Friday, April 19, 2024

ਵਾਹਿਗੁਰੂ

spot_img
spot_img

ਸਿੰਧੀ ਸਿੱਖਾਂ ਦੇ ਮਾਮਲੇ ਸਬੰਧੀ 29 ਜਨਵਰੀ ਨੂੰ ਇੰਦੌਰ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ: ਐਡਵੋਕੇਟ ਧਾਮੀ

- Advertisement -
ਯੈੱਸ ਪੰਜਾਬ
ਅੰਮ੍ਰਿਤਸਰ 28 ਜਨਵਰੀ, 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਧੀ ਸਮਾਜ ਦੇ ਮਾਮਲੇ ਸਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ ਉੱਚ ਪੱਧਰੀ ਵਫ਼ਦ ਇੰਦੌਰ ਭੇਜਿਆ ਜਾਵੇਗਾ। ਇਹ ਫੈਸਲਾ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ। ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੀਤੇ ਦਿਨੀਂ ਇੰਦੌਰ ਵਿਖੇ ਸਿੰਧੀ ਸਿੱਖ ਪਰਿਵਾਰਾਂ ਦੇ ਘਰਾਂ ਅਤੇ ਉਨ੍ਹਾਂ ਵੱਲੋਂ ਸਥਾਪਤ ਕੀਤੇ ਅਸਥਾਨਾਂ ਤੋਂ ਕੁਝ ਲੋਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੁੱਕਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੀ ਗੰਭੀਰਤਾ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਸੰਜੀਦਾ ਹੈ। ਭਾਵੇਂ ਸਥਾਨਕ ਪੱਧਰ ’ਤੇ ਕਾਰਜਸ਼ੀਲ ਪ੍ਰਚਾਰਕਾਂ ਨੂੰ ਮੌਕੇ ’ਤੇ ਭੇਜਿਆ ਗਿਆ ਸੀ, ਪਰੰਤੂ ਇਸ ਮਾਮਲੇ ਦੇ ਹੱਲ ਲਈ ਹੁਣ ਸ਼੍ਰੋਮਣੀ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਭਲਕੇ 29 ਜਨਵਰੀ ਨੂੰ ਦੋ ਦਿਨਾਂ ਦੌਰੇ ’ਤੇ ਇੰਦੌਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵਫ਼ਦ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਛੱਤੀਸਗੜ੍ਹ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਗੁਰਮੀਤ ਸਿੰਘ ਅਤੇ ਆਈਟੀ ਵਿਭਾਗ ਦੇ ਨੁਮਾਇੰਦੇ ਸ. ਜਸਕਰਨ ਸਿੰਘ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸਿੰਧੀ ਸਮਾਜ ਸਿੱਖ ਕੌਮ ਦਾ ਅਹਿਮ ਹਿੱਸਾ ਹੈ, ਜਿਸ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ਰਧਾ ਨੂੰ ਸੱਟ ਨਹੀਂ ਵੱਜਣ ਦਿੱਤੀ ਜਾਵੇਗੀ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਬੀਤੇ ਕੱਲ੍ਹ ਅੰਤ੍ਰਿੰਗ ਕਮੇਟੀ ਵੱਲੋਂ ਗਠਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੇ ਮੈਂਬਰਾਂ ਵਿਚ ਧਰਮ ਪ੍ਰਚਾਰ ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਹੋਰ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਦੇ 13 ਮੈਂਬਰ ਐਲਾਨੇ ਗਏ ਸਨ, ਜਿਸ ਵਿਚ 6 ਮੈਂਬਰਾਂ ਦਾ ਵਾਧਾ ਕਰਦਿਆਂ ਇਸ ਨੂੰ 19 ਮੈਂਬਰੀ ਬਣਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵੇਂ ਮੈਂਬਰਾਂ ਵਿਚ ਭਾਈ ਮਹਿੰਦਰ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂਕੇ, ਪ੍ਰਸਿੱਧ ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ, ਬੀਬੀ ਇੰਦਰਜੀਤ ਕੌਰ ਖਾਲਸਾ ਅਮਰੀਕਾ, ਸ. ਰਘਬੀਰ ਸਿੰਘ ਸੁਭਾਨਪੁਰ ਅਮਰੀਕਾ, ਮਾਸਟਰ ਮਹਿੰਦਰ ਸਿੰਘ ਨਿਊਯਾਰਕ ਅਮਰੀਕਾ ਅਤੇ ਸ. ਕਰਮਦੀਪ ਸਿੰਘ ਬੈਂਸ ਯੂਬਾ ਸਿਟੀ ਅਮਰੀਕਾ ਨੂੰ ਲਿਆ ਗਿਆ ਹੈ। ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਸਤਖ਼ਤੀ ਮੁਹਿੰਮ ਤਹਿਤ ਹਰ ਹਲਕੇ ਵਿਚ ਕੈਂਪ ਲਗਾਉਣ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਚਾਰਕਾਂ ਰਾਹੀਂ ਇਹ ਕਾਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ ਵਿਚ ਇਹ ਲਹਿਰ ਸਿਖਰ ’ਤੇ ਹੋਵੇਗੀ ਅਤੇ ਲੱਖਾਂ ਹੋਰ ਲੋਕਾਂ ਨੂੰ ਜੋੜਿਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਨਲਾਈਨ ਪ੍ਰੋਫਾਰਮਾ ਭਰਨ ਲਈ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦੇ ਮੈਂਬਰਾਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ।
ਇਸੇ ਦੌਰਾਨ ਐਡਵੋਕੇਟ ਧਾਮੀ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਕਰੜੀ ਆਲੋਚਨਾ ਕਰਦਿਆਂ ਇਸ ਨੂੰ ਤੁਰੰਤ ਜੇਲ੍ਹ ਭੇਜਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਰਿਪੋਰਟਾਂ ਅਨੁਸਾਰ ਇਸ ਵੱਲੋਂ ਭਲਕੇ ਆਨਲਾਈਨ ਤਰੀਕੇ ਨਾਲ ਸਲਾਬਤਪੁਰੇ ਇਕੱਠ ਨੂੰ ਸੰਬੋਧਨ ਕੀਤਾ ਜਾਵੇਗਾ। ਇਹ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ’ਤੇ ਪੰਜਾਬ ਦੀ ਸਰਕਾਰ ਨੂੰ ਤੁਰੰਤ ਰੋਕ ਲਗਾਉਣੀ ਚਾਹੀਦੀ ਹੈ। 
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਤੇਜਿੰਦਰਪਾਲ ਸਿੰਘ, ਸ. ਅਵਤਾਰ ਸਿੰਘ ਵਣਵਾਲਾ, ਸ. ਮਨਜੀਤ ਸਿੰਘ ਬੱਪੀਆਣਾ, ਸ. ਰਾਮਪਾਲ ਸਿੰਘ ਬਹਿਣੀਵਾਲ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਹਰਭਜਨ ਸਿੰਘ ਮਸਾਣਾਂ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਗੁਰਬਖ਼ਸ਼ ਸਿੰਘ ਖਾਲਸਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਨਿਰਮੈਲ ਸਿੰਘ ਜੌਲਾ, ਸ. ਚਰਨਜੀਤ ਸਿੰਘ ਕਾਲੇਵਾਲ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਨਿਰਵੈਲ ਸਿੰਘ, ਸ. ਸ਼ਾਹਬਾਜ਼ ਸਿੰਘ, ਇੰਚਾਰਜ ਸ. ਵਰਿੰਦਰ ਸਿੰਘ ਠਰੂ, ਬੰਦੀ ਸਿੰਘ ਭਾਈ ਲਖਵਿੰਦਰ ਸਿੰਘ ਦੇ ਪਿਤਾ ਸ. ਦਰਸ਼ਨ ਸਿੰਘ ਆਦਿ ਮੌਜੂਦ ਸਨ।
- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...