Friday, April 26, 2024

ਵਾਹਿਗੁਰੂ

spot_img
spot_img

ਸਿੰਧੂ ਘਾਟੀ ਸੱਭਿਅਤਾ ਨਾਲ ਸਬੰਧਿਤ ਪੁਰਾਤੱਤਵ ਅਜਾਇਬ ਘਰ ਰੂਪਨਗਰ ‘ਚ ਅੰਤਰ-ਰਾਸ਼ਟਰੀ ਅਜਾਇਬ ਦਿਵਸ ਸਮਾਰੋਹ ਦਾ ਆਯੋਜਨ

- Advertisement -

ਯੈੱਸ ਪੰਜਾਬ
ਰੂਪਨਗਰ, 16 ਮਈ, 2022 –
ਹਰ ਸਾਲ ਦੀ ਤਰ੍ਹਾਂ ਭਾਰਤੀ ਪੁਰਾਤੱਤਵ ਸਰਵੇਖਣ, ਚੰਡੀਗੜ੍ਹ ਸਰਕਲ ਵਲੋਂ ਸਿੰਧੂ ਘਾਟੀ ਸੱਭਿਅਤਾ ਨਾਲ ਸਬੰਧਿਤ ਪੁਰਾਤੱਤਵ ਅਜਾਇਬ ਘਰ, ਰੂਪਗਨਗਰ ਵਿਖੇ ਅੰਤਰਰਾਸ਼ਟਰੀ ਮਿਊਜ਼ੀਅਮ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ ਅਤੇ ਇਸ ਮੌਕੇ ਸਥਾਨਕ ਸਕੂਲਾਂ ਦੇ ਵਿਦਿਆਰਥੀਆਂ ਦੇ ਵਿੱਚ ਡਾਂਸ ਅਤੇ ਗਾਇਨ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਸਹਾਇਕ ਸੁਪਰਡੈਂਟ ਪੁਰਾਤੱਤਵ-ਵਿਗਿਆਨੀ, ਇੰਚਾਰਜ ਅਜਾਇਬ ਘਰ ਰੂਪਨਗਰ ਸ਼੍ਰੀ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਅੰਤਰਰਾਸ਼ਟਰੀ ਮਿਊਜ਼ੀਅਮ ਦਿਵਸ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਸੁਨਹਿਰੀ ਇਤਿਹਾਸ ਅਤੇ ਸੱਭਿਅਤਾ ਨਾਲ ਜੋੜਨਾ ਹੈ। ਜਿਸ ਲਈ ਭਾਰਤੀ ਪੁਰਾਤੱਤਵ ਸਰਵੇਖਣ ਵਲੋਂ ਵਿਦਿਆਰਥੀਆਂ ਲਈ ਇਹ ਮੁਕਾਬਲੇ ਕਰਵਾਏ ਗਏ ਸਨ।

ਉਨ੍ਹਾਂ ਕਿਹਾ ਕਿ ਰੂਪਨਗਰ ਵਿਖੇ ਇਹ ਅਜਾਇਬ ਘਰ ਨਵੰਬਰ 1998 ਵਿੱਚ ਬਣਾਇਆ ਗਿਆ ਸੀ ਜੋ ਵਿਸ਼ਵ ਦੀ ਸੱਭ ਤੋਂ ਪੁਰਾਤਣ ਸੱਭਿਅਤਾਵਾਂ ਵਿੱਚੋਂ ਇੱਕ ਸਿੰਧੂ ਘਾਟੀ ਸੱਭਿਅਤਾ ਨਾਲ ਸਬੰਧਿਤ ਹੈ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਭੂਗੋਲਿਕ ਸਥਿਤੀ ਦੇ ਕਾਰਨ ਸਤਲੁੱਜ ਦੇ ਕੰਢੇ ਦਾ ਇਹ ਇਲਾਕਾ ਪ੍ਰਾਚੀਨ ਕਾਲ ਤੋਂ ਹੀ ਮਨੁੱਖੀ ਗਤੀਵਿਧੀਆਂ ਦਾ ਕੇਂਦਰ ਰਿਹਾ ਹੈ।

ਸ਼੍ਰੀ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਇਸ ਸਥਾਨ ਦੀ ਖੋਜ ਪ੍ਰੋ. ਬ੍ਰਿਜਵਾਸੀ ਲਾਲ ਨੇ 1950 ਵਿੱਚ ਕੀਤੀ ਸੀ ਜਿਸ ਉਪਰੰਤ ਭਾਰਤੀ ਪੁਰਾਤਤਵ ਸਰਵੇਖਣ ਅਧੀਨ ਡਾ. ਯਗਦੱਤ ਸ਼ਰਮਾ ਦੀ ਨਿਗਰਾਨੀ ਹੇਠ 1952-55 ਤੱਕ ਖੁਦਾਈ ਦਾ ਕੰਮ ਕੀਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਰੂਪਨਗਰ ਸਿੰਧੂ ਘਾਟੀ ਨਾਲ ਸਬੰਧਿਤ ਪਹਿਲਾਂ ਸਥਾਨ ਜੋ ਸਾਡੇ ਲਈ ਇਕ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਇੱਥੇ ਜਰੂਰ ਆਉਣਾ ਚਾਹੀਦਾ ਹੈ ਤਾਂ ਜੋ ਸਾਡੇ ਵਿਦਿਆਰਥੀ ਦੇਸ਼ ਦੇ ਅਣਮੁੱਲੇ ਇਤਿਹਾਸ ਨਾਲ ਜੁੜ ਸਕਣ।

ਇਸ ਇਲਾਕੇ ਦੇ ਪਿਛੋਕੜ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਧੂ ਘਾਟੀ ਦੀ ਸੱਭਿਅਤਾ ਦਾ ਪ੍ਰਥਮ ਕਾਲ ਲੱਗਭਗ ਈਸਾ ਪੂਰਵ 2000-1400 ਦੌਰਾਨ ਪਹਿਲੀ ਸਿੰਧੂ ਘਾਟੀ ਦੀ ਸੰਸਕ੍ਰਿਤੀ ਵਾਲੇ ਲੋਕਾਂ ਦੀ ਬਸਤੀ ਵਸੀ ਸੀ।
ਵਿਸ਼ੇਸ਼ ਮਹਿਮਾਨ ਡਾ: ਨਿਰਮਲ ਬਰਾੜ ਨੇ ਦੱਸਿਆ ਕਿ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਹਿ ਭਾਗੀਦਾਰੀ ਸਰਟੀਫਿਕੇਟ ਦਿੱਤੇ ਗਏ। ਇਸ ਦੌਰਾਨ ਵਿਦਿਆਰਥੀਆਂ ਨੂੰ ਪੁਰਾਤਨ ਅਜਾਇਬ ਘਰ ਰੂਪਨਗਰ ਵਿੱਚ ਰੱਖੀ ਪੁਰਾਤਨਤਾ ਅਤੇ ਇਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਫੇਰੀ ਦੌਰਾਨ ਸਥਾਨਕ ਪਤਵੰਤਿਆਂ, ਵਿਦਿਆਰਥੀਆਂ ਆਦਿ ਦੇ ਮੁੱਖ ਮਹਿਮਾਨ ਪ੍ਰੋਫੈਸਰ ਬੀ.ਐਸ.ਸਤਿਆਲ, ਭਾਰਤ ਪੁਰਾਤੱਤਵ ਸਰਵੇਖਣ ਦੇ ਖੇਤਰੀ ਨਿਰਦੇਸ਼ਕ ਸ਼੍ਰੀਮਤੀ ਕਾਮੇਈ.ਅਥੋਇਲੁ ਕਬੁਈ (ਸੁਪਰਡੈਂਟ ਪੁਰਾਤਨ ਵਿਗਿਆਨੀ) ਆਈ. ਚੰਡੀਗੜ੍ਹ ਡਿਵੀਜ਼ਨਲ ਦਫ਼ਤਰ ਤੋਂ, ਸ਼੍ਰੀ ਅਨਿਲ ਤਿਵਾੜੀ (ਡਿਪਟੀ ਸੁਪਰਡੈਂਟ ਪੁਰਾਤਣ ਵਿਗਿਆਨੀ), ਅਤੇ ਸ਼੍ਰੀ ਪੰਕਜ ਭਾਰਦਵਾਜ (ਸਹਾਇਕ ਪੁਰਾਤਣ ਵਿਗਿਆਨੀ) ਨੇ ਸਾਡੇ ਅਜਾਇਬ ਘਰਾਂ ਬਾਰੇ ਵਿਦਿਆਰਥੀਆਂ ਨੂੰ ਦੱਸਿਆ ਅਤੇ ਜਾਗਰੂਕ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...