Saturday, April 20, 2024

ਵਾਹਿਗੁਰੂ

spot_img
spot_img

ਸਿੰਧੀ ਸਮਾਜ ਦੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਆਸਥਾ ਦਾ ਪੂਰਾ ਸਤਿਕਾਰ: ਗੁਰਚਰਨ ਸਿੰਘ ਗਰੇਵਾਲ ਨੇ ਰੱਖ਼ਿਆ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਦਾ ਪੱਖ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 17 ਜਨਵਰੀ, 2023:
ਇੰਦੌਰ ਵਿਖੇ ਸਿੰਧੀ ਸਿੱਖਾਂ ਨਾਲ ਸ਼ੁਰੂ ਹੋਏ ਬੇਹੱਦ ਗੰਭੀਰ ਵਿਵਾਦ ਪ੍ਰਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਸੰਜੀਦਾ ਹੈ ਅਤੇ ਇਸ ਸਬੰਧ ਵਿਚ ਭੇਜੀ ਗਈ ਟੀਮ ਪਾਸੋਂ ਰਿਪੋਰਟ ਪ੍ਰਾਪਤ ਕਰਕੇ ਅਗਲੇ ਕਦਮ ਚੁੱਕੇ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੰਧੀ ਭਾਈਚਾਰਾ ਸਿੱਖ ਪੰਥ ਦਾ ਅਹਿਮ ਅੰਗ ਹੈ। ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਹੋਣ ਕਾਰਨ ਬਹੁਤ ਸਾਰੇ ਸਿੰਧੀ ਪਰਿਵਾਰਾਂ ਨੇ ਆਪਣੇ ਘਰਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪ੍ਰਕਾਸ਼ ਕੀਤੇ ਹੋਏ ਹਨ।

ਭਾਈ ਗਰੇਵਾਲ ਨੇ ਸਪੱਸ਼ਟ ਕੀਤਾ ਕਿ ਕੁਝ ਜਥੇਬੰਦੀਆਂ ਵੱਲੋਂ ਬੀਤੇ ਦਿਨੀਂ ਇੰਦੌਰ ਵਿਚ ਸਿੰਧੀ ਸਿੱਖ ਪਰਿਵਾਰਾਂ ਦੇ ਘਰਾਂ ਅਤੇ ਸਿੰਧੀ ਸਮਾਜ ਨਾਲ ਸਬੰਧਤ ਗੁਰੂ ਘਰਾਂ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੁੱਕਣੇ ਹਰਗਿਜ਼ ਠੀਕ ਨਹੀਂ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ਸਥਾਨਕ ਪੱਧਰ ’ਤੇ ਸਿੰਧੀ ਸਿੱਖਾਂ ਨੂੰ ਮਿਲੀ ਹੈ। ਇਸ ਟੀਮ ਵੱਲੋਂ ਸਿੰਧੀ ਸਿੱਖਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀ ਸਿੱਖੀ ਪ੍ਰਤੀ ਆਸਥਾ ਨੂੰ ਸੱਟ ਨਹੀਂ ਵੱਜਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਸਤਿਕਾਰ ਬਹਾਲ ਰੱਖਿਆ ਜਾਵੇਗਾ।

ਭਾਈ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਮਸਲੇ ’ਤੇ ਬੇਹੱਦ ਸੰਜੀਦਾ ਹਨ ਅਤੇ ਉਨ੍ਹਾਂ ਵੱਲੋਂ ਤੁਰੰਤ ਲੋੜੀਂਦੇ ਕਦਮ ਉਠਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸੇ ਤਹਿਤ ਹੀ ਅਗਲੇ ਦਿਨਾਂ ਵਿਚ ਸ਼੍ਰੋਮਣੀ ਕਮੇਟੀ ਦਾ ਪ੍ਰਚਾਰਕ ਜਥਾ ਸਿੰਧੀ ਸਿੱਖਾਂ ਪਾਸ ਭੇਜਿਆ ਜਾਵੇਗਾ ਜੋ ਉਥੋਂ ਦੀਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ, ਸੇਵਾ-ਸੰਭਾਲ ਅਤੇ ਸਿੱਖ ਮਰਯਾਦਾ ਬਾਰੇ ਜਾਗਰੂਕ ਕਰੇਗਾ।

ਭਾਈ ਗਰੇਵਾਲ ਨੇ ਕਿਹਾ ਕਿ ਸਿੱਖ ਮਰਯਾਦਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਵਿਚ ਖਾਮੀਆਂ ਬਰਦਾਸਤ ਨਹੀਂ ਹਨ ਪਰ ਇਸ ਦਾ ਮਤਲਬ ਇਹ ਨਹੀਂ ਕਿ ਸ਼ਰਧਾਵਾਨ ਸਿੱਖਾਂ ਨੂੰ ਗੁਰੂ ਸਾਹਿਬ ਨਾਲੋਂ ਤੋੜ ਦਿੱਤਾ ਜਾਵੇਗਾ। ਕਿਸੇ ਵੀ ਸ਼ਰਧਾਲੂ ਨੂੰ ਗੁਰੂ ਘਰ ਦੀ ਮਰਯਾਦਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਬਾਰੇ ਜਾਗਰੂਕ ਕਰਨਾ ਬਿਨ੍ਹਾਂ ਸ਼ੱਕ ਜ਼ਰੂਰੀ ਹੈ ਅਤੇ ਇਹ ਕੀਤਾ ਵੀ ਜਾਵੇਗਾ, ਪਰੰਤੂ ਇਸ ਮੁੱਦੇ ਨੂੰ ਜਾਣਬੁਝ ਕੇ ਵਿਵਾਦਤ ਬਣਾਉਣ ਦੇ ਹਾਮੀ ਨਹੀਂ ਹਾਂ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਵੀ ਇਸ ਮਾਮਲੇ ਸਬੰਧੀ ਸ਼ਲਾਘਾਯੋਗ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਵੀ ਸਿੱਖ ਪੰਥ ਦਾ ਸਤਿਕਾਰਤ ਅੰਗ ਸਿੰਧੀ ਸਿੱਖਾਂ ਦੀ ਗੁਰੂ ਸਾਹਿਬ ਪ੍ਰਤੀ ਆਸਥਾ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਜਲਦ ਹੀ ਸ਼੍ਰੋਮਣੀ ਕਮੇਟੀ ਵੱਲੋਂ ਉੱਚ ਅਧਿਕਾਰੀਆਂ ਦਾ ਇਕ ਵਫਦ ਵੀ ਉਥੇ ਭੇਜਣ ਦੀ ਕਾਰਵਾਈ ਕੀਤੀ ਜਾਵੇਗੀ, ਜੋ ਕਿ ਗੁਰੂ ਨਾਨਕ ਨਾਮ ਲੇਵਾ ਪੰਥ ਦੇ ਨਾਲ ਸਬੰਧਤ ਭਾਈਚਾਰਿਆਂ ਨੂੰ ਕਲਾਵੇ ’ਚ ਲੈਣ ਲਈ ਕਾਰਜ ਕਰੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...