Saturday, April 20, 2024

ਵਾਹਿਗੁਰੂ

spot_img
spot_img

ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਿਹਾਇਸ਼ ਅੱਗੇ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਅਤੇ ਪੁਲੀਸ ਵਿਚਕਾਰ ਲਗਾਤਾਰ ਤੀਸਰੇ ਦਿਨ ਧੱਕਾਮੁੱਕੀ

- Advertisement -

ਦਲਜੀਤ ਕੌਰ ਭਵਾਨੀਗੜ੍ਹ
ਜਲੰਧਰ, 25 ਨਵੰਬਰ, 2021:
ਪਿਛਲੇ ਤਿੰਨ ਦਿਨਾਂ ਤੋਂ ਸਿੱਖਿਆ ਮੰਤਰੀ ਸ੍ਰ ਪ੍ਰਗਟ ਸਿੰਘ ਦੀ ਸਥਾਨਕ ਦਸਮੇਸ਼ ਨਗਰ ਵਿੱਚ ਰਿਹਾਇਸ਼ ਦੇ ਸਾਹਮਣੇ ਪੁਲਿਸ ਅਤੇ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਵਿਚਕਾਰ ਅੱਜ ਫੇਰ ਲਗਾਤਾਰ ਤੀਜੇ ਦਿਨ ਧੱਕਾਮੁੱਕੀ ਹੋਈ।

ਦੱਸਣਯੋਗ ਹੈ ਕਿ ਬੇਰੁਜ਼ਗਾਰ ਅਧਿਆਪਕਾਂ ਦੇ ਪਰਸੋਂ 23 ਨਵੰਬਰ ਦੇ ਜ਼ਬਰਦਸਤ ਰੋਸ ਪ੍ਰਦਰਸ਼ਨ ਮੌਕੇ ਬੇਰੁਜ਼ਗਾਰਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ 24 ਨਵੰਬਰ ਨੂੰ ਸਿੱਖਿਆ ਮੰਤਰੀ ਬੇਰੁਜ਼ਗਾਰਾਂ ਦੇ ਹੱਲ ਲਈ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਨਗੇ। ਇਸ ਭਰੋਸੇ ਮਗਰੋਂ ਬੇਰੁਜ਼ਗਾਰ ਵਾਪਿਸ ਬੱਸ ਸਟੈਂਡ ਵਿੱਚ ਪਾਣੀ ਵਾਲੀ ਟੈਂਕੀ ਕੋਲ ਚੱਲਦੇ ਪੱਕੇ ਮੋਰਚੇ ਵਿੱਚ ਪਰਤ ਗਏ ਸਨ, ਪ੍ਰੰਤੂ ਕੱਲ੍ਹ 24 ਨਵੰਬਰ ਨੂੰ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵਿਚਕਾਰ ਕੋਈ ਮੀਟਿੰਗ ਨਾ ਹੋਣ ਤੋਂ ਖ਼ਫ਼ਾ ਹੋਏ ਬੇਰੁਜ਼ਗਾਰਾਂ ਨੇ ਬੀਤੇ ਕੱਲ੍ਹ ਸਵੇਰ ਮੁੜ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿੱਥੇ ਫੇਰ ਪੁਲਿਸ ਨਾਲ ਜ਼ਬਰਦਸਤ ਝੜਪਾਂ ਹੋਈਆਂ ਸਨ। ਇਸ ਦੌਰਾਨ ਕਈ ਬੇਰੁਜ਼ਗਾਰਾਂ ਦੀਆਂ ਦਸਤਾਰਾਂ ਲੱਥੀਆਂ ਸਨ ਅਤੇ ਕੁਝ ਬੇਰੁਜ਼ਗਾਰ ਮਹਿਲਾ ਅਧਿਆਪਕਾਂ ਨੂੰ‌ ਸੱਟਾਂ ਲੱਗਣ ਕਾਰਨ ਹਸਪਤਾਲ ਦਾਖਲ ਕਰਵਾਉਣਾ ਪਿਆ ਸੀ।

ਇਸ ਦੌਰਾਨ ਕੱਲ੍ਹ ਦੇਰ ਰਾਤ ਕੁੱਝ ਬੇਰੁਜ਼ਗਾਰ ਪੁਲਿਸ ਰੋਕਾਂ ਲੰਘ ਕੇ ਅਤੇ ਕੁਝ ਕੋਠੀ ਦੇ ਪਿਛਲੇ ਰਸਤੇ ਰਾਹੀਂ ਕੋਠੀ ਨਜਦੀਕ ਪਹੁੰਚਣ ਵਿਚ ਸਫਲ ਹੋ ਗਏ ਸਨ। ਕਰੀਬ 4-5 ਵਾਰ ਧੱਕਾਮੁੱਕੀ ਹੋਣ ਮਗਰੋਂ ਆਖਿਰ ਦੇਰ ਰਾਤ ਨੂੰ ਬੇਰੁਜ਼ਗਾਰ ਕੋਠੀ ਕੋਲ ਹੀ ਬੈਠ ਗਏ ਸਨ।‌ ਪੁਲਿਸ ਪ੍ਰਸ਼ਾਸ਼ਨ ਦੇ ਵਾਰ-ਵਾਰ ਸਮਝਾਉਣ ਮਗਰੋਂ ਵੀ ਬੇਰੁਜ਼ਗਾਰ ਰਾਤ ਭਰ ਕੋਠੀ ਕੋਲ ਬੈਠੇ ਰਹੇ ਅਤੇ ਦਿਨ ਚੜ੍ਹਦੇ ਹੀ ਰੋਕਾਂ ਪਾਰ ਕਰਨ ਦੀ ਚਿਤਾਵਨੀ ਦੇ ਦਿੱਤੀ।

ਸਰਕਾਰ ਵੱਲੋਂ ਕੋਈ ਭਰੋਸਾ ਨਾ ਆਉਣ ਤੋਂ ਔਖੇ ਬੇਰੁਜ਼ਗਾਰਾਂ ਨੇ ਕਰੀਬ 11-30 ਵਜੇ ਅਚਾਨਕ ਕੋਠੀ ਨੇੜਲੇ ਖਾਲੀ ਪਲਾਟ ਰਾਹੀਂ ਮੰਤਰੀ ਦੇ ਦਫਤਰ ਵੱਲ ਨੂੰ ਧਾਵਾ ਬੋਲ ਦਿੱਤਾ। ਪੁਲਿਸ ਨੂੰ ਭਾਜੜਾਂ ਪੈ ਗਈਆਂ, ਪਰ ਬੇਰੁਜ਼ਗਾਰ ਕੋਠੀ ਅਤੇ ਦਫ਼ਤਰ ਦੇ ਸਾਹਮਣੇ ਤੱਕ ਪੁੱਜਣ ਵਿੱਚ ਸਫਲ ਹੋ ਗਏ, ਜਿੱਥੇ ਤਾਇਨਾਤ ਪੁਲਿਸ ਮੁਲਾਜਮਾਂ ਨੇ ਬੇਰੁਜ਼ਗਾਰਾਂ ਨੂੰ ਚੁੱਕ ਕੇ ਮਿੱਠਾਪੁਰ ਰੋਡ ਵਾਲੇ ਪਾਸੇ ਵੱਲ ਲੱਗੀਆਂ ਪੁਲਿਸ ਰੋਕਾਂ ਕੋਲ ਲਿਆਂਦਾ ਗਿਆ।

ਅੱਜ ਆਖਿਰ ਲੰਬੀ ਕਸ਼ਮਕਸ਼ ਮਗਰੋਂ ਸਿੱਖਿਆ ਮੰਤਰੀ ਦੇ ਸਕੱਤਰ ਨੇ 28 ਨਵੰਬਰ ਨੂੰ ਬੇਰੁਜ਼ਗਾਰਾਂ ਦਾ ਮਸਲਾ ਹੱਲ ਕਰਨ ਦਾ ਭਰੋਸਾ ਦੇ ਕੇ ਧਰਨਾ ਖਤਮ ਕਰਨ ਦੀ ਅਪੀਲ ਕੀਤੀ। ਜਿਸ ਮਗਰੋਂ ਬੇਰੁਜ਼ਗਾਰ ਵਾਪਿਸ ਬੱਸ ਸਟੈਂਡ ਵਿੱਚ ਪਾਣੀ ਵਾਲੀ ਟੈਂਕੀ ਕੋਲ ਚੱਲਦੇ ਪੱਕੇ ਮੋਰਚੇ ਕੋਲ ਪਰਤ ਗਏ।

ਯੂਨੀਅਨ ਆਗੂਆਂ ਅਮਨਦੀਪ ਸੇਖਾ ਅਤੇ ਸੰਦੀਪ ਗਿੱਲ ਨੇ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਸਿੱਖਿਆ ਮੰਤਰੀ ਅਨੇਕਾਂ ਵਾਰ ਭਰੋਸ਼ਾ ਦੇ ਕੇ ਮੁੱਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ 28 ਨਵੰਬਰ ਨੂੰ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ 9000 ਅਸਾਮੀਆਂ ਸਮੇਤ ਭਰਤੀ ਦਾ ਇਸ਼ਤਿਹਾਰ ਜਾਰੀ ਨਾ ਹੋਣ ਦੀ ਸੂਰਤ ਵਿੱਚ ਮੁੜ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

ਉੱਧਰ 28 ਅਕਤੂਬਰ ਤੋਂ ਮੁਨੀਸ਼ ਫਾਜ਼ਿਲਕਾ ਅਤੇ ਜਸਵੰਤ ਘੁਬਾਇਆ ਜਿਉਂ ਦੀ ਤਿਉਂ ਟੈਂਕੀ ਉੱਤੇ ਬੈਠੇ ਹੋਏ ਹਨ ਅਤੇ ਟੈਂਕੀ ਹੇਠਾਂ ਲਗਾਤਾਰ ਧਰਨਾ ਅਤੇ ਭੁੱਖ ਹੜਤਾਲ ਜਾਰੀ ਹੈ।

ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਾਂਗਰਸ ਦੇ ਘਰ-ਘਰ ਰੁਜ਼ਗਰ ਅਤੇ ਬੇਰੁਜ਼ਗਾਰੀ ਭੱਤਾ ਦੇਣ ਵਾਲੇ ਚੋਣ ਵਾਅਦੇ ਤੋਂ ਮੁੱਕਰਨ ਦੇ ਦੋਸ਼ ਲਗਾਏ।

ਇਸ ਮੌਕੇ ਬਲਰਾਜ ਫਰੀਦਕੋਟ, ਕੁਲਵੰਤ ਲੌਂਗੋਵਾਲ, ਲਖਵਿੰਦਰ ਮੁਕਤਸਰ, ਰਸ਼ਪਾਲ ਜਲਾਲਾਬਾਦ, ਬਲਕਾਰ ਮਾਨਸਾ, ਗੁਰਪ੍ਰੀਤ ਸਿੰਘ ਬਠਿੰਡਾ, ਸੰਦੀਪ ਮੋਫਰ, ਸੁਖਜੀਤ ਮੱਤ, ਹਰਮੇਸ਼ ਥਲੇਸ਼, ਰਾਜਵੀਰ ਕੌਰ, ਕਿਰਨ ਈਸੜਾ, ਜਸਵਿੰਦਰ ਕੌਰ, ਸੰਦੀਪ ਕੌਰ ਸ਼ੇਰਪੁਰ, ਇੰਦਰਾਜ, ਵਿਕਰਮ ਅਬੋਹਰ, ਨਿਸ਼ੂ, ਰੇਖਾ, ਅਨੀਤਾ, ਗੁਰਵੀਰ ਮੰਗਵਾਲ, ਅਵਤਾਰ ਭੁੱਲਰਹੇੜੀ, ਮਨਦੀਪ ਭੱਦਲਵੱਢ, ਰਾਜਕਿਰਨ, ਰੁਪਿੰਦਰ, ਅਮਨ ਬਠਿੰਡਾ, ਕਰਮਜੀਤ ਕੌਰ, ਬਲਜੀਤ ਕੌਰ, ਬੱਬਲਜੀਤ ਕੌਰ, ਕੁਲਵਿੰਦਰ ਕੌਰ, ਨਵਜੋਤ ਕੌਰ, ਸ਼ਬੀਨਾ, ਕੁਲਵਿੰਦਰ ਕੌਰ, ਸੁਨੀਤਾ ਰਾਣੀ, ਵੀਨਾ ਰਾਣੀ, ਬਲਕਾਰ ਬੁਢਲਾਡਾ, ਅਮਰੀਕ ਬੋਹਾ, ਮਨਦੀਪ ਕੌਰ ਬੋਹਾ, ਰੇਖਾ ਬੋਹਾ, ਕੁਲਵਿੰਦਰ ਕੌਰ ਬੋਹਾ, ਮਨਦੀਪ ਕੌਰ ਬੋਹਾ, ਵੀਰਪਾਲ ਕੌਰ ਟਾਹਲੀਆਂ, ਵੀਰਪਾਲ ਸ਼ਰਮਾ ਫਰੀਦਕੋਟ, ਚੰਨਾ ਸਿੰਘ, ਲਵਪ੍ਰੀਤ ਕੌਰ ਮੁਕਤਸਰ, ਪਰਮਜੀਤ ਕੌਰ ਮੁਕਤਸਰ, ਨੀਲਮ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...