Friday, March 29, 2024

ਵਾਹਿਗੁਰੂ

spot_img
spot_img

ਸਿੱਖ ਆਗੂਆਂ ਨੂੰ ਝੂਠਾ ਨਾਮਨਾ ਖੱਟਣ ਦੀ ਦੌੜ ਵਿੱਚ ਗਲਤ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ: ਜੀ.ਕੇ.

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 21 ਜੂਨ, 2022 –
ਯੂਪੀ ਪੁਲਿਸ ਦੀ ਐਸ.ਆਈ.ਟੀ. ਵੱਲੋਂ 1984 ਦੇ ਕਾਨਪੁਰ ਸਿੱਖ ਕਤਲੇਆਮ ਮਾਮਲੇ ‘ਚ ਦੋ ਹੋਰ ਅਰੋਪੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਮਾਮਲੇ ‘ਚ ਝੂਠਾ ਨਾਮਨਾ ਖੱਟਣ ਲਈ ਜੁੱਟੇ ਸਿੱਖ ਆਗੂਆਂ ਦਾ ਪਰਦਾਫਾਸ਼ ਕੀਤਾ ਹੈ। ਇੱਥੇ ਦੱਸ ਦੇਈਏ ਕਿ 1984 ਦੇ ਸਿੱਖ ਕਤਲੇਆਮ ਦੌਰਾਨ ਸਰਕਾਰੀ ਅੰਕੜਿਆਂ ਅਨੁਸਾਰ ਕਾਨਪੁਰ ਵਿੱਚ 127 ਸਿੱਖ ਮਾਰੇ ਗਏ ਸਨ।

ਪਰ 33 ਸਾਲਾਂ ਤੋਂ ਯੂਪੀ ਪੁਲਿਸ ਵੱਲੋਂ ਕਿਸੇ ਵੀ ਦੋਸ਼ੀ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ। ਇਸੇ ਆਧਾਰ ‘ਤੇ 2017 ‘ਚ ਕਾਨਪੁਰ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਲਈ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਅਤੇ ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਭੋਗਲ ਨੇ ਸੁਪਰੀਮ ਕੋਰਟ ‘ਚ ਐੱਸ.ਆਈ.ਟੀ. ਬਣਾਉਣ ਦੀ ਮੰਗ ਕਰਦੇ ਹੋਏ ਜਨਹਿਤ ਪਟੀਸ਼ਨ ਦਾਇਰ ਕੀਤੀ ਸੀ।

ਜਿਸ ਤੋਂ ਬਾਅਦ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਯੂਪੀ ਸਰਕਾਰ ਨੇ 5 ਫਰਵਰੀ 2019 ਨੂੰ ਐੱਸ.ਆਈ.ਟੀ. ਦਾ ਗਠਨ ਕੀਤਾ ਸੀ। ਐਸ.ਆਈ.ਟੀ. ਨੇ ਗਵਾਹਾਂ ਅਤੇ ਸਬੂਤਾਂ ਦੀ ਡੂੰਘਾਈ ਨਾਲ ਜਾਂਚ ਤੋਂ ਬਾਅਦ ਹੁਣ ਤੱਕ ਕੁੱਲ 67 ਦੋਸ਼ੀਆਂ ਦੀ ਪਛਾਣ ਕੀਤੀ ਹੈ। ਅਜਿਹੇ ਹੀ ਇੱਕ ਮਾਮਲੇ ਵਿੱਚ ਐਸ.ਆਈ.ਟੀ. ਨੇ ਦੋ ਦੋਸ਼ੀਆਂ ਭੂਰਾ ਅਤੇ ਮੋਮਿਨ ਨੂੰ ਅੱਜ ਗ੍ਰਿਫਤਾਰ ਕਰ ਲਿਆ ਹੈ।

ਜਦਕਿ ਪਿਛਲੇ ਹਫਤੇ ਇਸੇ ਮਾਮਲੇ ‘ਚ 4 ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਦਕਿ ਹੁਣ ਤੱਕ ਕੁੱਲ 6 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਜੀਕੇ ਨੇ ਕਿਹਾ ਕਿ ਮੇਰੇ ਕਮੇਟੀ ਛੱਡਣ ਤੋਂ 3.5 ਸਾਲ ਬਾਅਦ ਵੀ ਮੇਰੀ ਟੀਮ ਵੱਲੋਂ ਕੀਤੇ ਗਏ ਉਸਾਰੂ ਕੰਮਾਂ ਦੇ ਨਤੀਜੇ ਸਾਹਮਣੇ ਆ ਰਹੇ ਹਨ।

ਜੀਕੇ ਨੇ ਅਫਸੋਸ ਜਤਾਇਆ ਕਿ ਦਿੱਲੀ ਕਮੇਟੀ ਦੇ ਇੱਕ ਸਾਬਕਾ ਪ੍ਰਧਾਨ ਅਤੇ ਮੌਜੂਦਾ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਮਾਮਲੇ ਦਾ ਸਿਹਰਾ ਲੈਣ ਦੀ ਦੌੜ ਵਿੱਚ ਮੀਡੀਆ ਵਿੱਚ ਗਲਤ ਬਿਆਨਬਾਜ਼ੀ ਕਰ ਰਹੇ ਹਨ। ਜਦੋਂ ਕਿ ਇਸ ਮਾਮਲੇ ਵਿੱਚ ਉਨ੍ਹਾਂ ਦੀ ਕਾਰਵਾਈ ਸਿਰਫ਼ ਗਲਤ ਤੱਥ ਪੇਸ਼ ਕਰਨ ਤੋਂ ਵੱਧ ਕੁਝ ਨਹੀਂ ਹੈ।

ਮਨਜਿੰਦਰ ਸਿੰਘ ਸਿਰਸਾ ਵੱਲੋਂ ਵਾਰ-ਵਾਰ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਰਾਹੀਂ ਐਸ.ਆਈ.ਟੀ. ਬਣਾਉਣ ਦੇ ਕੀਤੇ ਜਾ ਰਹੇ ਦਾਅਵਿਆਂ ‘ਤੇ ਜੀਕੇ ਨੇ ਹੈਰਾਨੀ ਪ੍ਰਗਟਾਈ ਹੈ। ਜੀਕੇ ਨੇ ਕਿਹਾ ਕਿ ਸ਼੍ਰੀ ਅਮਿਤ ਸ਼ਾਹ ਨੇ 31 ਮਈ 2019 ਨੂੰ ਕੇਂਦਰੀ ਗ੍ਰਹਿ ਮੰਤਰੀ ਵਜੋਂ ਸਹੁੰ ਚੁੱਕੀ ਸੀ, ਜਦੋਂ ਕਿ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਐਸ.ਆਈ.ਟੀ. 5 ਫਰਵਰੀ 2019 ਨੂੰ ਬਣਾ ਦਿੱਤੀ ਸੀ।

ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਦੇ ਸਮੇਂ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਜਵਾਬ ਦਾਇਰ ਕਰਦਿਆਂ ਕਿਹਾ ਸੀ ਕਿ ਕਾਨਪੁਰ ਮਾਮਲਿਆਂ ਵਿੱਚ ਐਸ.ਆਈ.ਟੀ. ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ ਹੈ। ਜੀਕੇ ਨੇ ਸਿਰਸਾ ਅਤੇ ਕਾਹਲੋਂ ਨੂੰ ਆਪਣਾ ਹੋਮਵਰਕ ਕਰਨ ਦੀ ਨਸੀਹਤ ਦਿੰਦੇ ਹੋਏ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਵੀ ਅਪੀਲ ਕੀਤੀ ਕਿ ਉਹ ਫੜੇ ਗਏ ਦੋਸ਼ੀਆਂ ਦੇ ਜੇਲ੍ਹ ਤੋਂ ਬਾਹਰ ਨਾ ਆਉਣ ਲਈ ਸੁਚੇਤ ਰਹਿਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...