Thursday, April 25, 2024

ਵਾਹਿਗੁਰੂ

spot_img
spot_img

ਸਿੰਚਾਈ ਮੰਤਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੂੰ ਮਿਲੇ ਬੱਲੂਆਣਾ ਦੇ ਵਿਧਾਇਕ, ਨਹਿਰੀ ਪਾਣੀ ਦਾ ਮੁੱਦਾ ਉਠਾਇਆ

- Advertisement -

ਯੈੱਸ ਪੰਜਾਬ
ਅਬੋਹਰ ਫਾਜਿ਼ਲਕਾ, 28 ਜੂਨ, 2022 –
ਫਾਜਿ਼ਲਕਾ ਜਿ਼ਲ੍ਹੇ ਦੇ ਬੱਲੂਆਣਾ ਅਤੇ ਅਬੋਹਰ ਇਲਾਕੇ ਵਿਚ ਨਹਿਰੀ ਪਾਣੀ ਦੇ ਮੁੱਦੇ ਤੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਅੱਜ ਚੰਡੀਗੜ੍ਹ ਵਿਖੇ ਸਿੰਚਾਈ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਇਹ ਮੁਲਾਕਾਤ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੇ ਸਮਾਂਤਰ ਕੀਤੀ ਅਤੇ ਉਨ੍ਹਾਂ ਨੂੰ ਇਲਾਕੇ ਵਿਚ ਨਹਿਰੀ ਪਾਣੀ ਸਮੱਸਿਆ ਤੋਂ ਜਾਣੂ ਕਰਵਾਇਆ।

ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੁਲਾਕਾਤ ਦੌਰਾਨ ਕੈਬਨਿਟ ਮੰਤਰੀ ਨੂੰ ਇਲਾਕੇ ਦੀਆਂ ਨਹਿਰੀ ਪਾਣੀ ਦੀਆਂ ਜਰੂਰਤਾਂ ਅਤੇ ਮੌਕੇ ਦੀ ਸਥਿਤੀ ਤੋਂ ਜਾਣੁ ਕਰਵਾਇਆ ਗਿਆ ਤੇ ਦੱਸਿਆ ਕਿ ਕਿਸ ਤਰਾਂ ਨਹਿਰੀ ਪਾਣੀ ਦੀ ਘਾਟ ਕਾਰਨ ਕਿਨੂੰ ਦੇ ਬਾਗਾਂ ਸਮੇਤ ਹੋਰ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ।

ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਨੇ ਫਸਲੀ ਵਿਭਿੰਨਤਾ ਨੂੰ ਅਪਨਾਇਆ ਸੀ ਅਤੇ ਕਿਨੂੰ ਦੇ ਬਾਗ ਲਗਾਏ ਸਨ ਇਸ ਲਈ ਇਸ ਇਲਾਕੇ ਨੂੰ ਨਹਿਰੀ ਪਾਣੀ ਦੀ ਬਹੁਤ ਜਰੂਰਤ ਹੈ।

ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਸਿੰਚਾਈ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਇਲਾਕੇ ਦੇ ਕਿਸਾਨਾਂ ਦੀ ਮੁੱਖ ਲੋੜ ਪਾਣੀ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦੇਣ ਦੇ ਨਾਲ ਉਨ੍ਹਾਂ ਨੂੰ ਬੱਲੂਆਣਾ ਹਲਕੇ ਦਾ ਦੌਰਾ ਕਰਨ ਦਾ ਸੱਦਾ ਵੀ ਦਿੱਤਾ।

ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਸਿੰਚਾਈ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਬੈਠਕ ਤੋਂ ਬਾਅਦ ਭਰੋਸਾ ਦਿੱਤਾ ਗਿਆ ਕਿ ਇਲਾਕੇ ਦੀਆਂ ਨਹਿਰਾਂ ਲਈ ਪੂਰਾ ਪਾਣੀ ਦਿੱਤਾ ਜਾਵੇਗਾ ਅਤੇ ਇਲਾਕੇ ਦੀਆਂ ਨਹਿਰਾਂ ਵਿਚ ਪਾਣੀ ਦੀ ਘਾਟ ਜਲਦ ਪੂਰੀ ਕਰ ਦਿੱਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...