Thursday, April 25, 2024

ਵਾਹਿਗੁਰੂ

spot_img
spot_img

ਸਿੱਖਿਆ ਵਿਭਾਗ ਵੱਲੋਂ 6635 ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ, ਈਟੀਟੀ ਟੈੱਟ ਪਾਸ ਜੱਥੇਬੰਦੀ ਵੱਲੋਂ ਆਪਣੇ ਸੰਘਰਸ਼ ਦੀ ਜਿੱਤ ਕਰਾਰ

- Advertisement -

ਯੈੱਸ ਪੰਜਾਬ
ਮੋਹਾਲੀ/ਚੰਡੀਗੜ੍ਹ, 31 ਜੁਲਾਈ, 2021 (ਦਲਜੀਤ ਕੌਰ ਭਵਾਨੀਗੜ੍ਹ)
ਸਿੱਖਿਆ ਵਿਭਾਗ ਪੰਜਾਬ ਨੇ ਪ੍ਰਾਇਮਰੀ ਅਧਿਆਪਕਾਂ ਦੀਆਂ 6635 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਹੈ। ਇਨ੍ਹਾਂ ਅਸਾਮੀਆਂ ਲਈ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਉਮੀਦਵਾਰ 3 ਅਗਸਤ ਤੋਂ ਲੈ ਕੇ 18 ਅਗਸਤ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਇਨ੍ਹਾਂ ਅਸਾਮੀਆਂ ਲਈ 100 ਅੰਕਾਂ ਦੀ ਆਬਜੈਕਟਿਵ ਲਿਖਤੀ ਪ੍ਰੀਖਿਆ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਉੱਚ ਯੋਗਤਾ ਗ੍ਰੇਜੁਏਸਨ ਦੇ ਪਹਿਲੇ ਦਰਜ਼ੇ ਲਈ 5 ਅੰਕ, ਦੂਜੇ ਦਰਜ਼ੇ ਲਈ 3 ਅੰਕ ਅਤੇ ਤੀਜੇ ਦਰਜ਼ੇ ਲਈ 2 ਅੰਕ ਵਾਧੂ ਮਿਲਣਗੇ।

ਇਨ੍ਹਾਂ ਅਸਾਮੀਆਂ ਲਈ ਜਨਰਲ ਵਰਗ ਲਈ ਅਪਲਾਈ ਕਰਨ ਲਈ ਉਮਰ 18 ਤੋਂ 37 ਸਾਲ ਰੱਖੀ ਗਈ ਹੈ ਅਤੇ ਬਾਕੀ ਰਿਜ਼ਰਵ ਅਤੇ ਹੋਰ ਕੈਟਾਗਰੀਆਂ ਨੂੰ ਨਿਯਮਾਂ ਅਨੁਸਾਰ ਉਮਰ ਹੱਦ ਵਿੱਚ ਛੋਟ ਦਿੱਤੀ ਗਈ ਹੈ। ਇਨ੍ਹਾਂ ਅਸਾਮੀਆਂ ਲਈ ਈਟੀਟੀ ਕੋਰਸ ਦੇ ਨਾਲ ਅਧਿਆਪਕ ਯੋਗਤਾ ਪਰੀਖਿਆ-1 (ਟੈੱਟ-1) ਪਾਸ ਹੋਣਾ ਲਾਜ਼ਮੀ ਹੈ। ਇਨ੍ਹਾਂ ਕੁੱਲ 6635 ਅਸਾਮੀਆਂ ਵਿੱਚੋਂ 2157 ਅਸਾਮੀਆਂ ਔਰਤਾਂ ਲਈ ਵਿਸ਼ੇਸ਼ ਤੌਰ ਤੇ ਰਿਜ਼ਰਵ ਰੱਖੀਆਂ ਗਈਆਂ ਹਨ।

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਜਥੇਬੰਦੀ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਇਸਨੂੰ ਜੱਥੇਬੰਦੀ ਦੇ ਸੰਘਰਸ਼ ਦੀ ਜਿੱਤ ਕਰਾਰ ਦਿੰਦਿਆਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਵਿਭਾਗ ਨੇ ਇਸ ਨਵੀਂ ਭਰਤੀ ਦੇ ਇਸ਼ਤਿਹਾਰ ਵਿੱਚ ਸ਼ੋਧ ਕਰਕੇ ਬੇਰੁਜ਼ਗਾਰਾਂ ਤੇ ਕੋਈ ਹੋਰ ਨਵੀਂ ਮਾਰੂ ਸ਼ਰਤ ਥੋਪੀ ਤਾਂ ਬੇਰੁਜ਼ਗਾਰ ਅਧਿਆਪਕ ਮੁੜ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ।

ਸਰਕਾਰ ਵੱਲੋਂ ਜਾਰੀ ਇਸ਼ਤਿਹਾਰ ਵੇਖ਼ਣ ਲਈ ਕਲਿੱਕ ਕਰੋ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...