰਿਹਾ ਹੈ ਅਤੇ ਉਹ ਲੁਧਿਆਣਾ ਦੇ ਇਕ ਵਿਅਕਤੀ ਦੇ ਕਤਲ ਦਾ ਦੋਸ਼ੀ ਵੀ ਠਹਿਰਾਇਆ ਜਾ ਚੁੱਕਾ ਹੈ। ਇਕ ਮੀਡੀਆ ਇੰਟਰਵਿਊ ਵਿੱਚ ਪਿੰਕੀ ਨੇ ਅਤਿਵਾਦ ਦੇ ਦੌਰ ਵਿੱਚ 50 ‘ਫ਼ਰਜ਼ੀ ਪੁਲਿਸ ਮੁਕਾਬਲਿਆਂ’ ਦਾ ਗਵਾਹ ਹੋਣ ਦੀ ਗੱਲ ਕਬੂਲੀ ਸੀ।

ਇਸੇ ਦੌਰਾਨ ਇਕ ਅਖ਼ਬਾਰ ਸਮੂਹ ਨਾਲ ਗੱਲਬਾਤ ਕਰਦਿਆਂ ਪਿੰਕੀ ਨੇ ਮੰਨਿਆ ਕਿ ਉਹ ਇਸ ਮੀਟਿੰਗ ਵਿੱਚ ਹਾਜ਼ਰ ਸੀ ਅਤੇ ਬਾਬਾ ਅਮਨ ਸਿੰਘ ਨਾਲ ਆਪਣੀ ਨੇੜਤਾ ਵੀ ਪ੍ਰਵਾਨ ਕੀਤੀ ਹੈ। ਪਿੰਕੀ ਅਨੁਸਾਰ ਉਹ ਅਤੇ ਬਾਬਾ ਅਮਨ ਸਿੰਘ ਵੱਖ-ਵੱਖ ਕਤਲ ਕੇਸਾਂ ਵਿੱਚ ਕੇਂਦਰੀ ਜੇਲ੍ਹ ਪਟਿਆਲਾ ਅੰਦਰ ਬੰਦ ਰਹੇ ਸਨ।

ਅਖ਼ਬਾਾਰ ਨਾਲ ਗੱਲਬਾਤ ਕਰਦਿਆਂ ਪਿੰਕੀ ਨੇ ਮੀਟਿੰਗ ਦੇ ਏਜੰਡੇ ਜਾਂ ਹੋਈ ਗੱਲਬਾਤ ਦੇ ਵੇਰਵੇ ਸਾਂਝੇ ਕਰਨ ਤੋਂ ਇਨਕਾਰ ਕੀਤਾ ਜਦਕਿ ਬਾਬਾ ਅਮਨ ਸਿੰਘ ਨੇ ਵੀ ਮੀਟਿੰਗ ਸੰਬੰਧੀ ਪੁੱਛੇ ਸਵਾਲਾਂ ਤੋਂ ਟਾਲਾ ਵੱਟਦਿਆਂ ਕਿਹਾ ਕਿ ਉਹ ਕਈ ਲੋਕਾਂ ਅਤੇ ਆਗੂਆਂ ਨੂੰ ਮਿਲਦਾ ਰਹਿੰਦਾ ਹੈ।

ਕਿਸਾਨ ਆਗੂ ਸ: ਬੂਟਾ ਸਿੰਘ ਸ਼ਾਦੀਪੁਰ ਅਤੇ ਮਨਜੀਤ ਸਿੰਘ ਰਾਏ ਨੇ ਵੀ ਇਸ ਮਾਮਲੇ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਇਸ ਮੁਲਾਕਾਤ ਬਾਰੇ ਉਨ੍ਹਾਂਨੂੰ ਕੋਈ ਜਾਣਕਾਰੀ ਨਹੀਂ ਸੀ।

ਕਾਂਗਰਸ ਆਗੂ ਸ੍ਰੀ ਰਣਦੀਪ ਸੂਰਜੇਵਾਲਾ ਨੇ ਵੀ ਇਹ ਤਸਵੀਰ ਟਵੀਟ ਕਰਦਿਆਂ ਕਿਹਾ ਹੈ ਕਿ ‘ਪਰਤਾਂ ਖੁਲ੍ਹ ਰਹੀਆਂਹ ਨ। ਕੌਣ ਅਸਲ ਵਿੱਚ ਪਰਦੇ ਦੇ ਪਿੱਛੇ ਕਿਸਦੇ ਨਾਲ ਖੜ੍ਹਾ ਹੈ? ਕੌਣ ਕਿਸਾਨਾਂ ਦੇ ਖਿਲਾਫ਼ ਕੀ ਸਾਜ਼ਿਸ਼ ਕਰ ਰਿਹਾ ਹੈ?

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...