Saturday, April 20, 2024

ਵਾਹਿਗੁਰੂ

spot_img
spot_img

ਸਿੱਖਾਂ ਦੀ ਲੜਾਈ ਲੜਨ ਦੀ ਥਾਂ ਇਕ ਸਿਆਸੀ ਪਾਰਟੀ ਦੀ ਲੜਾਈ ਨਾ ਲੜਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ: ਮਨਜਿੰਦਰ ਸਿੰਘ ਸਿਰਸਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਜਨਵਰੀ, 2022:
ਭਾਜਪਾ ਦੇ ਸਿੱਖ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਲੀ ਦੇ ਸਿੱਖਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਨੂੰ ਲੈ ਕੇ ਦਿੱਤੇ ਬਿਆਨ ਨੁੰ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਨ, ਉਹਨਾਂ ਨੂੰ ਸਿੱਖ ਕੌਮ ਦੀ ਲੜਾਈ ਲੜਨ ਦੀ ਥਾਂ ‘ਤੇ ਇਕ ਸਿਆਸੀ ਪਾਰਟੀ ਦੀ ਲੜਾਈ ਲੜਨਾ ਸੋਭਾ ਨਹੀਂ ਦਿੰਦਾ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੁੰ ਦਿੱਲੀ ਦੇ ਸਿੱਖਾਂ ਦਾ ਭਾਜਪਾ ਵਿਚ ਜਾਣਾ ਰੜਕ ਰਿਹਾ ਹੈ ਪਰ ਜਦੋਂ ਪੰਜਾਬ ਦੇ ਸਿੱਖ ਇਸਾਈ ਧਰਮ ਵਿਚ ਸ਼ਾਮਲ ਹੋ ਰਹੇ ਹਨ, ਉਹਨਾਂ ਨੂੰ ਉਸ ਦਾ ਵੀ ਅਫਸੋਸ ਜਾਂ ਦੁੱਖ ਵੀ ਨਹੀਂ ਹੋਇਆ।

ਉਹਨਾਂ ਕਿਹਾ ਕਿ ਵੱਡੀ ਗਿਣਤੀ ਵਿਚ ਸਿੱਖ ਇਸਾਈ ਬਣ ਰਹੇ ਹਨ ਪਰ ਉਹਨਾਂ ਚੁੱਪ ਧਾਰੀ ਹੋਈ ਤੇ ਉਹਨਾਂ ਨੂੰ ਕੋਈ ਅਫਸੋਸ ਨਹੀਂ। ਉਹਨਾਂ ਕਿਹਾ ਕਿ ਇੰਨਾ ਹੀ ਨਹੀਂ ਜਦੋਂ ਇਸੇ ਮਹੀਨੇ 12 ਤਾਰੀਕ ਨੂੰ ਅਲਵਰ ਵਿਚ ਇਕ ਸਿੱਖ ਬੱਚੀ ਨਾਲ ਜਬਰ ਜਨਾਹ ਹੋਇਆ ਤੇ ਅਤਿਅੰਤ ਘਿਨੌਣਾ ਵਿਹਾਰ ਹੋਇਆ ਤਾਂ ਉਦੋਂ ਵੀ ਐਡਵੋਕੇਟ ਧਾਮੀ ਨੁੰ ਕੋਈ ਅਫਸੋਸ ਨਹੀਂ ਹੋਇਆ ਤੇ ਕੋਈ ਦੁੱਖ ਨਹੀਂ ਲੱਗਾ।

ਉਹਨਾਂ ਕਿਹਾ ਕਿ ਜਦੋਂ ਪਤਿਤ ਪਰਿਵਾਰ ਵਾਲੇ ਕਾਂਗਰਸ ਦੇ ਮੁੱਖ ਮੰਤਰੀ ਦੇ ਪੁੱਤਰ ਦੇ ਵਿਆਹ ਦੀ ਅਰਦਾਸ ਕਰਨ ਜਥੇਦਾਰ ਅਕਾਲ ਤਖਤ ਪਹੁੰਚੇ ਤੁਹਾਨੁੰ ਉਦੋਂ ਵੀ ਦੁੱਖ ਨਾ ਹੋਇਆ । ਉਹਨਾਂ ਕਿਹਾ ਕਿ ਇਸ ਤੋਂ ਵੀ ਵੱਡੀ ਹੈਰਾਨੀ ਹੈ ਕਿ ਸ੍ਰੀ ਦਰਬਾਰ ਸਾਹਿਬ ਅੰਦਰ ਬੇਅਦਬੀ ਕਰਨ ਦੇ ਮਨਸ਼ੇ ਨਾਲ ਦੋਖੀ ਆਇਆ ਤੇ ਮਾਰ ਦਿੱਤਾ ਗਿਆ ਪਰ ਹਾਲੇ ਤੱਕ ਪਤਾ ਨਹੀਂ ਲਾਇਆ ਗਿਆ ਕਿ ਕੌਣ ਬੇਅਦਬੀ ਕਰਨ ਵਾਲੇ ਸਨ ਤੇ ਕੌਣ ਬੇਅਦਬੀ ਕਰਵਾਉਣ ਵਾਲੇ ਸਨ, ਉਦੋਂ ਵੀ ਤੁਹਾਨੁੰ ਕੋਈ ਦੁੱਖ ਨਹੀਂ ਲੱਗਾ। ਉਹਨਾਂ ਕਿਹਾ ਕਿ ਜੇਕਰ ਦਿੱਲੀ ਅੰਦਰ ਇਹ ਹੋਇਆ ਹੁੰਦਾ ਤਾਂ ਅਸੀਂ ਸਰਕਾਰ ਦੀ ਇੱਟ ਨਾਲ ਇੱਟ ਖੜਕਾ ਦਿੰਦੇ।

ਉਹਨਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਇਕ ਵਿਅਕਤੀ ਵਜੋਂ ਤਾਂ ਬਹੁਤ ਚੰਗੇ ਇਨਸਾਨ ਹਨ ਪਰ ਉਹ ਇਕ ਰਾਜਸੀ ਪਾਰਟੀ ਦੇ ਹੱਕ ਵਿਚ ਭੁਗਤ ਰਹੇ ਹਨ। ਉਹਨਾਂ ਕਿਹਾ ਕਿ ਕੌਮ ਨੇ ਤੁਹਾਨੁੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਸਿੱਖਾਂ ਦੇ ਮਸਲੇ ਹੱਲ ਕਰਨ ਵਾਸਤੇ ਬਣਾਇਆ ਹੈ ਨਾ ਕਿ ਇਸ ਵਾਸਤੇ ਬਣਾਇਆ ਹੈ ਕਿ ਤੁਸੀਂ ਇਕ ਰਾਜਸੀ ਪਾਰਟੀ ਦੇ ਹੱਕ ਵਿਚ ਭੁਗਤੋ।

ਉਹਨਾਂ ਕਿਹਾ ਕਿ ਜੋ ਦਸਵੰਧ ਦੀ ਮਾਇਆ ਉਥੇ ਆਉਂਦੀ ਹੈ ਉਹ ਸਿੱਖੀ ਦੇ ਪ੍ਰਚਾਰ ਵਾਸਤੇ ਤੇ ਸਿੱਖ ਕੌਮ ਦੀ ਸੇਵਾ ਵਾਸਤੇ ਆਉਂਦੀ ਹੈ ਨਾ ਕਿ ਇਕ ਰਾਜਸੀ ਪਾਰਟੀ ਦੇ ਹੱਕ ਵਿਚ ਕੰਮ ਕਰਨ ਵਾਸਤੇ ਆਉਂਦੀ ਹੈ। ਉਹਨਾਂ ਕਿਹਾ ਕਿ ਧਾਮੀ ਦਾ ਇਹ ਰਵੱਈਆ ਬਹੁਤ ਗਲਤ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...